27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਰਿਮਟ ਯੂਨੀਵਰਸਿਟੀ ਵਲੋਂ ‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਮੌਕੇ ਮਰੀਜ਼ ਸੁਰੱਖਿਆ ਜਾਗਰੂਕਤਾ ਕੈਂਪ’

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਦੇ ਮੌਕੇ ’ਤੇ, ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਰਿਮਟ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਇਕ ‘ਮਰੀਜ਼ ਸੁਰੱਖਿਆ ਜਾਗਰੂਕਤਾ ਕੈਂਪ’ ਦਾ ਆਯੋਜਨ ਕੀਤਾ। ਇਹ ਕੈਂਪ ਸਵੇਰੇ ਤੋਂ ਰਿਮਟ ਹਸਪਤਾਲ ਦੀ ਹੇਠਲੀ ਮੰਜ਼ਿਲ ’ਤੇ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-‘ਵਿਸ਼ਵ ਮਰੀਜ਼ ਸੁਰੱਖਿਆ ਦਿਵਸ’ ਦੇ ਮੌਕੇ ’ਤੇ, ਰਿਮਟ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਰਿਮਟ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਇਕ ‘ਮਰੀਜ਼ ਸੁਰੱਖਿਆ ਜਾਗਰੂਕਤਾ ਕੈਂਪ’ ਦਾ ਆਯੋਜਨ ਕੀਤਾ। ਇਹ ਕੈਂਪ ਸਵੇਰੇ ਤੋਂ ਰਿਮਟ ਹਸਪਤਾਲ ਦੀ ਹੇਠਲੀ ਮੰਜ਼ਿਲ ’ਤੇ ਲਗਾਇਆ ਗਿਆ। ਇਸ ਇੰਟਰ ਐਕਟਿਵ ਜਾਗਰੂਕਤਾ ਸੈਸ਼ਨ ਵਿਚ ਮਰੀਜ਼ ਸੁਰੱਖਿਆ ਦੇ ਮਹੱਤਵਪੂਰਨ ਪਹਿਲੂਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਵੇਂ ਕਿ ਦਵਾਈਆਂ ਦੀ ਸੁਰੱਖਿਆ, ਮਰੀਜ਼ ਦੀ ਸਹੀ ਪਛਾਣ, ਹੱਥਾਂ ਦੀ ਸਫ਼ਾਈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਰਿਪੋਰਟਿੰਗ। ਇਸ ਮੌਕੇ ਫਾਰਮਾਂ.ਡੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਪੋਸਟਰਾਂ, ਸਲਾਹ-ਮਸ਼ਵਰੇ ਅਤੇ ਗੱਲਬਾਤ ਰਾਹੀਂ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਲੋਕਾਂ ਨਾਲ ਸਰਗਰਮੀ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਦਵਾਈਆਂ ਨਾਲ ਸਬੰਧਿਤ ਗ਼ਲਤੀਆਂ ਨੂੰ ਰੋਕਣ ਅਤੇ ਸੁਰੱਖਿਅਤ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ਵਿਚ ਆਪਣੀ ਭੂਮਿਕਾ ਨੂੰ ਸਮਝਣ ਵਿਚ ਮਦਦ ਕੀਤੀ। ਇਹ ਕੈਂਪ ਰਿਮਟ ਯੂਨੀਵਰਸਿਟੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਸੁਨੀਲ ਕਤਿਆਲ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਡੀਨ (ਅਕਾਦਮਿਕ) ਡਾ. ਪਰਮਿੰਦਰ ਨੈਨ , ਕਾਲਜ ਆਫ਼ ਫਾਰਮੇਸੀ ਦੀ ਪ੍ਰਿੰਸੀਪਲ ਡਾ. ਜਸਪ੍ਰੀਤ, ਫਾਰਮਾਸਿਊਟਿਕਸ ਦੇ ਪ੍ਰੋਫੈਸਰ ਡਾ. ਭੁਪਿੰਦਰ ਭਯਾਨ, ਕੋਆਰਡੀਨੇਟਰ ਡਾ. ਗੀਤਾ ਸਰੋਹਾ, ਸਹਾਇਕ ਪ੍ਰੋਫੈਸਰ ਡਾ. ਪ੍ਰਾਚੀ ਤਿਆਲ, ਡਾ. ਕਪਿਲ ਤੇ ਡਾ. ਸ਼ੀਨਮ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਹਰੀ ਸਿੰਘ ਜਟਾਣਾ ਨੀਵਾਂ ਵਿਖੇ ਮੁਫ਼ਤ ਆਯੁਸ਼ ਕੈਂਪ ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਖੇ ‘ਪੰਜਾਬੀ ਦਿਵਸ’ ਉਤਸ਼ਾਹ ਨਾਲ ਮਨਾਇਆ
Ad Position 24