27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਅਜੀਤ ਡੈਸਕ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਬੀਤੀ ਰਾਤ ਡਾਕੂਮੈਂਟਰੀ ਵੈਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੁੱਲਾਂਪੁਰ ਖ਼ੁਰਦ, ਮੂਲੇਪੁਰ, ਨਲੀਨੀ, ਅੰਨ੍ਹੀਆਂ, ਭੋਲੀਆਂ ਅਤੇ ਬੈਨੀ ਜ਼ੇਰ ਵਿਖੇ ਪਹੁੰਚੀ, ਜਿੱਥੇ ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਪਿੰਡਾਂ ਦੇ ਲੋਕਾਂ ਨੇ ਇਹ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਗੁਰੂ ਜੀ ਦੇ ਸਮਾਨਤਾ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ 27 ਸਤੰਬਰ ਨੂੰ ਬਲਾਕ ਸਰਹਿੰਦ ਦੇ ਪਿੰਡ ਮਲਕਪੁਰ, ਚਨਾਰਥਲ ਖ਼ੁਰਦ, ਚਰਨਾਰਥਲ ਕਲਾਂ, ਬਲਾਕ ਅਮਲੋਹ ਦੇ ਪਿੰਡ ਚਹਿਲਾਂ, ਅਲਦਾਦਪੁਰ ਅਤੇ ਲੱਖਾ ਸਿੰਘ ਵਾਲਾ ਵਿਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ 5, 6 ਵਜੇ ਅਤੇ 7 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਫ਼ਿਲਮ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੇ ਸੁਨੇਹੇ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ।
Ad Position 22
No active advertisement
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਖੇ ‘ਪੰਜਾਬੀ ਦਿਵਸ’ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਉੱਠ ਰਹੇ ਸਵਾਲ ਲੋਕਤੰਤਰ ਲਈ ਚਿੰਤਾਜਨਕ-ਰਾਮਗੜ੍ਹ, ਐਡ. ਮਾਰਵਾ ਵੋਟਰ ਸੂਚੀਆਂ ਦੀ ਪਾਰਦਰਸ਼...
Ad Position 24