ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮੁੱਚੀ ਲੀਡਰਸ਼ਿਪ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਨਤਮਸਤਕ- ਲਿਬੜਾ
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਵਿਚ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ ਨੂੰ ਅੱਜ ਉਸ ਵੇਲੇ ਭਰਵਾਂ ਹੁੰਗਾਰਾ ਤੇ ਸਮਰਥਨ ਮਿਲਿਆ ਜਦੋਂ ਅਮਰਇੰਦਰ ਸਿੰਘ ਲਿਬੜਾ ਦੀ ਪ੍ਰੇਰਨਾ ਸਦਕਾ ਪਿੰਡ ਹਰਨਾ ਦੇ ਕਈ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ.
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਲਕੇ ਵਿਚ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ ਨੂੰ ਅੱਜ ਉਸ ਵੇਲੇ ਭਰਵਾਂ ਹੁੰਗਾਰਾ ਤੇ ਸਮਰਥਨ ਮਿਲਿਆ ਜਦੋਂ ਅਮਰਇੰਦਰ ਸਿੰਘ ਲਿਬੜਾ ਦੀ ਪ੍ਰੇਰਨਾ ਸਦਕਾ ਪਿੰਡ ਹਰਨਾ ਦੇ ਕਈ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ. ਲਿਬੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੀਟਿੰਗ ਦਾ ਆਯੋਜਨ ਜਸਪਾਲ ਸਿੰਘ ਫੌਜੀ ਦੇ ਗ੍ਰਹਿ ਵਿਖੇ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਸੰਬੰਧੀ ਵੀ ਵਰਕਰਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ। ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੰਕਲਪ ਦੁਹਰਾਇਆ। ਇਸ ਮੌਕੇ ਪਵਿੱਤਰ ਸਿੰਘ ਖਾਲਸਾ, ਤਰਲੋਚਨ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਬਹਾਦਰ ਸਿੰਘ, ਗੁਰਜੀਤ ਸਿੰਘ, ਨਰਪਿੰਦਰ ਸਿੰਘ, ਬਾਨੀ ਸਿੰਘ, ਸੁਖਜੀਤ ਸਿੰਘ ਮਨੀ ਢਿੱਲੋਂ, ਸੀਪਾਲ ਕੁਮਾਰ, ਪ੍ਰੇਮ ਸਿੰਘ, ਗੁਰਦਾਸ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ ਨੰਬਰਦਾਰ ਵੀ ਹਾਜ਼ਰ ਸਨ । ਇਸ ਮੌਕੇ ਸ. ਲਿਬੜਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਵਾਰਿਸ ਦੇ ਜਥੇਬੰਦੀ ਦੇ ਸਥਾਪਨਾ ਦਿਵਸ ਮੌਕੇ 29 ਸਤੰਬਰ ਨੂੰ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਨਤਮਸਤਕ ਹੋਵੇਗੀ ਜਿੱਥੇ ਪਾਰਟੀ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਜਾਵੇਗੀ।