ਕ੍ਰਿਸ਼ੀ ਵਿਗਿਆਨ ਕੇਂਦਰ ਨੇ ਬਟਨ ਖੁੰਬ ਦੀ ਕਾਸ਼ਤ ਸੰਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਨੌਜਵਾਨਾਂ ਨੂੰ ਕਿਸਾਨੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਬਟਨ ਖੁੰਬ ਦੀ ਕਾਸ਼ਤ ਸੰਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਦਾ ਕਰਵਾਇਆ ਗਿਆ। ਤਕਨੀਕੀ ਕੋਆਰਡੀਨੇਟਰ ਡਾ.
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਨੌਜਵਾਨਾਂ ਨੂੰ ਕਿਸਾਨੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਬਟਨ ਖੁੰਬ ਦੀ ਕਾਸ਼ਤ ਸੰਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਦਾ ਕਰਵਾਇਆ ਗਿਆ। ਤਕਨੀਕੀ ਕੋਆਰਡੀਨੇਟਰ ਡਾ. ਅਰਵਿੰਦ ਪ੍ਰੀਤ ਕੌਰ ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟਰੇਨਿੰਗ ਦੌਰਾਨ ਨਵੇਂ ਆਏ ਸਿੱਖਿਆਰਥੀਆਂ ਨੂੰ ਖੁੰਬਾਂ ਦੇ ਧੰਦੇ ਨੂੰ ਅਪਣਾਉਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਲਗਾਤਾਰ ਪੀੜ੍ਹੀ ਦਰ ਪੀੜ੍ਹੀ ਹੋ ਰਹੀ ਖੇਤੀ ਯੋਗ ਜ਼ਮੀਨ ਦੀ ਵੰਡ ਕਾਰਨ ਕਿਸਾਨ ਇਕੱਲੇ ਖੇਤੀ ਤੇ ਨਿਰਭਰ ਹੋ ਕੇ ਆਪਣਾ ਜੀਵਨ ਬਸਰ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਨੂੰ ਕੋਈ ਨਾ ਕੋਈ ਸਹਾਇਕ ਧੰਦਾ ਅਪਣਾਉਣਾ ਚਾਹੀਦਾ ਹੈ, ਜੋ ਕਿ ਅਜੋਕੇ ਸਮੇਂ ਦੀ ਜ਼ਰੂਰਤ ਹੈ। ਡਾ. ਅਰਵਿੰਦ ਪ੍ਰੀਤ ਕੌਰ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੌਰਾਨ ਸਿੱਖਿਆਰਥੀਆਂ ਨਾਲ ਬਟਨ ਅਤੇ ਢੀਂਗਰੀ ਖੁੰਬ ਦੀ ਸਫਲਤਾਪੂਰਵਕ ਕਾਸ਼ਤ ਦੀਆਂ ਵੱਖ-ਵੱਖ ਤਕਨੀਕਾਂ, ਇਸ ਦੀ ਪੈਕਿੰਗ, ਸਾਂਭ ਸੰਭਾਲ ਅਤੇ ਮੰਡੀਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸਿੱਖਿਆਰਥੀਆਂ ਨੂੰ ਕੰਪੋਸਟ, ਸਪਾਨਿੰਗ, ਤਿਆਰ ਕੰਪੋਸਟ ਦੀ ਬਿਜਾਈ ਅਤੇ ਕੇਸਿੰਗ ਆਦਿ ਤਕਨੀਕਾਂ ਬਾਰੇ ਹੱਥੀ ਤਜਰਬਾ ਕਰਵਾਇਆ ਗਿਆ। ਇਸ ਤੋਂ ਇਲਾਵਾ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਸਿੱਖਿਆਰਥੀਆਂ ਨੂੰ ਵਪਾਰਕ ਪੱਧਰ ਤੇ ਖੁੰਬਾਂ ਦੀ ਕਾਸ਼ਤ ਕਰਨ ਦੇ ਨਾਲ ਆਉਣ ਵਾਲੇ ਸਮੇਂ ਵਿਚ ਖੁੰਬਾਂ ਦੀ ਡੱਬਾਬੰਦੀ ਵੱਲ ਪ੍ਰੇਰਿਤ ਕੀਤਾ।