27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਦੇ ਲੋਕਾਂ ਨੂੰ ਸੱਤਾ ਦਾ ਚਿਹਰਾ ਨਹੀਂ, ਸਗੋਂ ਸੂਬੇ ਦੇ ਭਵਿੱਖ ਲਈ ਸਪੱਸ਼ਟ ਨੀਤੀ ਤੇ ਲੋਕ-ਪੱਖੀ ਨੀਤੀਆਂ ਦੀ ਲੋੜ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 26 ਸਤੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਲੋਕਾਂ ਨੂੰ ਸਿਰਫ਼ ਸੱਤਾ ਦਾ ਚਿਹਰਾ ਨਹੀਂ, ਸਗੋਂ ਸੂਬੇ ਦੇ ਭਵਿੱਖ ਲਈ ਸਪਸ਼ਟ ਨੀਤੀ ਅਤੇ ਲੋਕ-ਪੱਖੀ ਨੀਤੀਆਂ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਬਸੀ ਪਠਾਣਾਂ, 26 ਸਤੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਲੋਕਾਂ ਨੂੰ ਸਿਰਫ਼ ਸੱਤਾ ਦਾ ਚਿਹਰਾ ਨਹੀਂ, ਸਗੋਂ ਸੂਬੇ ਦੇ ਭਵਿੱਖ ਲਈ ਸਪਸ਼ਟ ਨੀਤੀ ਅਤੇ ਲੋਕ-ਪੱਖੀ ਨੀਤੀਆਂ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਵਾਰਿਸ ਪੰਜਾਬ ਦੇ ਪਾਰਟੀ ਦੀ ਸਿਆਸੀ ਪਹੁੰਚ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਪੰਜਾਬ ਦਾ ਮੁੱਖ ਮੰਤਰੀ ਅੰਮ੍ਰਿਤਪਾਲ ਸਿੰਘ ਨੂੰ ਬਣਾਉਣ ਦੀ ਗੱਲ ਤਾਂ ਕੀਤੀ ਜਾ ਰਹੀ ਹੈ, ਪਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਸਪਸ਼ਟ ਨੀਤੀ ਨੂੰ ਸਾਹਮਣੇ ਨਹੀਂ ਰੱਖਿਆ ਜਾ ਰਿਹਾ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ, ਕਿਸਾਨੀ ਤੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ, ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਅਤੇ ਉਦਯੋਗ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਪਾਰਟੀ ਕੋਲ ਕੀ ਯੋਜਨਾ ਹੈ? ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ’ਚ ਵੱਡੀ ਆਬਾਦੀ ਦਲਿਤ ਸਮਾਜ ਨਾਲ ਸਬੰਧਿਤ ਹੈ, ਪਰ ਵਾਰਿਸ ਪੰਜਾਬ ਦੇ ਵਲੋਂ ਦਲਿਤ ਭਾਈਚਾਰੇ ਦੀ ਸਿੱਖਿਆ, ਰੁਜ਼ਗਾਰ,ਆਰਥਿਕ ਮਜ਼ਬੂਤੀ, ਸਮਾਜਿਕ ਸੁਰੱਖਿਆ ਅਤੇ ਬਰਾਬਰ ਦੇ ਮੌਕਿਆਂ ਸਬੰਧੀ ਕੋਈ ਠੋਸ ਪ੍ਰੋਗਰਾਮ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ’ ਚ ਹਰ ਵਰਗ ਦੀ ਭਾਈਵਾਲੀ ਅਤੇ ਹੱਕਾਂ ਦੀ ਸਪੱਸ਼ਟ ਗੱਲਬਾਤ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ’ਚ ਫੈਲੇ ਨਸ਼ਿਆਂ ਦੇ ਗੰਭੀਰ ਸੰਕਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਨਸ਼ਾ ਤਸਕਰੀ ’ਤੇ ਕਾਬੂ ਪਾਉਣ, ਨਸ਼ਾ ਛੁਡਾਊ ਅਤੇ ਪੁਨਰਵਾਸ ਪ੍ਰਬੰਧ ਮਜ਼ਬੂਤ ਕਰਨ ਲਈ ਵੀ ਵਾਰਿਸ ਪੰਜਾਬ ਦੇ ਵਲੋਂ ਕੋਈ ਸਪਸ਼ਟ ਅਤੇ ਵਿਸਥਾਰਤ ਰੋਡਮੈਪ ਲੋਕਾਂ ਸਾਹਮਣੇ ਨਹੀਂ ਰੱਖਿਆ ਗਿਆ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਾਂ ਦੀ ਕਮੀ, ਨਸ਼ਿਆਂ, ਸਰਕਾਰੀ ਕਰਜ਼ੇ, ਸਿੱਖਿਆ ਅਤੇ ਸਿਹਤ ਸਹੂਲਤਾਂ ਸਮੇਤ ਕਈ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਹਾਲਾਤ ’ਚ ਸਿਰਫ਼ ਸਿਆਸੀ ਨਾਅਰਿਆਂ ਜਾਂ ਕਿਸੇ ਇਕ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਨਾਲ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸੇਵਾਮੁਕਤ ਪ੍ਰਿੰਸੀਪਲ ਸੁਧੀਰ ਕੁਮਾਰ ਦੀ ਕਵਿਤਾ ਸੰਗ੍ਰਹਿ ਪੁਸਤਕ ‘ਭੀਤਰ ਕਾ ਸ਼ੋਰ’... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ
Ad Position 24