26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ’ ਮੁਹਿੰਮ ਤਹਿਤ ਦੂਜਾ ਦੁੱਧ ਸ਼ੁੱਧਤਾ ਜਾਂਚ ਕੈਂਪ

ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਖਾਟੂ ਸ਼ਿਆਮ ਮੰਦਰ, ਮਿਸ਼ਰੀ ਬਾਜ਼ਾਰ ਵਿਖੇ ਦੂਜਾ ਦੁੱਧ ਸ਼ੁੱਧਤਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਲੋਕਾਂ ਨੇ ਆਪਣੇ ਘਰਾਂ ਤੋਂ ਦੁੱਧ ਦੇ ਸੈਂਪਲ ਲਿਆ ਕੇ ਮੌਕੇ ’ਤੇ ਜਾਂਚ ਕਰਵਾਈ।

Ad Position 21
No active advertisement
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡਿਪਟੀ ਡਾਇਰੈਕਟਰ ਡਾ. ਸੋਨਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਡਾ. ਦਲਬੀਰ ਕੁਮਾਰ। ਅਜੀਤ ਤਸਵੀਰ 27-09-2026
ਪਟਿਆਲਾ, 26 ਸਤੰਬਰ (ਮਨਦੀਪ ਸਿੰਘ ਖਰੌੜ)-“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਖਾਟੂ ਸ਼ਿਆਮ ਮੰਦਰ, ਮਿਸ਼ਰੀ ਬਾਜ਼ਾਰ ਵਿਖੇ ਦੂਜਾ ਦੁੱਧ ਸ਼ੁੱਧਤਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿਚ ਲੋਕਾਂ ਨੇ ਆਪਣੇ ਘਰਾਂ ਤੋਂ ਦੁੱਧ ਦੇ ਸੈਂਪਲ ਲਿਆ ਕੇ ਮੌਕੇ ’ਤੇ ਜਾਂਚ ਕਰਵਾਈ। ਤੇਜਿੰਦਰ ਮਹਿਤਾ ਨੇ ਕਿਹਾ ਕਿ ਦੁੱਧ ਹਰ ਪਰਿਵਾਰ ਦੀ ਰੋਜ਼ਾਨਾ ਖੁਰਾਕ ਦਾ ਅਹਿਮ ਹਿੱਸਾ ਹੈ ਅਤੇ ਇਸ ਦੀ ਗੁਣਵੱਤਾ ਬਾਰੇ ਖਪਤਕਾਰਾਂ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਲੋਕਾਂ ਨੂੰ ਦੁੱਧ ਦੀ ਗੁਣਵੱਤਾ ਅਤੇ ਸ਼ੁੱਧਤਾ ਬਾਰੇ ਜਾਗਰੂਕ ਕਰਨਾ ਹੈ। ਮੁਹਿੰਮਾਂ ਸ਼ੁਰੂ ਕਰਨ ਦੇ ਨਾਲ ਉਨ੍ਹਾਂ ਦਾ ਲਗਾਤਾਰ ਫਾਲੋਅਪ ਵੀ ਜ਼ਰੂਰੀ ਹੈ ਅਤੇ ਇਸੇ ਤਹਿਤ ਇਹ ਲਗਾਤਾਰ ਦੂਜਾ ਕੈਂਪ ਲਗਾਇਆ ਗਿਆ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਡਾ. ਸੋਨਿੰਦਰ ਕੌਰ ਨੇ ਕਿਹਾ ਕਿ ਦੁੱਧ ਦੀ ਗੁਣਵੱਤਾ ਬਾਰੇ ਖਪਤਕਾਰਾਂ ਵਿਚ ਜਾਗਰੂਕਤਾ ਪੈਦਾ ਕਰਨਾ ਜ਼ਰੂਰੀ ਹੈ ਅਤੇ ਅਜਿਹੇ ਕੈਂਪ ਇਸ ਦਿਸ਼ਾ ਵਿਚ ਸਹਾਇਕ ਹਨ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਡਾ. ਦਲਬੀਰ ਕੁਮਾਰ ਨੇ ਦੱਸਿਆ ਕਿ ਕੈਂਪ ਵਿਚ ਦੁੱਧ ਦੇ ਕੁੱਲ 30 ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚੋਂ 4 ਸੈਂਪਲ ਮਿਆਰਾਂ ਅਨੁਸਾਰ ਅਤੇ 26 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਮਿਆਰਾਂ ਤੋਂ ਘੱਟ ਸੈਂਪਲਾਂ ਵਿਚ 15 ਤੋਂ 40 ਫੀਸਦੀ ਤੱਕ ਪਾਣੀ ਦੀ ਮਾਤਰਾ ਪਾਈ ਗਈ। ਉਨ੍ਹਾਂ ਦੱਸਿਆ ਕਿ ਦੋ ਸੈਂਪਲਾਂ ਵਿਚ ਰਸਾਇਣਿਕ ਅੰਸ਼ ਪਾਏ ਗਏ। ਇਸ ਮੌਕੇ ਵੈਟਰਨਰੀ ਅਫ਼ਸਰ ਡਾ. ਰੋਹਤਾਸ਼ ਮਿੱਤਲ, ਡੇਅਰੀ ਵਿਕਾਸ ਇੰਸਪੈਕਟਰ ਕੁਲਵਿੰਦਰ ਸਿੰਘ ਅਤੇ ਡੇਅਰੀ ਵਿਕਾਸ ਇੰਸਪੈਕਟਰ ਲਖਮੀਰ ਸਿੰਘ ਤੋਂ ਇਲਾਵਾ ਧਰਮ ਸੇਵਕ ਨਰੇਸ਼ ਕੁਮਾਰ ਕਾਕਾ, ਹਿੰਦੂ ਨੇਤਾ ਰਵਿੰਦਰ ਸਿੰਗਲਾ, ਸੋਨਮ ਬੰਸਲ, ਵੈਰਾਗੀ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਬਾਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਯੂਥ ਆਗੂ ਸੁਰਿੰਦਰ ਨਿੱਕੂ, ਰਾਹੁਲ ਸੇਠੀ, ਗੌਰਵ ਛਾਬੜਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਨਾਭਾ ਪਹੁੰਚੇਗੀ, ਜਿਸ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ - ਬੱਬੂ ਬਾਂਸਲ, ਬਰਿੰਦ... ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਐੱਨ.ਐੱਸ.ਐੱਸ. ਦਿਵਸ ਮੌਕੇ ਸਪੋਰਟਸ ਮੀਟ ਕਰਵਾਈ
Ad Position 24