27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਉੱਠ ਰਹੇ ਸਵਾਲ ਲੋਕਤੰਤਰ ਲਈ ਚਿੰਤਾਜਨਕ-ਰਾਮਗੜ੍ਹ, ਐਡ. ਮਾਰਵਾ ਵੋਟਰ ਸੂਚੀਆਂ ਦੀ ਪਾਰਦਰਸ਼ਤਾ ਅਤੇ ਚੋਣ ਪ੍ਰਕਿਰਿਆ

ਬਸੀ ਪਠਾਣਾਂ, 26 ਸਤੰਬਰ (ਰਾਜਿੰਦਰ ਸ਼ਰਮਾ)-ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਉੱਠ ਰਹੇ ਸਵਾਲ ਲੋਕਤੰਤਰ ਲਈ ਚਿੰਤਾਜਨਕ ਅਤੇ ਦੇਸ਼ ਹਿਤ ਲਈ ਖ਼ਤਰਨਾਕ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਯੂਥ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਯੂਥ ਆਗੂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਗੱਲਬਾਤ ਕਰਦੇ ਹੋਏ ਨਾਲ ਹੋਰ ਅਹੁਦੇਦਾਰ ਅਤੇ ਵਰਕਰ। ਅਜੀਤ ਤਸਵੀਰ 27-09-2026
ਬਸੀ ਪਠਾਣਾਂ, 26 ਸਤੰਬਰ (ਰਾਜਿੰਦਰ ਸ਼ਰਮਾ)-ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਉੱਠ ਰਹੇ ਸਵਾਲ ਲੋਕਤੰਤਰ ਲਈ ਚਿੰਤਾਜਨਕ ਅਤੇ ਦੇਸ਼ ਹਿਤ ਲਈ ਖ਼ਤਰਨਾਕ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਯੂਥ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਭਰੋਸੇਯੋਗਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮਾਰਵਾ ਨੇ ਕਿਹਾ ਕਿ ਵੋਟਰ ਸੂਚੀਆਂ ’ਚ ਸੋਧ ਅਤੇ ਵਿਸ਼ੇਸ਼ ਜਾਂਚ ਮੁਹਿੰਮ ਨੂੰ ਲੈ ਕੇ ਦੇਸ਼ ਭਰ ਵਿੱਚ ਉੱਠ ਰਹੇ ਸਵਾਲਾਂ ਦਾ ਚੋਣ ਕਮਿਸ਼ਨ ਨੂੰ ਸਪਸ਼ਟ ਅਤੇ ਤਸੱਲੀਬਖ਼ਸ਼ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਸਿਰਫ਼ ਕਾਗ਼ਜ਼ਾਂ ਦਾ ਰਿਕਾਰਡ ਨਹੀਂ, ਸਗੋਂ ਹਰ ਨਾਗਰਿਕ ਦੇ ਲੋਕਤੰਤਰੀ ਹੱਕ ਦੀ ਬੁਨਿਆਦ ਹੈ। ਜੇਕਰ ਚੋਣ ਕਮਿਸ਼ਨ ਦੇ ਅੰਦਰੂਨੀ ਕੰਮਕਾਜ ਅਤੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਸਬੰਧੀ ਹੀ ਸਵਾਲ ਖੜ੍ਹੇ ਹੋਣ ਲੱਗ ਪੈਣ ਤਾਂ ਇਹ ਮਾਮਲਾ ਸਿਰਫ਼ ਕਿਸੇ ਇਕ ਪਾਰਟੀ ਦਾ ਨਹੀਂ ਰਹਿੰਦਾ, ਬਲਕਿ ਦੇਸ਼ ਦੇ ਹਰ ਵੋਟਰ ਨਾਲ ਜੁੜ ਜਾਂਦਾ ਹੈ। ਇਸ ਲਈ ਚੋਣ ਕਮਿਸ਼ਨ ਨੂੰ ਵਿਰੋਧੀ ਪਾਰਟੀਆਂ ਵਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੱਥਾਂ ਸਮੇਤ ਜਨਤਕ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਲੋਕਤੰਤਰ ਦੀ ਨੀਂਹ ਹਨ ਅਤੇ ਚੋਣ ਕਮਿਸ਼ਨ ਉਸ ਨੀਂਹ ਦਾ ਰਖਵਾਲਾ ਹੈ। ਜੇਕਰ ਵੋਟਰ ਨੂੰ ਹੀ ਆਪਣੀ ਵੋਟ ਦੀ ਸੁਰੱਖਿਆ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਬਾਰੇ ਸ਼ੱਕ ਪੈਦਾ ਹੋ ਜਾਵੇ ਤਾਂ ਇਹ ਲੋਕਤੰਤਰ ਲਈ ਗੰਭੀਰ ਚੇਤਾਵਨੀ ਹੈ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸੋਧ ਨਾਲ ਜੁੜੀ ਪੂਰੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣਾਈ ਜਾਵੇ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਉਠਾਏ ਗਏ ਇਤਰਾਜ਼ਾਂ ਦਾ ਨਿਰਪੱਖ ਨਿਪਟਾਰਾ ਕਰਕੇ ਹਰ ਯੋਗ ਨਾਗਰਿਕ ਦਾ ਵੋਟ ਦਾ ਹੱਕ ਸੁਰੱਖਿਅਤ ਰੱਖਿਆ ਜਾਵੇ। ਇਸ ਮੌਕੇ ਉਕਤ ਤੋਂ ਇਲਾਵਾ ਕਾਂਗਰਸ ਬਲਾਕ ਬਸੀ ਪਠਾਣਾਂ ਪ੍ਰਧਾਨ ਅਮੀ ਚੰਦ ਭਟੇੜੀ, ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਸਿੰਘ ਜੀਤੀ, ਸੀਨੀਅਰ ਅਸ਼ੋਕ ਗੌਤਮ, ਗੁਰਮੀਤ ਸਿੰਘ ਬਸੀ, ਕੁਲਵੰਤ ਸਿੰਘ ਨੰਦਪੁਰ, ਰਾਮ ਮੂਰਤੀ, ਰਾਜੂ ਮਾਰਵਾ, ਬਿੱਟੂ ਮਾਰਵਾ, ਨਾਜ਼ਰ ਸਿੰਘ ਰੱਤੋਂ, ਨੱਥੂ ਰਾਮ ਨੰਗਲਾਂ, ਮੇਵਾ ਸਿੰਘ ਧਨੌਲਾ, ਪਰਮਜੀਤ ਸਿੰਘ ਬਾਗੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿ... ਅਗਲੀ ਖ਼ਬਰ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸੇਵਾਮੁਕਤ ਪ੍ਰਿੰਸੀਪਲ ਸੁਧੀਰ ਕੁਮਾਰ ਦੀ ਕਵਿਤਾ ਸੰਗ੍ਰਹਿ ਪੁਸਤਕ ‘ਭੀਤਰ ਕਾ ਸ਼ੋਰ’...
Ad Position 24