28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇਤਿਹਾਸ ਵਿਭਾਗ ਤੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਭਿੰਦਰ ਸਿੰਘ ਨੇ ‘ਸ਼ਹੀਦ ਭਗਤ ਸਿੰਘ, ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ।

Ad Position 21
No active advertisement
ਅਜੀਤ ਡੈਸਕ 29-09-2026
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇਤਿਹਾਸ ਵਿਭਾਗ ਤੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਭਿੰਦਰ ਸਿੰਘ ਨੇ ‘ਸ਼ਹੀਦ ਭਗਤ ਸਿੰਘ, ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਕਿਸੇ ਵੀ ਕੌਮ ਦੀ ਅਣਖ, ਸਵੈਮਾਣ ਅਤੇ ਪ੍ਰੇਰਣਾ ਦੇ ਸਦੀਵੀ ਸਰੋਤ ਹੁੰਦੇ ਹਨ, ਇਸ ਲਈ ਸਾਨੂੰ ਆਪਣੇ ਸ਼ਹੀਦਾਂ ਦੇ ਜਨਮ ਦਿਵਸ ਪੂਰੀ ਸ਼ਰਧਾ-ਸਤਿਕਾਰ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਬੇਮਿਸਾਲ ਕੁਰਬਾਨੀਆਂ ਤੋਂ ਪ੍ਰੇਰਣਾ ਪ੍ਰਾਪਤ ਕਰ ਸਕੇ। ਡਾ. ਹਰਭਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ, ਦੇਸ਼-ਭਗਤੀ ਅਤੇ ਅਦੁੱਤੀ ਕੁਰਬਾਨੀ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੇ ਦੇਸ਼ ਦੀ ਆਜ਼ਾਦੀ ਲਈ ਪਾਏ ਅਣਮੁੱਲੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਦਾ ਪ੍ਰਭਾਵਸ਼ਾਲੀ ਵਿਅਕਤਿਤਵ ਅੱਜ ਵੀ ਨੌਜਵਾਨਾਂ ਨੂੰ ਗਿਆਨ ਹਾਸਲ ਕਰਨ, ਸੱਚ ਲਈ ਆਵਾਜ਼ ਉਠਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਅਖੀਰ ਵਿਚ ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕਲਮ ਨੇ ਸੁੱਤੀ ਹੋਈ ਚੇਤਨਾ ਨੂੰ ਜਗਾਇਆ, ਕ੍ਰਾਂਤੀਕਾਰੀ ਸੋਚ ਨੇ ਨੌਜਵਾਨਾਂ ਨੂੰ ਬਦਲਾਅ ਦਾ ਰਾਹ ਦਿਖਾਇਆ ਅਤੇ ਕੁਰਬਾਨੀ ਨੇ ਆਜ਼ਾਦੀ ਦੇ ਸੰਘਰਸ਼ ਨੂੰ ਨਵੀਂ ਊਰਜਾ ਦਿੱਤੀ। ਇਸ ਮੌਕੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਰੱਜੀ, ਕ੍ਰਿਸ਼ਨਾ, ਦਲਜੀਤ ਸਿੰਘ, ਵੈਦੇਹੀ ਅਤੇ ਹਰਜੱਸ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਧਾਰਾ ਅਤੇ ਦੇਸ਼-ਪ੍ਰੇਮ ਨਾਲ ਸਬੰਧਿਤ ਪ੍ਰੇਰਨਾਦਾਇਕ ਕਵਿਤਾਵਾਂ ਤੇ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਇਤਿਹਾਸ ਵਿਭਾਗ ਦੇ ਡਾ. ਰਮਨਦੀਪ ਕੌਰ, ਪੱਤਰਕਾਰੀ ਵਿਭਾਗ ਦੇ ਪ੍ਰੋ. ਲਵਨੀਤ ਵਸ਼ਿਸ਼ਠ, ਪ੍ਰੋ. ਨਾਦਿਸ਼, ਪ੍ਰੋ. ਹਰਪ੍ਰੀਤ ਕੌਰ ਤੇ ਪ੍ਰੋ. ਭਵਨੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਕੋਈ ਕਾਰਨ ਦੱਸੇ ਚੋਣ ਰੱਦ ਕਰਨਾ ਲੋਕਤੰਤਰੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਾ ਹੈ- ਲਾਲੀ ਸਹਿਕਾਰੀ ਸਭਾ ਰਿਉਣਾ ਉ... ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ
Ad Position 24