28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਿੱਖਿਆ ਵਿਭਾਗ ਨੇ ਸ਼ਹੀਦ ਭਗਤ ਸਿੰਘ ਤੇ ਮਹਾਨ ਗਾਇਕ ਲਤਾ ਮੰਗੇਸ਼ਕਰ ਦੇ ਜੀਵਨ ਸੰਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਵਿੰਦਰ ਕੌਰ ਤੇ ਸਟੇਟ ਟੀਮ ਵਿਚੋਂ ਆਏ ਪੀ.

Ad Position 21
No active advertisement
ਅਜੀਤ ਡੈਸਕ 29-09-2026
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਵਿੰਦਰ ਕੌਰ ਤੇ ਸਟੇਟ ਟੀਮ ਵਿਚੋਂ ਆਏ ਪੀ.ਡੀ.ਸੀ. ਮੈਂਬਰ ਆਕ੍ਰਿਤੀ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਮਹਾਨ ਗਾਇਕ ਲਤਾ ਮੰਗੇਸ਼ਕਰ ਦੇ ਜੀਵਨ ਨੂੰ ਸਮਰਪਿਤ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ। ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੀ ਦੇਸ਼ ਪ੍ਰਤੀ ਕੁਰਬਾਨੀ ਅਤੇ ਦੇਸ਼ ਸੇਵਾ ਸੰਬੰਧੀ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਟੀਮ ਵਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੀ ਕੁਰਬਾਨੀ ਅਤੇ ਜੀਵਨ ਸੰਘਰਸ਼ ਤੋਂ ਪ੍ਰੇਰਨਾ ਲੈ ਕੇ ਚੰਗੇ ਨਾਗਰਿਕ ਬਣਨ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਾਤਮੇ ਲਈ ਅੱਗੇ ਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਟੀਮ ਵਲੋਂ ਸਰਕਾਰੀ ਤੇ ਮਿਡਲ ਪ੍ਰਾਇਮਰੀ ਸਕੂਲ ਅਨਾਇਤਪੁਰ, ਸਰਕਾਰੀ ਤੇ ਮਿਡਲ ਸਕੂਲ ਸੌਂਟੀ, ਮਿਡਲ ਤੇ ਪ੍ਰਾਇਮਰੀ ਸਕੂਲ ਸ਼ਾਹਪੁਰ ਅਤੇ ਸਕੂਲ ਆਫ਼ ਐਮੀਂਨੇਸ ਅਮਲੋਹ ਵਿਚ ਜਾ ਕੇ ਦੋਵੇਂ ਮਹਾਨ ਸ਼ਖ਼ਸੀਅਤਾਂ ਦੇ ਚਰਿੱਤਰ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਨਾਲ ਕੇਕ ਵੀ ਕੱਟਿਆ ਗਿਆ। ਟੀਮ ਵਲੋਂ ਸਕੂਲਾਂ ਦੀ ਸਫ਼ਾਈ, ਉਸਾਰੀ ਦੇ ਕੰਮ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਸਕੂਲਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਦੱਸੇ ਗਏ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਨਾਰਥਲ ਕਲਾਂ ’ਚ ਦੁਸਹਿਰੇ ਮੌਕੇ 19 ਤੋਂ 21 ਅਕਤੂਬਰ ਤੱਕ ਕਬੱਡੀ ਟੂਰਨਾਮੈਂਂਟ ਹੋਵੇਗਾ ਅਗਲੀ ਖ਼ਬਰ ਘਰ ਅੱਗੇ ਖੜ੍ਹੇ ਗੰਦੇ ਪਾਣੀ ਦੀ ਵਾਇਰਲ ਕੀਤੀ ਵੀਡੀਓ ਪਈ ਮਹਿੰਗੀ, ਮਾਮਲਾ ਪੁੱਜਾ ਪੁਲਿਸ ਦੇ ਦਰਬਾਰ
Ad Position 24