27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਰਲਡ ਯੂਨੀਵਰਸਿਟੀ ਵਿਖੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਤਹਿਤ ਸਿਹਤ ਤੇ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਦੀ ਐਨ. ਐਸ.

Ad Position 21
No active advertisement
ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ, ਡਾ. ਪੰਕਜਪ੍ਰੀਤ ਸਿੰਘ, ਡਾ. ਸੁਪ੍ਰੀਤ ਬਿੰਦਰਾ, ਡਾ. ਹਰਨੀਤ ਬਿਲਿੰਗ, ਡਾ. ਰਮਨਦੀਪ ਕੌਰ ਅਤੇ ਹੋਰ ਫੈਕਲਟੀ ਮੈਂਬਰ ਡਾ. ਜਤਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਦੀ ਐਨ.ਐਸ.ਐਸ. ਯੂਨਿਟ ਵਲੋਂ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਪ੍ਰੋਗਰਾਮ ਤਹਿਤ ‘ਮੇਰੀ ਸਿਹਤ, ਮੇਰਾ ਮਾਣ’ ਵਿਸ਼ੇ ਅਧੀਨ ਸਿਹਤ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਕੁਲਪਤੀ ਡਾ.ਪਰਿਤ ਪਾਲ ਸਿੰਘ ਨੇ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਾ. ਹਰਨੀਤ ਬਿਲਿੰਗ ਐਨ.ਐਸ.ਐਸ ਪ੍ਰੋਗਰਾਮ ਕੋਆਰਡੀਨੇਟਰ ਨੇ ਦੱਸਿਆ ਕਿ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਜਾਚ, ਪੋਸ਼ਣ, ਸਰੀਰਕ ਤੰਦਰੁਸਤੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਸੀ। ਡਾ. ਸੁਪ੍ਰੀਤ ਬਿੰਦਰਾ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਤੇ ਮੁਖੀ ਫਿਜ਼ਿਓਥੈਰੇਪੀ ਵਿਭਾਗ ਨੇ ਸਿਹਤ ਸਿੱਖਿਆ ਨੂੰ ਵਿਹਾਰਕ ਰੋਕਥਾਮੀ ਉਪਾਵਾਂ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡਾ. ਜਤਿੰਦਰ ਸਿੰਘ ਕਮਿਊਨਿਟੀ ਹੈਲਥ ਅਫ਼ਸਰ ਮੁੱਢਲਾ ਸਿਹਤ ਕੇਂਦਰ ਕੋਟਲਾ ਭਾਈਕਾ ਵਲੋਂ ਆਮ ਸਿਹਤ ਜਾਂਚ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਦੀ ਮੁੱਢਲੀ ਸਿਹਤ ਜਾਂਚ ਕੀਤੀ ਗਈ ਅਤੇ ਨਿਯਮਿਤ ਸਿਹਤ ਨਿਗਰਾਨੀ ਤੇ ਸਮੇਂ ਸਿਰ ਡਾਕਟਰੀ ਸਲਾਹ ਸਬੰਧੀ ਮਾਰਗ ਦਰਸ਼ਨ ਦਿੱਤਾ ਗਿਆ। ਡਾ. ਗੁਰਮਨਪ੍ਰੀਤ ਕੌਰ ਅਸਿਸਟੈਂਟ ਪ੍ਰੋਫੈਸਰ ਨੇ ‘ਪੋਸ਼ਣ ਅਤੇ ਚੰਗੀ ਸਿਹਤ ਦੀ ਮਹੱਤਤਾ’, ਜਦਕਿ ਡਾ. ਸ਼ਰੇਨ ਰੱਤਨ, ਕਲੀਨੀਕਲ ਸਾਈਕੋਲੋਜਿਸਟ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਨੇ ‘ਚੰਗੀ ਸਿਹਤ ’ਤੇ ਨਸ਼ਿਆਂ ਦਾ ਪ੍ਰਭਾਵ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਏ। ਉਨ੍ਹਾਂ ਨੇ ਸੰਤੁਲਿਤ ਪੋਸ਼ਣ, ਸਿਹਤਮੰਦ ਆਦਤਾਂ ਅਤੇ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਵੀ ਐਨ.ਐਸ.ਐਸ ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪੰਕਜਪ੍ਰੀਤ ਸਿੰਘ ਡੀਨ, ਫੈਕਲਟੀ ਆਫ਼ ਐਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਅਤੇ ਡਾ. ਰਮਨਦੀਪ ਕੌਰ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਵੀ ਹਾਜ਼ਰ ਸਨ। ਇਸ ਮੌਕੇ ਨਸ਼ਾ ਮੁਕਤੀ ਸਹੁੰ ਸਮਾਗਮ ਵੀ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਅਤੇ ਹੋਰ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਫ਼ੀਲਡਜ਼ ਸਕੂਲ ਵਿਖੇ ‘ਮੇਰੀ ਪੰਜਾਬੀ, ਮੇਰਾ ਮਾਣ’ ਵਿਸ਼ਵ ਪੰਜਾਬੀ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਅਧਿਆਪਕਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ ਲਈ ਲਗਾਈਆਂ ਡਿਊਟੀਆਂ ਦਾ ਜੀ.ਟੀ.ਯੂ. ਵਲੋਂ ਵਿਰੋਧ
Ad Position 24