27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਆਉਣ ਵਾਲੀਆਂ ਚੋਣਾਂ ਲਈ ਤਿਆਰ ਰਹਿਣ- ਭੁੱਟਾ

ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਸ਼ਹਿਰ ਦੇ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਹੁਣ ਵਧੇਰੇ ਸਮਾਂ ਨਹੀਂ ਰਿਹਾ, ਇਸ ਲਈ ਸਾਰੇ ਵਰਕਰ ਹੁਣੇ ਤੋਂ ਆਪੋ ਆਪਣੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੋੜਨ ਅਤੇ ਮੌਜੂਦਾ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਗ਼ਲਤ ਕੰਮਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦੇਣ।

Ad Position 21
No active advertisement
ਅਜੀਤ ਡੈਸਕ 28-09-2026
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਸ਼ਹਿਰ ਦੇ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਹੁਣ ਵਧੇਰੇ ਸਮਾਂ ਨਹੀਂ ਰਿਹਾ, ਇਸ ਲਈ ਸਾਰੇ ਵਰਕਰ ਹੁਣੇ ਤੋਂ ਆਪੋ ਆਪਣੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੋੜਨ ਅਤੇ ਮੌਜੂਦਾ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਗ਼ਲਤ ਕੰਮਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਮਾਂ ਹੁਣ ਪੂਰਾ ਹੋ ਚੁੱਕਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਹੁਣ ਇਹ ਤਹਿ ਕਰ ਲਿਆ ਹੈ ਕਿ ਇਸ ਝੂਠੀ ਪਾਰਟੀ ਦੀ ਸਰਕਾਰ ਨੂੰ ਇਸ ਦੀ ਅਸਲ ਜਗ੍ਹਾ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਹ ਗੱਲ ਭਲੀ ਭਾਂਤ ਜਾਣ ਚੁੱਕੇ ਹਨ ਕਿ ਪੰਜਾਬ ਦਾ ਭਲਾ ਕੇਵਲ ਪੰਜਾਬੀਆਂ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ ਜਿਸ ਨੇ ਲੰਮਾ ਸਮਾਂ ਪੰਜਾਬ ਦੇ ਲੋਕਾਂ ਦੀਆਂ ਹੱਕੀ ਮੰਗਾਂ ਵਾਸਤੇ ਸੰਘਰਸ਼ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ‘ਆਪ’ੂ ਦੇ ਆਗੂਆਂ ਵਲੋਂ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਦਾ ਭਰੋਸਾ ਤੋੜਿਆ ਗਿਆ ਹੈ ਉਸ ਤੋਂ ਪੰਜਾਬ ਦੇ ਲੋਕ ਨਿਰਾਸ਼ ਹਨ ਕਿਉਂਕਿ ਜਿਹੜੀਆਂ ਆਸਾਂ ਉਮੀਦਾਂ ਨਾਲ 2022 ਵਿਚ ਲੋਕਾਂ ਨੇ ਇਸ ‘ਆਪ’ ਦੀ ਸਰਕਾਰ ਬਣਾਈ ਸੀ ਉਨ੍ਹਾਂ ਆਸਾਂ ਉਮੀਦਾਂ ਨੂੰ ਇਨ੍ਹਾਂ ਵਲੋਂ ਪੂਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ। ਇਸ ਮੌਕੇ ਸੁਖਵਿੰਦਰ ਸਿੰਘ ਰਾਜੂ, ਇੰਦਰਜੀਤ ਸਿੰਘ ਰਾਜੂ, ਪ੍ਰੋ. ਜੁਪਿੰਦਰ ਸਿੰਘ, ਕੇਵਲ ਕ੍ਰਿਸ਼ਨ ਪਿੰਕੀ, ਸੁਖਵਿੰਦਰ ਸਿੰਘ ੂ, ਬਲਜੀਤ ਸਿੰਘ ਖ਼ਾਲਸਾ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਪੰਕਜ ਸ਼ਰਮਾ ਹਲਕਾ ਪ੍ਰਧਾਨ ਵਪਾਰ ਵਿੰਗ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ ਵਿੱਕੀ ਬੀ.ਸੀ ਵਿੰਗ ਪ੍ਰਧਾਨ, ਬੀਬੀ ਹਰਭਜਨ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਹਰਵਿੰਦਰ ਕੌਰ, ਬਿਕਰਮਜੀਤ ਸਿੰਘ ਬਾਜਵਾ, ਪ੍ਰਦੀਪ ਸਿੰਘ, ਮਲਕੀਤ ਸਿੰਘ, ਕੰਵਲਜੀਤ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੰਜੀਵ ਕੁਮਾਰ, ਪਵਨ ਕੁਮਾਰ, ਸਰਤਾਜ ਸਿੰਘ, ਗੁਰਵਿੰਦਰ ਸਿੰਘ, ਰਮਨਜੋਤ ਸਿੰਘ, ਅਮਰਜੀਤ ਸਿੰਘ, ਹਰਮੀਤ ਸਿੰਘ, ਲਖਮੀਰ ਸਿੰਘ, ਜਗਜੀਤ ਸਿੰਘ ਤਲਾਣੀਆਂ, ਅਮਰੀਕ ਸਿੰਘ, ਮੁਕੇਸ਼ ਕੁਮਾਰ, ਨਿਰਮਲ ਕੁਮਾਰ, ਗੁਰਤੇਜ ਸਿੰਘ ਗਿੱਲ, ਪਰਵਿੰਦਰ ਸਿੰਘ ਪੰਮਾ, ਜਰਨੈਲ ਸਿੰਘ ਖ਼ਾਲਸਾ, ਗੁਰਜਸਜੀਤ ਸਿੰਘ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ, ਗੁਰਸੇਵਕ ਸਿੰਘ, ਰਣਧੀਰ ਸਿੰਘ ਧਾਲੀਵਾਲ, ਨਿਰਮਲ ਸਿੰਘ ਸਾਬਕਾ ਕੋਸ਼ਲਰ, ਸੂਰਜ ਪ੍ਰਕਾਸ਼, ਵੈਦਪਾਲ ਸਿੰਘ, ਦਲਵੀਰ ਸਿੰਘ, ਬਲਰਾਜ ਸਿੰਘ, ਗੁਰਵੀਰ ਸਿੰਘ, ਜਸਬੀਰ ਸਿੰਘ ਸੋਢੀ, ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਬੋਬੀ,ਰਣਧੀਰ ਸਿੰਘ ਬੱਲ, ਸੁਰਿੰਦਰ ਸਿੰਘ ਬਿੰਬਰਾ, ਅੰਮ੍ਰਿਤਪਾਲ ਸਿੰਘ ਸਰਹਿੰਦ, ਬੇਅੰਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ ਸਰਕਾਰੀ ਖ਼ਰੀਦ ਦਾ ਕੋਈ ਅਤਾਪਤਾ ਨਹੀਂ ਅਗਲੀ ਖ਼ਬਰ ਗਊ ਸੇਵਾ ਸਮਿਤੀ ਦੇ ਧਾਰਮਿਕ ਤੇ ਸਮਾਜਿਕ ਕਾਰਜ ਸ਼ਲਾਘਾਯੋਗ- ਗਰਗ ਬਾਰ ਐਸੋਸੀਏਸ਼ਨ ਦੀ ਨਵ-ਨਿਯੁਕਤ ਟੀਮ ਦਾ ਗਊਸ਼ਾਲਾ ’ਚ ਸਨਮ...
Ad Position 24