30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਬਹੁ-ਤਕਨੀਕੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਸੰਘਰਸ਼ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਦੇਸ਼-ਪ੍ਰੇਮ ਅਤੇ ਕ੍ਰਾਂਤੀਕਾਰੀ ਵਿਚਾਰਾਂ ਨੂੰ ਯਾਦ ਕੀਤਾ। ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪੇ੍ਰਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੀ ਅਗਵਾਈ ਵਿਭਾਗ ਮੁਖੀ ਇੰਜੀ. ਸਿਮਰਨਜੀਤ ਸਿੰਘ ਵਲੋਂ ਕੀਤੀ ਗਈ ਅਤੇ ਇੰਜੀ. ਅਮਨਪ੍ਰੀਤ ਕੌਰ ਨੇ ਮੁੱਖ ਕੋਆਰਡੀਨੇਟਰ ਵਜੋ ਭੂਮਿਕਾ ਨਿਭਾਈ। ਇਸ ਮੌਕੇ ਵਿਭਾਗ ਦੇ ਸਟਾਫ਼ ਮੈਂਬਰ ਇੰਜੀ.ਮਨਦੀਪ ਕੌਰ, ਇੰਜੀ. ਰਾਗਿਨੀ, ਰਮਨਜੀਤ ਕੌਰ, ਇੰਜੀ. ਹਰਜੀਤ ਕੌਰ, ਇੰਜੀ. ਲਵਪ੍ਰੀਤ ਕੌਰ, ਇੰਜੀ. ਅਮਨਿੰਦਰ ਸਿੰਘ, ਅਮਨਪ੍ਰੀਤ ਕੌਰ ਲੈਬ ਅਟੈਂਡੈਂਟ, ਭੁਪਿੰਦਰ ਸਿੰਘ ਵੀ ਮੌਜੂਦ ਰਹੇ। ਸਮਾਗਮ ਦੌਰਾਨ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਦੇ ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਨੂੰ ਯਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਨੀਤੂ ਕੁਮਾਰ ਨੂੰ ‘ਐਜੂਹਾਨਰਜ਼’ ਸਮਾਗਮ ਦੌਰਾਨ ਕੀਤਾ ਸਨਮਾਨਿਤ ਅਗਲੀ ਖ਼ਬਰ ਸਹਿਜਾਦਪੁਰ ਦੀ ਧੀ ਨੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ- ਡਾ. ਅਮਨਦੀਪ ਕੌਰ ਢੋਲੇਵਾਲ
Ad Position 24