26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਮਲੋਹ ਦੀ ਮੀਟਿੰਗ

ਅਮਲੋਹ, 25 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਪ੍ਰੇਮ ਸਿੰਘ ਛੰਨਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨ ਆਗੂ ਸ਼ਿੰਗਾਰਾ ਸਿੰਘ ਰੁੜਕੀ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਦਾ ਜਥੇਬੰਦੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਅਮਲੋਹ, 25 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਪ੍ਰੇਮ ਸਿੰਘ ਛੰਨਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨ ਆਗੂ ਸ਼ਿੰਗਾਰਾ ਸਿੰਘ ਰੁੜਕੀ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਦਾ ਜਥੇਬੰਦੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵੱਲ ਸਰਕਾਰਾਂ ਨੂੰ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਪ੍ਰੇਮ ਸਿੰਘ ਛੰਨਾ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਨਾਜ਼ਰ ਸਿੰਘ ਰੁੜਕੀ , ਦਲੀਪ ਸਿੰਘ ਰੁੜਕੀ, ਮੇਜਰ ਸਿੰਘ ਰੁੜਕੀ, ਕੁਲਵਿੰਦਰ ਸਿੰਘ ਰੁੜਕੀ, ਗੁਰਜੰਟ ਸਿੰਘ ਸਲਾਣੀ, ਬਲਜਿੰਦਰ ਸਿੰਘ ਟਿੱਬੀ, ਜਗਤਾਰ ਸਿੰਘ ਅਲਾਦਾਦਪੁਰ, ਨੇਤਰ ਸਿੰਘ, ਮਨਜੀਤ ਸਿੰਘ ਅਮਲੋਹ ਆਦਿ ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ ਮਾਪੇ-ਟਰੈਫ਼ਿਕ ਇੰਚਾਰਜ ਅਗਲੀ ਖ਼ਬਰ ਪੰਜਾਬ ਸਰਕਾਰ
Ad Position 24