29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜਥੇਦਾਰ ਅਵਤਾਰ ਸਿੰਘ ਰਿਆ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ.

Ad Position 21
No active advertisement
ਅਜੀਤ ਡੈਸਕ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਐਸ.ਸੀ ਵਿੰਗ ਵਿਚ ਕੌਮੀ ਮੀਤ ਪ੍ਰਧਾਨ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸ.ਸੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਐਸ. ਸੀ. ਸਮਾਜ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੇ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਬਸੀ ਪਠਾਣਾਂ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਇੰਚਾਰਜ ਫ਼ਤਹਿਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ, ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਸਮੇਤ ਹੋਰਨਾਂ ਆਗੂਆਂ ਨੇ ਜਥੇਦਾਰ ਅਵਤਾਰ ਸਿੰਘ ਰਿਆ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਤੀ ਇਕ ਵਫ਼ਾਦਾਰ ਸਿਪਾਹੀ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਜਿਨ੍ਹਾਂ ਨੂੰ ਵੇਖਦੇ ਹੋਏ ਪਾਰਟੀ ਵਲੋਂ ਐਸ.ਸੀ ਵਿੰਗ ਵਿਚ ਕੌਮੀ ਮੀਤ ਪ੍ਰਧਾਨ ਵਜੋਂ ਮਾਣ-ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਥੇਦਾਰ ਰਿਆ ਭਵਿੱਖ ਵਿਚ ਵੀ ਪਾਰਟੀ ਨੂੰ ਸਮਰਪਿਤ ਹੋ ਕੇ ਹੋਰ ਵੀ ਉਤਸ਼ਾਹ ਤੇ ਤਨਦੇਹੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਸਾਊਥ ਜ਼ੋਨ ਯੂਥ ਫ਼ੈਸਟੀਵਲ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਸਾਨੂੰ ਗੁਰੂ ਸਾਹਿਬਾਨ ਦੇ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ- ਬਾਬਾ ਬਲਵਿੰਦਰ ਦਾਸ
Ad Position 24