28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵ ਯੂਨੀਵਰਸਿਟੀ ਵਿਖੇ ‘ਗੁਰਬਾਣੀ ’ਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਭਾਸ਼ਨ ਕਰਵਾਇਆ

ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਗੁਰਬਾਣੀ ਵਿਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਭਾਸ਼ਣ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜ ਦੀ ਧਾਰਨਾ, ਸ਼ਾਸਨ, ਨਿਆਂ ਤੇ ਲੋਕ - ਕਲਿਆਣ ਸਬੰਧੀ ਗੁਰਬਾਣੀ ਤੇ ਸਿੱਖ ਚਿੰਤਨ ਦੇ ਦ੍ਰਿਸ਼ਟੀਕੋਣ ਤੋਂ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 29-09-2026
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਾਜਨੀਤੀ ਵਿਗਿਆਨ ਵਿਭਾਗ ਵਲੋਂ ‘ਗੁਰਬਾਣੀ ਵਿਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਭਾਸ਼ਣ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਜ ਦੀ ਧਾਰਨਾ, ਸ਼ਾਸਨ, ਨਿਆਂ ਤੇ ਲੋਕ - ਕਲਿਆਣ ਸਬੰਧੀ ਗੁਰਬਾਣੀ ਤੇ ਸਿੱਖ ਚਿੰਤਨ ਦੇ ਦ੍ਰਿਸ਼ਟੀਕੋਣ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਡਾ. ਕੇਹਰ ਸਿੰਘ ਸਾਬਕਾ ਪ੍ਰੋਫੈਸਰ ਰਾਜਨੀਤੀ ਵਿਗਿਆਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇੱਕ ਸੰਗਠਿਤ ਸਮਾਜ ਲਈ ਰਾਜ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਰਾਜ ਦੇ ਦੋ ਮਹੱਤਵਪੂਰਨ ਕਾਰਜਾਂ ਵਜੋਂ ਨਿਆਂ ਤੇ ਸਮਾਜ ਦੇ ਕਲਿਆਣ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸੀਮਤ ਰਾਜ ਦੀ ਧਾਰਨਾ ’ਤੇ ਚਰਚਾ ਕਰਦਿਆਂ ਕਿਹਾ ਕਿ ਰਾਜ ਦੀਆਂ ਸ਼ਕਤੀਆਂ ਉਚਿੱਤ ਸੀਮਾਵਾਂ ਦੇ ਅੰਦਰ ਰਹਿੰਦਿਆਂ ਸਮਾਜ ਦੀ ਭਲਾਈ ਲਈ ਕਾਰਜਸ਼ੀਲ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਮਰੱਥ ਤੇ ਜ਼ਿੰਮੇਵਾਰ ਅਗਵਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਲੋਕਾਂ ਵਿਚ ਰਾਜਨੀਤਿਕ ਜਾਗਰੂਕਤਾ ਅਤੇ ਚੇਤਨਾ ਨੂੰ ਲੋਕਤੰਤਰ ਦੀ ਸਫਲਤਾ ਲਈ ਮਹੱਤਵਪੂਰਨ ਦੱਸਿਆ। ਉਪ ਕੁਲਪਤੀ ਡਾ.ਪਰਿਤ ਪਾਲ ਸਿੰਘ ਨੇ ਨਾਗਰਿਕਾਂ ਵਿਚ ਰਾਜਨੀਤਿਕ ਚੇਤਨਾ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਭਾਗ ਵਲੋਂ ਅਜਿਹੇ ਗਿਆਨ ਭਰਪੂਰ ਭਾਸ਼ਣ ਕਰਵਾਉਣ ਦੀ ਸ਼ਲਾਘਾ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਵਿਸ਼ੇਸ਼ ਲੈਕਚਰ ਦੇ ਸਫਲ ਆਯੋਜਨ ਲਈ ਵਿਭਾਗ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਅਕਾਦਮਿਕ ਮੌਕੇ ਪ੍ਰਦਾਨ ਕਰਨ ਲਈ ਵਿਭਾਗ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਡਾ. ਹਰਦੇਵ ਸਿੰਘ ਡੀਨ ਧਰਮ ਅਧਿਐਨ ਫੈਕਲਟੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡਾ. ਰਮਨਦੀਪ ਕੌਰ ਮੁਖੀ ਰਾਜਨੀਤੀ ਵਿਗਿਆਨ ਵਿਭਾਗ ਨੇ ਆਏ ਮਹਿਮਾਨਾਂ ਤੇ ਸਮੂਹ ਭਾਗੀਦਾਰਾਂ ਦਾ ਸਵਾਗਤ ਤੇ ਧੰਨਵਾਦ ਕੀਤਾ। ਇਸ ਮੌਕੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਦੀ ਖੇੜੀ ਨੌਧ ਸਿੰਘ ਬਹੁਮੰਤਵੀ ਸਹਿਕਾਰੀ ਸਭਾ ਦੇ ਅਹੁਦੇਦਾਰਾਂ ਦੀ ਚੋਣ ਹੋਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੇ ਹੀ ਲੋੜਵੰਦਾਂ ਨੂੰ ਸਹੂਲਤਾਂ ਦਾ ਮੁੜ ਮਿਲੇਗਾ ਲਾਭ- ਬੀਬੀ ਖੰਨਾ
Ad Position 24