26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਨਰਾ ਵਿਖੇ ਬੀਬੀ ਰਵਿੰਦਰ ਕੌਰ ਵਲੋਂ ਲੋਕ ਮਿਲਣੀ

ਡਕਾਲਾ, 26 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਭਾਨਰਾ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਪਤਨੀ ਬੀਬੀ ਰਵਿੰਦਰ ਕੌਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੇ ਵੱਖ-ਵੱਖ ਮਸਲਿਆਂ, ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਪਿੰਡ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਡਕਾਲਾ, 26 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਭਾਨਰਾ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਦੀ ਪਤਨੀ ਬੀਬੀ ਰਵਿੰਦਰ ਕੌਰ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੇ ਵੱਖ-ਵੱਖ ਮਸਲਿਆਂ, ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਪਿੰਡ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਬੀਬੀ ਰਵਿੰਦਰ ਕੌਰ ਨੇ ਕਿਹਾ ਕਿ ਸਮਾਣਾ ਹਲਕੇ ਦੇ ਹਰ ਪਰਿਵਾਰ ਦੀ ਆਵਾਜ਼ ਸੁਣਨਾ ਅਤੇ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣਾ ਜ਼ਮੀਨੀ ਪੱਧਰ ’ਤੇ ਕੰਮ ਕਰਨ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਅਤੇ ਆਮ ਲੋਕਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਬੀਬੀ ਰਵਿੰਦਰ ਕੌਰ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸਾਹਮਣੇ ਆਉਂਦੇ ਹਨ, ਜਿਨ੍ਹਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਮਿਲਣੀਆਂ ਦਾ ਸਿਲਸਿਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸ਼ੀਤਲ ਸਿੰਘ ਨੰਬਰਦਾਰ ਭਾਨਰਾ, ਹਰਿੰਦਰ ਸਿੰਘ, ਮੋਹਨ ਸਿੰਘ, ਅਵਤਾਰ ਸਿੰਘ, ਲਾਭ ਸਿੰਘ ਤੋਂ ਇਲਾਵਾ ਪਿੰਡ ਦੀਆਂ ਬੀਬੀਆਂ, ਭੈਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਲਾ ਛਪਾਰ ਲਈ ਹਲਕਾ ਸਨੌਰ ਤੋਂ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਪਿੰਡ ਕਪੂਰੀ ਤੋਂ ਹੋਈ ਰਵਾਨਾ-ਲਖਵੀਰ ਸਿੰਘ ਲੱਖੀ
Ad Position 24