28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ- ਹਡਾਣਾ

ਸਨੌਰ, 28 ਸਤੰਬਰ (ਸੋਖਲ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਵਿਸ਼ੇਸ਼ ਸਮਾਰੋਹ ਵਿਚ ਸ਼ਮੂਲੀਅਤ ਕਰਨ ਲਈ ਅੱਜ ਸਨੌਰ ਦੇ ਸਨੀ ਇੰਕਲੇਵ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰਾਂ, ਵਾਲੰਟੀਅਰਾਂ ਤੇ ਨੌਜਵਾਨਾਂ ਦਾ ਇਕ ਵਿਸ਼ਾਲ ਕਾਫ਼ਲਾ ਪੂਰੇ ਉਤਸ਼ਾਹ ਨਾਲ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮ ਲਈ ਰਵਾਨਾ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਰਵਾਨਾ ਹੋਏ ਇਸ ਕਾਫ਼ਲੇ ਵਿਚ 25 ਤੋਂ ਵੱਧ ਵਿਸ਼ੇਸ਼ ਬੱਸਾਂ ਤੇ ਸੈਂਕੜੇ ਨਿੱਜੀ ਗੱਡੀਆਂ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 29-09-2026
ਸਨੌਰ, 28 ਸਤੰਬਰ (ਸੋਖਲ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਵਿਸ਼ੇਸ਼ ਸਮਾਰੋਹ ਵਿਚ ਸ਼ਮੂਲੀਅਤ ਕਰਨ ਲਈ ਅੱਜ ਸਨੌਰ ਦੇ ਸਨੀ ਇੰਕਲੇਵ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰਾਂ, ਵਾਲੰਟੀਅਰਾਂ ਤੇ ਨੌਜਵਾਨਾਂ ਦਾ ਇਕ ਵਿਸ਼ਾਲ ਕਾਫ਼ਲਾ ਪੂਰੇ ਉਤਸ਼ਾਹ ਨਾਲ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮ ਲਈ ਰਵਾਨਾ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਰਵਾਨਾ ਹੋਏ ਇਸ ਕਾਫ਼ਲੇ ਵਿਚ 25 ਤੋਂ ਵੱਧ ਵਿਸ਼ੇਸ਼ ਬੱਸਾਂ ਤੇ ਸੈਂਕੜੇ ਨਿੱਜੀ ਗੱਡੀਆਂ ਸ਼ਾਮਲ ਸਨ। ਕਾਫ਼ਲੇ ਦੀ ਰਵਾਨਗੀ ਮੌਕੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਜੀ ਦੀ ਸੋਚ ਅਤੇ ਕੁਰਬਾਨੀ ਸਮੁੱਚੀ ਕੌਮ ਅਤੇ ਖ਼ਾਸਕਰ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਚਾਨਣ ਮੁਨਾਰਾ ਬਣੀ ਰਹੇਗੀ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਚੇਅਰਮੈਨ ਹੈਪੀ ਪਹਾੜੀਪੁਰ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਸਿਮਰਜੀਤ ਸਿਘ ਸੋਹਲ, ਜਿਲ੍ਹਾ ਕੋਆਰਡੀਨੇਟਰ ਬਲਜਿੰਦਰ ਸਰਾਓ, ਸਰਪੰਚ ਰਾਜਾ ਧੰਜੂ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੇਰਿਆ, ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ- ਸੰਜੇ ਭਾਟੀਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਤੇ ਸਿਹਤ ਨਿਰੀਖਣ ਕੈਂਪ ਲਗਾਇਆ
Ad Position 24