29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਟਿਆਲੇ ਦੇ ਅੰਡਰ-14 ਲੜਕਿਆਂ ਨੇ ਓਵਰਆਲ ਟਰਾਫ਼ੀ ਜਿੱਤੀ

ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਅਜੀਤ ਡੈਸਕ 30-09-2026
ਪਟਿਆਲਾ, 29 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕਿਆਂ ਯੋਗਾ ਟੂਰਨਾਮੈਂਟ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਕਰਵਾਏ ਗਏ। ਯੋਗਾ ਦੇ ਕਰਵਾਏ ਗਏ ਮੁਕਾਬਲਿਆਂ ਵਿਚ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਤੇ ਓਵਰਆਲ ਟਰਾਫ਼ੀ ਜਿੱਤੀ।ਲੁਧਿਆਣਾ ਨੇ ਦੂਜਾ ਪ੍ਰਾਪਤ ਕਰਕੇ ਸਿਲਵਰ ਮੈਡਲ ਅਤੇ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਂਨਜ ਮੈਡਲ ਜਿੱਤਿਆ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਸੰਜਨਾ ਸੂਦ ਮਸ਼ੀਗਣ, ਅਬਜਰਵਰ ਸੰਜੋਗਤਾ ਰਾਣੀ, ਹਰਦੀਪ ਕੌਰ, ਰਾਜਿੰਦਰ ਸਿੰਘ, ਮੱਖਣ ਸਿੰਘ, ਅਮਨਿੰਦਰ ਸਿੰਘ ਬਾਬਾ, ਮੀਨਾ ਸੂਦ, ਗੰਗਾ ਰਾਣੀ, ਸਿਮਰਨਦੀਪ ਕੌਰ, ਬਲਜੀਤ ਸਿੰਘ ਧਾਰੋਂਕੀ, ਸੁਸ਼ਮਾ ਰਾਣੀ, ਇੰਦਰਵੀਰ ਪਾਲ ਕੌਰ, ਸਤਨਾਮ ਸਿੰਘ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥੂਹੀ ’ਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਭਰਵੇਂ ਸਵਾਗਤ ਲਈ ਪਰਮਜੀਤ ਸਿੰਘ ਕੈਂਥ ਵਲੋਂ ਧੰਨਵਾਦ ਅਗਲੀ ਖ਼ਬਰ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਰਿਟਾਇਰਡ ਜਵਾਨਾਂ ਤੇ ਵਿਧਵਾਵਾਂ ਦੀ ਆਈ.ਟੀ.ਬੀ.ਪੀ. ਪਟਿਆਲਾ ਵਿਖੇ ਮੀਟਿੰਗ-ਪੀ. ਐਸ. ਸੰਧੂ
Ad Position 24