30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਹਿਜਾਦਪੁਰ ਦੀ ਧੀ ਨੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ- ਡਾ. ਅਮਨਦੀਪ ਕੌਰ ਢੋਲੇਵਾਲ

ਬਸੀ ਪਠਾਣਾਂ, 29 ਸਤੰਬਰ (ਰਾਜਿੰਦਰ ਸ਼ਰਮਾ)- ਮਲੇਸ਼ੀਆ ਵਿਖੇ ਹੋਈ ਅੰਤਰਰਾਸ਼ਟਰੀ ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਪਿੰਡ ਸਹਿਜਾਦਪੁਰ ਦੀ ਹੋਣਹਾਰ ਖਿਡਾਰਨ ਮਨਸੀਰਤ ਕੌਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਣ ’ਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਹੈ। ਕਾਂਗਰਸ ਆਗੂ ਡਾ.

Ad Position 21
No active advertisement
ਅਜੀਤ ਡੈਸਕ 30-09-2026
ਬਸੀ ਪਠਾਣਾਂ, 29 ਸਤੰਬਰ (ਰਾਜਿੰਦਰ ਸ਼ਰਮਾ)- ਮਲੇਸ਼ੀਆ ਵਿਖੇ ਹੋਈ ਅੰਤਰਰਾਸ਼ਟਰੀ ਸਕੂਲ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਪਿੰਡ ਸਹਿਜਾਦਪੁਰ ਦੀ ਹੋਣਹਾਰ ਖਿਡਾਰਨ ਮਨਸੀਰਤ ਕੌਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਣ ’ਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਹੈ। ਕਾਂਗਰਸ ਆਗੂ ਡਾ. ਅਮਨਦੀਪ ਕੌਰ ਢੋਲੇਵਾਲ , ਕੋ-ਕਨਵੀਨਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ, ਵਲੋਂ ਮਨਸੀਰਤ ਕੌਰ ਦੇ ਘਰ ਪਹੁੰਚ ਕੇ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਤੇ ਪਰਿਵਾਰ ਨੂੰ ਵਧਾਈ ਦਿੱਤੀ ਗਈ। ਡਾ. ਢੋਲੇਵਾਲ ਨੇ ਕਿਹਾ ਕਿ ਮਨਸੀਰਤ ਕੌਰ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਸਦਕਾ ਕੌਮਾਂਤਰੀ ਮੰਚ ’ ਤੇ ਸੋਨੇ ਦਾ ਤਗਮਾ ਹਾਸਲ ਕਰਕੇ ਸਹਿਜਾਦਪੁਰ ਹੀ ਨਹੀਂ, ਸਗੋਂ ਪੂਰੇ ਇਲਾਕੇ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਧੀ ਦੀ ਇਹ ਪ੍ਰਾਪਤੀ ਸਾਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਮਨਸੀਰਤ ਕੌਰ ਕਿਸਾਨ ਆਗੂ ਮੇਜਰ ਸਿੰਘ ਸਹਿਜਾਦਪੁਰ ਦੀ ਪੋਤੀ ਹੈ ਅਤੇ ਉਸ ਦੀ ਇਹ ਉਪਲਬਧੀ ਪਰਿਵਾਰ ਦੀ ਮਿਹਨਤ, ਹੌਸਲੇ ਤੇ ਖੇਡਾਂ ਪ੍ਰਤੀ ਉਤਸ਼ਾਹ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀਆਂ ਧੀਆਂ ਖੇਡਾਂ ਸਮੇਤ ਹਰ ਖੇਤਰ ’ਚ ਆਪਣੀ ਕਾਬਲੀਅਤ ਸਾਬਤ ਕਰ ਰਹੀਆਂ ਹਨ ਅਤੇ ਮਨਸੀਰਤ ਕੌਰ ਦੀ ਜਿੱਤ ਹੋਰ ਧੀਆਂ ਅਤੇ ਨੌਜਵਾਨਾਂ ਲਈ ਪੇ੍ਰਰਨਾ ਬਣੇਗੀ। ਡਾ.ਢੋਲੇਵਾਲ ਨੇ ਕਿਹਾ ਕਿ ਪਿੰਡਾਂ ’ਚ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਪ੍ਰੰਤੂ ਉਨ੍ਹਾਂ ਨੂੰ ਯੋਗ ਮੌਕੇ, ਸਹੂਲਤਾਂ ਅਤੇ ਹੌਸਲਾ ਦੇਣ ਦੀ ਲੋੜ ਹੈ ਅਤੇ ਜੇਕਰ ਨੌਜਵਾਨਾਂ ਨੂੰ ਸਹੀ ਦਿਸ਼ਾ ਤੇ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਮਿਲਣ ਤਾਂ ਉਹ ਕੌਮੀ ਹੀ ਨਹੀਂ, ਬਲਕਿ ਕੌਮਾਂਤਰੀ ਪੱਧਰ ’ਤੇ ਵੀ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਮਨਸੀਰਤ ਕੌਰ ਨੂੰ ਇਸ ਸ਼ਾਨਦਾਰ ਜਿੱਤ ਲਈ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਖੰਟ ’ਚ ਦੇਰ ਰਾਤ ਦਾਖ਼ਲ ਹੋਏ ਚੋਰ, ਰੌਲਾ ਪੈਣ ਕਾਰਨ ਹੋਏ ਫ਼ਰਾਰ
Ad Position 24