ਗੋਬਿੰਦਗੜ੍ਹ ਪਬਲਿਕ ਸਕੂਲ ’ਚ ਮਾਪੇ-ਅਧਿਆਪਕ ਸਾਂਝ ਬੈਠਕ ਕਰਵਾਈ
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਸਾਂਝ ਬੈਠਕ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਪ੍ਰਗਤੀ ਅਤੇ ਪ੍ਰਦਰਸ਼ਨ ਸਬੰਧੀ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਵਿਚਾਰ-ਵਟਾਂਦਰਾ ਕੀਤਾ ਗਿਆ।
ਗ
ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਸਾਂਝ ਬੈਠਕ ਚਰਚਾ ਕਰਦੇ ਹੋਏ। ਅਜੀਤ ਤਸਵੀਰ
29-09-2026
ਮੰਡੀ ਗੋਬਿੰਦਗੜ੍ਹ, 28 ਸਤੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਸਾਂਝ ਬੈਠਕ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਪ੍ਰਗਤੀ ਅਤੇ ਪ੍ਰਦਰਸ਼ਨ ਸਬੰਧੀ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਿਲਣੀ ਦੌਰਾਨ ਸਤੰਬਰ ਮਹੀਨੇ ਦੀ ਮੁਲਾਂਕਣ ਪ੍ਰੀਖਿਆ ਦੇ ਉੱਤਰ-ਪੱਤਰੀਆਂ ਮਾਪਿਆਂ ਨੂੰ ਵਿਖਾਈਆਂ ਗਈਆਂ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਬੱਚਿਆਂ ਦੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਸੁਝਾਅ ਦਿੱਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਕਿਹਾ ਕਿ ਬੱਚਿਆਂ ਦੀ ਸਫਲਤਾ ਲਈ ਸਕੂਲ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਨਿਰੰਤਰ ਸਹਿਯੋਗ ਦੇਣ ਅਤੇ ਅਧਿਆਪਕਾਂ ਨਾਲ ਨਿਯਮਿਤ ਸੰਪਰਕ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਮਾਪਿਆਂ ਨੇ ਸਕੂਲ ਵਲੋਂ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।