28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ

ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 29-09-2026
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮਨਾਹੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਝੋਨੇ ਦੀ ਫ਼ਸਲ ’ਤੇ ਸ਼ਾਮ-ਰਾਤ ਸਮੇਂ ਤਰੇਲ ਪੈਣ ਕਾਰਨ ਫ਼ਸਲ ਸਿੱਲ੍ਹੀ ਹੋ ਜਾਂਦੀ ਹੈ । ਸਿੱਲ੍ਹੀ ਫ਼ਸਲ ਕੱਟਣ ਕਾਰਨ ਫ਼ਸਲ ਵਿਚ ਤੈਅ ਸਪੈਸ਼ੀਫਿਕੇਸ਼ਨ ਤੋਂ ਵੱਧ ਨਮੀ ਹੋ ਜਾਂਦੀ ਹੈ ਅਤੇ ਖ਼ਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਬਿਨਾਂ ਕਾਰਨ ਮੰਡੀਆਂ ਵਿਚ ਖੱਜਲ ਹੋਣਾ ਪੈਂਦਾ ਹੈ। ਕਿਸਾਨਾਂ ਦੀ ਮੰਡੀਆਂ ਵਿਚ ਖੱਜਲ ਖ਼ੁਆਰੀ ਰੋਕਣ ਲਈ ਜਾਰੀ ਕੀਤੇ ਗਏ ਇਹ ਹੁਕਮ 30 ਨਵੰਬਰ, 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧੀ ਚੰਦ ਕਾਲੋਨੀ ’ਚ ਘਰ ’ਚੋਂ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਜੀ. ਪੀ. ਸੀ. ਵਲੋਂ ਇੰਡਸਟਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਸਰਟੀਫਿਕੇਟ ਵੰਡ ਸਮਾਰੋਹ
Ad Position 24