ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰਾਂ ਨੇ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ)- ਪੰਜਾਬ ਤੇ ਚੰਡੀਗੜ੍ਹ (ਯੂ. ਟੀ.)
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ)- ਪੰਜਾਬ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰਾਂ ਦੀ ਇਕ ਮੀਟਿੰਗ ਹਰਪ੍ਰੀਤ ਸਿੰਘ ਲਾਲੀ ਦੇ ਦਫ਼ਤਰ, ਕੋਰਟ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਮਨੁੱਖੀ ਅਧਿਕਾਰਾਂ ਪ੍ਰਤੀ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ, ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨ, ਸਵੱਛ ਭਾਰਤ ਅਭਿਆਨ ਤਹਿਤ ਰੁੱਖ ਲਗਾਉਣ ਅਤੇ ਪਾਣੀ ਦੀ ਸੰਭਾਲ ਪ੍ਰਤੀ ਜਨਤਕ ਜਾਗਰੂਕਤਾ ਵਧਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਕੋਰ ਗਰੁੱਪ ਦੇ ਮੈਂਬਰਾਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਸ਼ਿਕਾਇਤ ਕਿਸੇ ਵੀ ਸਰਕਾਰੀ ਵਿਭਾਗ ਵਲੋਂ ਨਹੀਂ ਸੁਣੀ ਜਾ ਰਹੀ ਹੈ, ਤਾਂ ਸਬੰਧਿਤ ਸ਼ਿਕਾਇਤਕਰਤਾ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰ ਗਰੁੱਪ ਦਾ ਮੁੱਖ ਉਦੇਸ਼ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਜਨਤਕ ਜਾਗਰੂਕਤਾ ਪੈਦਾ ਕਰਨਾ ਅਤੇ ਲੋੜਵੰਦਾਂ ਦੀ ਆਵਾਜ਼ ਨਾਲ ਸਬੰਧਿਤ ਵਿਭਾਗਾਂ ਤੱਕ ਪਹੁੰਚ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰ ਨਰਿੰਦਰ ਭਾਟੀਆ, ਡਾ. ਅਮਿਤ ਸੰਦਲ, ਪ੍ਰਦੀਪ ਭਾਰਤੀ, ਕਰਮਜੀਤ ਸਿੰਘ ਬਿੱਟੂ, ਰਾਜੇਸ਼ ਸ਼ਰਮਾ, ਗੁਰਚਰਨ ਸਿੰਘ ਜੰਜੂਆ, ਅਤੇ ਐਡਵੋਕੇਟ ਸਵਤੰਤਰਦੀਪ ਸਿੰਘ ਬਡਗੁਜਰਾ ਆਦਿ ਮੌਜੂਦ ਸਨ।