27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖੇੜੀ ਮੱਲਾਂ ਤੋਂ ਵੱਡੀ ਗਿਣਤੀ ’ਚ ਪਰਿਵਾਰ ਹੋਏ ਕਾਂਗਰਸ ਪਾਰਟੀ ’ਚ ਸ਼ਾਮਿਲ

ਡਕਾਲਾ, 26 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਖੇੜੀ ਮੱਲਾਂ ਤੋਂ 15 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਕਾਂਗਰਸ ਦੇ ਸੀਨੀਅਰ ਆਗੂ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 27-09-2026
ਡਕਾਲਾ, 26 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਖੇੜੀ ਮੱਲਾਂ ਤੋਂ 15 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਹ ਸ਼ਮੂਲੀਅਤ ਕਾਂਗਰਸ ਦੇ ਸੀਨੀਅਰ ਆਗੂ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਰਛਪਾਲ ਸਿੰਘ ਜੌੜਾਮਾਜਰਾ ਨੇ ਕਾਂਗਰਸ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ ਅਤੇ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ ਕਾਂਗਰਸ ਦੇ ਪਰਿਵਾਰ ਵਿਚ ਹਰ ਰੋਜ਼ ਵਾਧਾ ਹੋ ਰਿਹਾ ਹੈ। ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੁਖਚੈਨ ਸਿੰਘ, ਰਘਵੀਰ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਹਰਜਿੰਦਰ ਸਿੰਘ, ਦਲਵੀਰ ਸਿੰਘ, ਗੁਰਸੇਵਕ ਸਿੰਘ, ਸੁਖਚੈਨ ਸਿੰਘ, ਸਰੂਪਾ ਸਿੰਘ, ਸਾਧਾ ਸਿੰਘ, ਜੋਧਾ ਸਿੰਘ ਅਤੇ ਨਿੱਕਾ ਸਿੰਘ ਸਮੇਤ ਹੋਰ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸਮੇਂ ਸਿਰ ਪਾਰਟੀ ਵਲੋਂ ਹਰ ਇਕ ਵਰਕਰ ਨੂੰ ਮਾਨ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪੰਚਾਇਤ ਮੈਂਬਰ ਦਰਸ਼ਨ ਸਿੰਘ, ਕੌਰ ਸੈਨ ਅੱਤਰੀ, ਹਸ਼ਨਮੀਤ ਝਿੰਜਰ, ਅਨਿਲ ਠਾਕੁਰ, ਰੋਬਿਨ ਸਿੱਧੂ, ਆਕਾਸ਼ ਸਿੰਘ, ਦਵਿੰਦਰ ਸਿੰਘ ਗਰਚਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਲਾਈਨਾਂ ਪਾਰ ਕਰਦਿਆਂ ਗੱਡੀ ਦੀ ਲਪੇਟ ’ਚ ਆਉਣ ’ਤੇ ਅਣਪਛਾਤੀ ਔਰਤ ਦੀ ਮੌਤ
Ad Position 24