26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਣਪਤੀ ਬੱਪਾ ਮੌਰਿਆ ਅਗਲੇ ਬਰਸ ਤੂ ਜਲਦੀ ਆਨਾ ਦੇ ਜੈਕਾਰਿਆਂ ਨਾਲ ਸ਼ਹਿਰ ਵਿਚ ਭਗਤੀ ਮਈ ਮਾਹੌਲ

ਰਾਜਪੁਰਾ, 26 ਸਤੰਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਬੀਤੀ 14 ਸਤੰਬਰ ਤੋਂ ਸ਼ੁਰੂ ਹੋਇਆ ਪਵਿੱਤਰ ਗਣੇਸ਼ ਉਤਸਵ 25 ਸਤੰਬਰ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਇਆ ਅਤੇ ਸ਼ਾਮ ਵਕਤ ਗਣੇਸ਼ ਜੀ ਦੀਆਂ ਮੂਰਤੀਆਂ ਨੂੰ ਵਿਸਰਜਨ ਕੀਤਾ ਗਿਆ। ਜਾਣਕਾਰੀ ਮੁਤਾਬਿਕ ਸ਼ਹਿਰ ਵਿਚ 14 ਸਤੰਬਰ ਤੋਂ ਗਣੇਸ਼ ਉਤਸਵ ਬਹੁਤ ਹੀ ਸ਼ਰਧਾ ਨੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 27-09-2026
ਰਾਜਪੁਰਾ, 26 ਸਤੰਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਬੀਤੀ 14 ਸਤੰਬਰ ਤੋਂ ਸ਼ੁਰੂ ਹੋਇਆ ਪਵਿੱਤਰ ਗਣੇਸ਼ ਉਤਸਵ 25 ਸਤੰਬਰ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਇਆ ਅਤੇ ਸ਼ਾਮ ਵਕਤ ਗਣੇਸ਼ ਜੀ ਦੀਆਂ ਮੂਰਤੀਆਂ ਨੂੰ ਵਿਸਰਜਨ ਕੀਤਾ ਗਿਆ। ਜਾਣਕਾਰੀ ਮੁਤਾਬਿਕ ਸ਼ਹਿਰ ਵਿਚ 14 ਸਤੰਬਰ ਤੋਂ ਗਣੇਸ਼ ਉਤਸਵ ਬਹੁਤ ਹੀ ਸ਼ਰਧਾ ਨੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਸੀ। ਇਨ੍ਹਾਂ ਦਿਨਾਂ ਵਿਚ ਹਰ ਗਲੀ ਮੁਹੱਲੇ ਅਤੇ ਚੌਕ ਵਿਚ ਗਣਪਤੀ ਬੱਪਾ ਮੋਰੀਆ ਦੀਆਂ ਮਨਮੋਹਕ ਮੂਰਤੀਆਂ ਸਥਾਪਿਤ ਕੀਤੀਆਂ ਗਈਆਂ ਸਨ ਅਤੇ ਹਰ ਰੋਜ਼ ਸ਼ਰਧਾਲੂਆਂ ਵਲੋਂ ਵਿਧੀਪੂਰਵਕ ਪੂਜਾ ਅਰਚਨਾ, ਆਰਤੀ ਅਤੇ ਭਜਨ ਕੀਰਤਨ ਕੀਤਾ ਜਾਂਦਾ ਸੀ। ਇਨ੍ਹਾਂ ਦਿਨਾਂ ਦੌਰਾਨ ਹਰ ਰੋਜ਼ ਰਾਤ ਨੂੰ ਪੰਡਾਲਾਂ ਅਤੇ ਘਰਾਂ ਵਿਚ ਭਾਰੀ ਰੌਣਕ ਵੇਖਣ ਨੂੰ ਮਿਲਦੀ ਸੀ। ਪੂਰਾ ਸ਼ਹਿਰ ਭਗਤੀ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਸੀ। ਸ਼ਰਧਾਲੂਆਂ ਵਲੋਂ ਬੱਪਾ ਨੂੰ ਭੋਗ ਲਗਾ ਕੇ ਸਰਬੱਤ ਦੇ ਭਲੇ ਅਤੇ ਖ਼ੁਸ਼ਹਾਲੀ ਦੀਆਂ ਅਰਦਾਸਾਂ ਕੀਤੀਆਂ ਗਈਆਂ। ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸ਼ੋਭਾ ਯਾਤਰਾ ਕੱਢੀ ਗਈ ਅਤੇ ਸ਼ਰਧਾਲੂਆਂ ਵਲੋਂ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਠੰਢੀ ਆਈਸ ਕਰੀਮ ਦੇ ਲੰਗਰ ਲਾਏ ਗਏ। ਢੋਲ ਢਮੱਕਿਆਂ, ਗੁਲਾਲ ਅਤੇ ਗਣਪਤੀ ਬੱਪਾ ਮੋਰੀਆ, ਅਗਲੇ ਬਰਸ ਤੂ ਜਲਦੀ ਆ ਦੇ ਜੈਕਾਰਿਆਂ ਨਾਲ ਪੂਰਾ ਆਸਮਾਨ ਗੂੰਜ ਉੱਠਿਆ। ਸ਼ਰਧਾਲੂ ਪੂਰੇ ਉਤਸ਼ਾਹ ਅਤੇ ਸਤਿਕਾਰ ਨਾਲ ਗਣੇਸ਼ ਜੀ ਦੀਆਂ ਮੂਰਤੀਆਂ ਨੂੰ ਪੂਰੇ ਸਤਿਕਾਰ ਨਾਲ ਜਲ ਪ੍ਰਵਾਹ ਲਈ ਲੈ ਕੇ ਗਏ। ਵਿਸਰਜਨ ਮੌਕੇ ’ਤੇ ਸ਼ਰਧਾਲੂਆਂ ਦੀਆਂ ਅੱਖਾਂ ਨਮ ਹੋ ਗਈਆਂ। ਇਸ ਮੌਕੇ ’ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ।
Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਦੇ ਪੰਜ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਕੱਚੇ ਮਕਾਨਾਂ ਸੰਬੰਧੀ ਵਿਧਾਇਕ ਜੌੜਾਮਾਜਰਾ ਨੇ ਬਲਾਕ ਸੰਮਤੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਗੱਲਬਾਤ
Ad Position 24