ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ- ਚੇਅਰਮੈਨ ਅਜੈ ਲਿਬੜਾ
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ਤੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੀ ਵਿਕਾਸ ਵਜੋਂ ਕਾਇਆ ਕਲਪ ਕੀਤੀ ਜਾ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਲੋਕ ਮਿਲਣੀ ਦੌਰਾਨ ਪਿੰਡ ਤਾਣਾ ਵਾਸੀਆਂ ਦੀਆ ਸਮੱਸਿਆਵਾਂ ਸੁਣਨ ਸਮੇਂ ਕੀਤਾ। ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਮੈਦਾਨਾਂ, ਪਾਰਕਾਂ ਆਦਿ ਦਾ ਨਿਰਮਾਣ ਕਰਾਉਣ ਦੇ ਨਾਲ ਪਿੰਡਾਂ ਵਿਚ ਨਵੀਆਂ ਸੜਕਾਂ ਦਾ ਨਿਰਮਾਣ, ਇੰਟਰਲਾਕ ਗਲੀਆਂ, ਨਵੇਂ ਸੀਵਰੇਜ ਪਾ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰ ਦੀਆ ਸਕੀਮਾਂ ਦਾ ਲਾਭ ਵੀ ਲੋਕਾਂ ਨੂੰ ਦੇ ਰਹੀ ਹੈ, ਜਿਨ੍ਹਾਂ ਵਿਚ ਮੁਫ਼ਤ ਬਿਜਲੀ ਸਪਲਾਈ ,ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਮੁਫ਼ਤ ਸਿੱਖਿਆ, ਹਸਪਤਾਲਾਂ ਵਿਚ ਮਿਆਰੀ ਸਿਹਤ ਸਹੂਲਤਾਂ ਤੋਂ ਇਲਾਵਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀਆ ਸਹੂਲਤਾਂ ਸ਼ਾਮਿਲ ਹਨ।
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ਤੇ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਦੀ ਵਿਕਾਸ ਵਜੋਂ ਕਾਇਆ ਕਲਪ ਕੀਤੀ ਜਾ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਲੋਕ ਮਿਲਣੀ ਦੌਰਾਨ ਪਿੰਡ ਤਾਣਾ ਵਾਸੀਆਂ ਦੀਆ ਸਮੱਸਿਆਵਾਂ ਸੁਣਨ ਸਮੇਂ ਕੀਤਾ। ਚੇਅਰਮੈਨ ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਮੈਦਾਨਾਂ, ਪਾਰਕਾਂ ਆਦਿ ਦਾ ਨਿਰਮਾਣ ਕਰਾਉਣ ਦੇ ਨਾਲ ਪਿੰਡਾਂ ਵਿਚ ਨਵੀਆਂ ਸੜਕਾਂ ਦਾ ਨਿਰਮਾਣ, ਇੰਟਰਲਾਕ ਗਲੀਆਂ, ਨਵੇਂ ਸੀਵਰੇਜ ਪਾ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਰਕਾਰ ਦੀਆ ਸਕੀਮਾਂ ਦਾ ਲਾਭ ਵੀ ਲੋਕਾਂ ਨੂੰ ਦੇ ਰਹੀ ਹੈ, ਜਿਨ੍ਹਾਂ ਵਿਚ ਮੁਫ਼ਤ ਬਿਜਲੀ ਸਪਲਾਈ ,ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਮੁਫ਼ਤ ਸਿੱਖਿਆ, ਹਸਪਤਾਲਾਂ ਵਿਚ ਮਿਆਰੀ ਸਿਹਤ ਸਹੂਲਤਾਂ ਤੋਂ ਇਲਾਵਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀਆ ਸਹੂਲਤਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵੱਡੀ ਪੱਧਰ ਤੇ ਆਮ ਆਦਮੀ ਪਾਰਟੀ ਦੀਆ ਨੀਤੀਆਂ ਨਾਲ ਜੁੜ ਰਹੇ ਹਨ ਤੇ ਮੁੜ ਸੂਬੇ ਵਿਚ ‘ਆਪ’ ਦੀ ਸਰਕਾਰ ਲਿਆਉਣ ਦੇ ਚਾਹਵਾਨ ਹਨ। ਇਸ ਮੌਕੇ ਸਰਪੰਚ ਗਿਆਨੀ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਚੇਅਰਮੈਨ ਲਿਬੜਾ ਨੇ ਲੋਕਾਂ ਦੀਆ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿਚ ਪਿੰਡ ਵਾਸੀਆਂ ਵਲੋਂ ਨੌਜਵਾਨਾਂ ਲਈ ਖੇਡ ਗਰਾੳਂੂਡ ਤੇ ਪਿੰਡ ਦੇ ਸਾਂਝੇ ਸਮਾਗਮਾਂ ਲਈ ਕਮਿਊਨਿਟੀ ਸੈਂਟਰ ਬਣਾਉਣ ਦੀ ਮੰਗ ਕੀਤੀ ਗਈ, ਜਿਸ ਤੇ ਚੇਅਰਮੈਨ ਲਿਬੜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਲਿਬੜਾ ਦਾ ਵਿਸ਼ੇਸ਼ ਤੌਰ ’ਤੇ ਸਿਰੋਪਾਉ ਪਾ ਸਨਮਾਨ ਵੀ ਕੀਤੀ ਗਿਆ।