27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਡੀ.ਪੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਖਮਾਣੋਂ, 26 ਸਤੰਬਰ (ਮਨਮੋਹਣ ਸਿੰਘ ਕਲੇਰ)-ਡੀ. ਪੀ.

Ad Position 21
No active advertisement
ਅਜੀਤ ਡੈਸਕ 27-09-2026
ਖਮਾਣੋਂ, 26 ਸਤੰਬਰ (ਮਨਮੋਹਣ ਸਿੰਘ ਕਲੇਰ)-ਡੀ.ਪੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੇੜੀ ਨੌਧ ਸਿੰਘ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਟੂਰਨਾਮੈਂਟ ਦੌਰਾਨ ਰਗਵੀ ਖੇਡ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ ਕੁਸ਼ਤੀਆਂ ਵਿਚ ਅੰਡਰ-17 ਵਰਗ ਵਿਚ ਹਰਸਿਮਰਤ ਕੌਰ ਅਤੇ ਅੰਡਰ-14 ਵਰਗ ਵਿਚ ਦਿਸ਼ਾਨ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ’ਤੇ ਖੇਡਣ ਲਈ ਆਪਣੀ ਚੋਣ ਪੱਕੀ ਕੀਤੀ। ਇਸ ਮੌਕੇ ਸਕੂਲ ਵਲੋਂ ਰਾਜ ਪੱਧਰ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਲਿਆਕਤ ਅਲੀ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀ.ਪੀ. ਅਧਿਆਪਕਾ ਮੁਸਕਾਨ ਵਾਲੀਆ, ਬਲਜਿੰਦਰ ਕੌਰ, ਪੂਜਾ ਦੇਵੀ ਅਤੇ ਹਰਮਨਪ੍ਰੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਜਿੱਤਿਆ ਗਤਕਾ ਗੋਲਡ ਕੱਪ-2026 ਅਗਲੀ ਖ਼ਬਰ ਗ੍ਰੀਨ ਫ਼ੀਲਡਜ਼ ਸਕੂਲ ਵਿਖੇ ‘ਮੇਰੀ ਪੰਜਾਬੀ, ਮੇਰਾ ਮਾਣ’ ਵਿਸ਼ਵ ਪੰਜਾਬੀ ਦਿਵਸ ਮੌਕੇ ਸਮਾਗਮ ਕਰਵਾਇਆ
Ad Position 24