27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦਾਣਾ ਮੰਡੀ ਖਮਾਣੋਂ ਵਿਖੇ ਲਾਈਟਾਂ ਤੇ ਸਫ਼ਾਈ ਦੇ ਪ੍ਰਬੰਧਾਂ ਦੀ ਘਾਟ-ਭੁੱਲਰ

ਖਮਾਣੋਂ, 26 ਸਤੰਬਰ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਵਿਖੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਕੇਵਲਜੀਤ ਸਿੰਘ ਭੁੱਲਰ ਨੇ ਸਬੰਧਿਤ ਵਿਭਾਗਾਂ ਅਤੇ ਪ੍ਰਸ਼ਾਸਨ ਤੋਂ ਮੰਡੀ ਦੇ ਪ੍ਰਬੰਧ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 27-09-2026
ਖਮਾਣੋਂ, 26 ਸਤੰਬਰ (ਜੋਗਿੰਦਰ ਪਾਲ)-ਦਾਣਾ ਮੰਡੀ ਖਮਾਣੋਂ ਵਿਖੇ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਕੇਵਲਜੀਤ ਸਿੰਘ ਭੁੱਲਰ ਨੇ ਸਬੰਧਿਤ ਵਿਭਾਗਾਂ ਅਤੇ ਪ੍ਰਸ਼ਾਸਨ ਤੋਂ ਮੰਡੀ ਦੇ ਪ੍ਰਬੰਧ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ ਹੈ। ਕੇਵਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦਾਣਾ ਮੰਡੀ ਵਿਚ ਰਾਤ ਸਮੇਂ ਲਈ ਲਾਈਟਾਂ ਦਾ ਢੁਕਵਾਂ ਪ੍ਰਬੰਧ ਨਹੀਂ ਹੈ, ਜਿਸ ਕਾਰਨ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਨੂੰ ਕਾਫ਼ੀ ਦਿੱਕਤਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਮੰਡੀ ਵਿਚ ਸਫ਼ਾਈ ਦਾ ਵੀ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ ਅਤੇ ਥਾਂ-ਥਾਂ ਗੰਦਗੀ ਪਈ ਹੋਣ ਕਾਰਨ ਮੰਡੀ ਦਾ ਮਾਹੌਲ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਪਿਛਲੇ ਸੀਜ਼ਨ ਦੀ ਖ਼ਰੀਦੀ ਹੋਈ ਕਣਕ ਵੀ ਪਈ ਹੈ, ਜਦਕਿ ਹੁਣ ਝੋਨੇ ਦੀ ਫ਼ਸਲ ਦੀ ਆਮਦ ਸ਼ੁਰੂ ਹੋਣ ਵਾਲੀ ਹੈ। ਅਜਿਹੇ ਹਾਲਤਾਂ ਵਿਚ ਮੰਡੀ ਵਿਚ ਥਾਂ ਦੀ ਸਮੱਸਿਆ ਪੈਦਾ ਹੋ ਸਕਦੀ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਲਿਆਉਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਲੋੜੀਂਦੀਆਂ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਪਈ ਕਣਕ ਦੀ ਜਲਦ ਤੋਂ ਜਲਦ ਚੁਕਾਈ ਕਰਵਾਈ ਜਾਵੇ ਤਾਂ ਜੋ ਝੋਨੇ ਦੀ ਫ਼ਸਲ ਦੀ ਆਮਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 150 ਵਾਹਨਾਂ ਦੇ ਚਲਾਨ ਕੀਤੇ-ਚੌਕੀ ਇੰਚਾਰਜ ਜਗਦੀਪ ਸਿੰਘ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਐਨ.ਪੀ.ਟੀ.ਈ.ਐਲ. ਜਾਗਰੂਕਤਾ ਵਰਕਸ਼ਾਪ ਦਾ ਆਯੋਜਨ
Ad Position 24