ਮਾਤਾ ਗੁਜਰੀ ਕਾਲਜ ਵਿਖੇ ਐਨ.ਪੀ.ਟੀ.ਈ.ਐਲ. ਜਾਗਰੂਕਤਾ ਵਰਕਸ਼ਾਪ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਨੈਸ਼ਨਲ ਪ੍ਰੋਗਰਾਮ ਆਨ ਟੈਕਨਾਲੋਜੀ ਐਨਹਾਂਸਡ ਲਰਨਿੰਗ ਲੋਕਲ ਚੈਪਟਰ ਵਲੋਂ ‘ਐਨ. ਪੀ.
ਵ
ਵਰਕਸ਼ਾਪ ਦੌਰਾਨ ਮੁੱਖ ਵਕਤਾ ਡਾ. ਅੰਗਨਾ ਸੇਨਗੁਪਤਾ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ ਸਾਹਿਬਾਨ। ਅਜੀਤ ਤਸਵੀਰ
27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਨੈਸ਼ਨਲ ਪ੍ਰੋਗਰਾਮ ਆਨ ਟੈਕਨਾਲੋਜੀ ਐਨਹਾਂਸਡ ਲਰਨਿੰਗ ਲੋਕਲ ਚੈਪਟਰ ਵਲੋਂ ‘ਐਨ.ਪੀ.ਟੀ.ਈ.ਐਲ. ਪ੍ਰਤੀ ਜਾਗਰੂਕਤਾ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਆਯੋਜਿਤ ਕਰਵਾਈ ਗਈ । ਇਸ ਵਰਕਸ਼ਾਪ ਵਿਚ ਭਾਰਤੀ ਤਕਨਾਲੋਜੀ ਸੰਸਥਾ ਕਾਨਪੁਰ ਤੋਂ ਡਾ. ਅੰਗਨਾ ਸੇਨਗੁਪਤਾ ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਤੋਂ ਪ੍ਰੋ. ਲਖਵੀਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਐਨ.ਪੀ.ਟੀ.ਈ.ਐਲ ਦੇ ਵੱਖ-ਵੱਖ ਕੋਰਸਾਂ, ਪ੍ਰਮਾਣ-ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਅਤੇ ਪ੍ਰੀਖਿਆ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਆਪਣੇ ਗਿਆਨ, ਅਕਾਦਮਿਕ ਯੋਗਤਾ ਅਤੇ ਪੇਸ਼ੇਵਰ ਹੁਨਰਾਂ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਦੇਸ਼ ਦੀਆਂ ਪ੍ਰਮੁੱਖ ਉੱਚ ਸਿੱਖਿਆ ਸੰਸਥਾਵਾਂ ਨਾਲ ਜੁੜ ਕੇ ਨਵਾਂ ਗਿਆਨ ਅਤੇ ਹੁਨਰ ਹਾਸਲ ਕਰਨਾ ਸਮੇਂ ਦੀ ਅਹਿਮ ਲੋੜ ਹੈ ਅਤੇ ਐਨ.ਪੀ.ਟੀ.ਈ.ਐਲ ਇਕ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਮੰਚ ਵਜੋਂ ਭੂਮਿਕਾ ਨਿਭਾ ਰਿਹਾ ਹੈ। ਵਰਨਣਯੋਗ ਹੈ ਕਿ ਇਸ ਵਰਕਸ਼ਾਪ ਵਿਚ ਮਾਤਾ ਗੁਜਰੀ ਕਾਲਜ ਤੋਂ ਇਲਾਵਾ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਪਹੁੰਚੇ ਅਧਿਆਪਕਾਂ ਨੇ ਵੀ ਭਾਗ ਲਿਆ। ਭਾਗੀਦਾਰਾਂ ਨੇ ਐਨ.ਪੀ.ਟੀ.ਈ.ਐਲ ਦੇ ਪਾਠਕ੍ਰਮਾਂ, ਸਰਟੀਫਿਕੇਸ਼ਨ ਅਤੇ ਪ੍ਰੀਖਿਆ ਪ੍ਰਣਾਲੀ ਨਾਲ ਸਬੰਧਿਤ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਮੁੱਖ ਬੁਲਾਰਿਆਂ ਵਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ। ਕਾਲਜ ਦੇ ਐਨ.ਪੀ.ਟੀ.ਈ.ਐਲ ਲੋਕਲ ਚੈਪਟਰ ਦੇ ਮੁੱਖ ਕੋਆਰਡੀਨੇਟਰ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਗਿਆਨ ਤੇ ਹੁਨਰ ਵਿਚ ਵਾਧਾ ਕਰਨ ਲਈ ਅਜਿਹੀਆਂ ਅਕਾਦਮਿਕ ਅਤੇ ਹੁਨਰ-ਵਿਕਾਸ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਡਾ. ਰਾਜਿੰਦਰ ਪਾਲ ਨੇ ਵਰਕਸ਼ਾਪ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਸਮਾਗਮ ਦੇ ਅਖੀਰ ਵਿਚ ਪ੍ਰੋ. ਸ਼ਾਮ ਬਾਂਸਲ ਨੇ ਮੁੱਖ ਬੁਲਾਰਿਆਂ, ਵੱਖ-ਵੱਖ ਸੰਸਥਾਵਾਂ ਤੋਂ ਪਹੁੰਚੇ ਅਧਿਆਪਕਾਂ, ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।