ਪਿੰਡਾਂ ’ਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਘਰ ਨੂੰ ਜਾਗਰੂਕ ਹੋਣ ਦੀ ਲੋੜ- ਬੀਬੀ ਕਿਰਨਦੀਪ ਕੌਰ
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰ. 4, ਅੰਬੇਮਾਜਰਾ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ।
ਮ
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 4 ਅੰਬੇਮਾਜਰਾ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ ਕਰਨ ਸਮੇਂ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ, ਸੀਨੀਅਰ ਲੀਡਰਸ਼ਿਪ ਨਾਲ। ਅਜੀਤ ਤਸਵੀਰ
29-09-2026
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਮੰਡੀ ਗੋਬਿੰਦਗੜ੍ਹ ਸ਼ਹਿਰ ਦੇ ਵਾਰਡ ਨੰ. 4, ਅੰਬੇਮਾਜਰਾ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਇਸਤਰੀ ਵਿੰਗ ਦੇ ਆਗੂ-ਵਰਕਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਬੀਬੀ ਕਿਰਨਦੀਪ ਕੌਰ ਖੰਨਾ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਮੰਡੀ ਗੋਬਿੰਦਗੜ੍ਹ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਲਈ ਹਰ ਘਰ ਨੂੰ ਜਾਗਰੂਕ ਹੋਣ ਦੀ ਲੋੜ ਹੈ। ਮਾਵਾਂ ਆਪਣੇ ਪੁੱਤਰਾਂ ਨੂੰ, ਭੈਣਾਂ ਆਪਣੇ ਭਰਾਵਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕ ਲਹਿਰ ਖੜੀ ਕਰਨ। ਬੀਬੀ ਖੰਨਾ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣਾ ਲਈ ਜਿੱਥੇ ਅਪੀਲ ਕੀਤੀ ਉੱਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ ਦੇ ਨਾਲ-ਨਾਲ ਸਮਾਜ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋੜਵੰਦ ਪਰਿਵਾਰਾਂ ਨੂੰ ਮੁੜ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਇਸ ਮੀਟਿੰਗ ਨੂੰ ਸਾਬਕਾ ਕੌਂਸਲਰ ਸੋਮਨਾਥ ਅਜਨਾਲੀ, ਜਥੇ. ਜਰਨੈਲ ਸਿੰਘ ਮਾਜਰੀ, ਬਲਜਿੰਦਰ ਸਿੰਘ ਭੰਗੂ ਨੇ ਜਿੱਥੇ ਸੰਬੋਧਨ ਕੀਤਾ ਉੱਥੇ ਹੀ ਵਾਰਡ ਦੀਆਂ ਵੱਡੀ ਗਿਣਤੀ ਜੁੜੀਆਂ ਔਰਤਾਂ ਵਲੋਂ ਬੀਬੀ ਕਿਰਨਦੀਪ ਕੌਰ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੀਟਿੰਗ ਵਿਚ ਸਾਬਕਾ ਸਰਪੰਚ ਹਰਤੇਜ ਸਿੰਘ, ਬਲਜੀਤ ਸਿੰਘ ਅੰਬੇਮਾਜਰਾ, ਕੁਲਵੰਤ ਸਿੰਘ, ਸੰਤ ਸਿੰਘ, ਲਖਵੀਰ ਸਿੰਘ, ਜਸਵੀਰ ਸਿੰਘ, ਮਨਜਿੰਦਰ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਸ਼ਮਨਦੀਪ ਸਿੰਘ, ਮੱਖਣ ਸਿੰਘ, ਰਣਧੀਰ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਕੌਰ, ਪ੍ਰਕਾਸ਼ ਕੌਰ, ਕੰਵਲਜੀਤ ਕੌਰ, ਹਰਜਿੰਦਰ ਕੌਰ, ਜਸਵੀਰ ਕੌਰ, ਰਣਜੀਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਬਿੰਦਰ ਕੌਰ, ਖੁਸ਼ਵਿੰਦਰ ਕੌਰ, ਸੁਖਬੀਰ ਕੌਰ, ਸਿੰਦਰ ਕੌਰ ਅੰਬੇਮਾਜਰਾ ਆਦਿ ਮੌਜੂਦ ਸਨ।