29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਚੰਡੀਗੜ੍ਹ ’ਚ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਮੁਲਾਜ਼ਮਾਂ ਵਲੋਂ ਧਰਨਾ

ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਇੱਥੇ ਅੱਜ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਮੁਲਾਜ਼ਮਾਂ ਦੀਆਂ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਕੋਰਟ ਤੋ ਕੇਸ ਜਿੱਤਣ ਦੇ ਬਾਵਜੂਦ ਨਾ ਲਾਗੂ ਕਰਨ ਸਮੇਤ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦਾ ਹੱਲ ਨਾ ਹੋਣ ਕਾਰਨ ਲੈਂਡ ਮਾਰਗੇਜ ਬੈਂਕਸ ਇੰਪਲਾਇਜ਼ ਯੂਨੀਅਨ ਵੱਲੋਂ ਰਜਿਸਟਰਾਰ ਸਹਿਕਾਰੀ ਸਭਾਵਾਂ ਦਫ਼ਤਰ ਦੇ ਅੱਗੇ ਧਰਨਾ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਅਤੇ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਇੱਥੇ ਅੱਜ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਮੁਲਾਜ਼ਮਾਂ ਦੀਆਂ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਕੋਰਟ ਤੋ ਕੇਸ ਜਿੱਤਣ ਦੇ ਬਾਵਜੂਦ ਨਾ ਲਾਗੂ ਕਰਨ ਸਮੇਤ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦਾ ਹੱਲ ਨਾ ਹੋਣ ਕਾਰਨ ਲੈਂਡ ਮਾਰਗੇਜ ਬੈਂਕਸ ਇੰਪਲਾਇਜ਼ ਯੂਨੀਅਨ ਵੱਲੋਂ ਰਜਿਸਟਰਾਰ ਸਹਿਕਾਰੀ ਸਭਾਵਾਂ ਦਫ਼ਤਰ ਦੇ ਅੱਗੇ ਧਰਨਾ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਅਤੇ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਜਸਵੀਰ ਸਿੰਘ ਗਿੱਲ,ਸੂਬਾ ਪ੍ਰਧਾਨ ਅਤੇ ਅੰਗਰੇਜ਼ ਸਿੰਘ ਜਨਰਲ ਸਕੱਤਰ ਨੇ ਇਸ ਮੌਕੇ ਦੱਸਿਆ ਕਿ ਬੈਂਕ ਦੇ ਮੁਲਾਜ਼ਮਾਂ ਦੀਆਂ ਤਰੱਕੀਆਂ, ਅਡਵਾਂਸਮੈਂਟ, ਕੋਰਟ ਵੱਲੋਂ ਹੁਕਮ ਜਾਰੀ ਕਰਨ ਉਪਰੰਤ ਵੀ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਵਿਚ ਕੀਤੀ ਜਾ ਰਹੀ ਆਨਾਕਾਨੀ , ਤਰੱਕੀ ਲਈ ਅਸਾਮੀਆਂ ਦੀ ਬਹਾਲੀ, ਚੌਥੀ ਸ਼੍ਰੇਣੀ ਦੇ ਮੁਲਾਜ਼ਮਾਂ ਦੇ ਟਾਈਪ ਟੈਸਟ, ਪੀ.ਐੱਫ. ਨਾਲ ਸਬੰਧਤ ਸਮੱਸਿਆਵਾਂ, ਸਟਾਫ਼ ਲੋਨ ਦੀਆਂ ਸਹੂਲਤਾਂ ਅਤੇ ਹੋਰ ਕਈ ਜਾਇਜ਼ ਮਸਲੇ ਲੰਬੇ ਸਮੇਂ ਤੋਂ ਲਟਕ ਰਹੇ ਹਨ। ਇਨ੍ਹਾਂ ਮਸਲਿਆਂ ਦੇ ਹੱਲ ਲਈ ਯੂਨੀਅਨ ਵੱਲੋਂ ਵਾਰ-ਵਾਰ ਮੈਨੇਜਮੈਂਟ ਕੋਲ ਮਾਮਲਾ ਉਠਾਇਆ ਗਿਆ ਹੈ, ਪਰ ਤਸੱਲੀਬਖ਼ਸ਼ ਕਾਰਵਾਈ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਯੂਨੀਅਨ ਵੱਲੋਂ ਮੁੱਖ ਤੌਰ ’ਤੇ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪੇ ਕਮਿਸ਼ਨ ਨਾਲ ਸਬੰਧਤ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ, ਲੰਬਿਤ ਤਰੱਕੀਆਂ ਤੁਰੰਤ ਦਿੱਤੀਆਂ ਜਾਣ, ਅਡਵਾਂਸਮੈਂਟ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਜਾਵੇ ਅਤੇ ਤਰੱਕੀ ਲਈ ਘਟਾਈਆਂ ਗਈਆਂ ਅਸਾਮੀਆਂ ਨੂੰ ਬੋਰਡ ਦੇ ਮਤੇ ਰਾਹੀਂ ਪਹਿਲਾਂ ਵਾਲੀ ਗਿਣਤੀ ਅਨੁਸਾਰ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਬੈਂਕ ਦੇ ਵਿਲੀਨੀਕਰਨ ਸਬੰਧੀ ਕਿਸੇ ਵੀ ਪ੍ਰਸਤਾਵ ਜਾਂ ਫ਼ੈਸਲੇ ਦੀਆਂ ਸਾਰੀਆਂ ਸ਼ਰਤਾਂ ਕਰਮਚਾਰੀਆਂ ਸਾਹਮਣੇ ਲਿਖਤੀ ਰੂਪ ਵਿਚ ਰੱਖਣ ਦੀ ਵੀ ਮੰਗ ਕੀਤੀ ਗਈ ਹੈ। ਯੂਨੀਅਨ ਵੱਲੋਂ ਇਹ ਵੀ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੇ ਪੀ.ਐੱਫ. ਦੇ ਵੇਰਵੇ ਸਹੀ ਕਰਵਾਉਣ ਅਤੇ ਤਕਨੀਕੀ ਸਮੱਸਿਆਵਾਂ ਦਾ ਹੱਲ ਕਰਨ, ਸਟਾਫ਼ ਨੂੰ ਬਿਨਾਂ ਪ੍ਰੋਸੈਸਿੰਗ ਫ਼ੀਸ ਅਤੇ ਸਧਾਰਨ ਸ਼ਰਤਾਂ ’ਤੇ ਲੋਨ ਦੇਣ ਅਤੇ ਕਰਮਚਾਰੀਆਂ ਨਾਲ ਪਾਰਦਰਸ਼ੀ, ਸਨਮਾਨਜਨਕ ਅਤੇ ਪੇਸ਼ੇਵਰ ਵਿਵਹਾਰ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ।ਉਪਰੋਕਤ ਮੰਗਾਂ ਦੇ ਨਾਲ-ਨਾਲ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਦੀਪ ਕੌਰ ਭੁੱਲਰ ਅਤੇ ਕੈਸ਼ੀਅਰ ਵਿਸ਼ਵਦੀਪ ਬਰਾੜ ਨੇ ਪੰਜਾਬ ਭਰ ਵਿਚ ਪਿਛਲੇ ਪੰਜ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਪਈਆਂ ਪੀ ਏ ਡੀ ਬੀ ਬੈਂਕ ਦੀ ਬ੍ਰਾਂਚਾਂ ਵੀ ਫ਼ੌਰਨ ਖੁਲ੍ਹਵਾਉਣ ਦੀ ਮੰਗ ਕੀਤੀ। ਲੈਂਡ ਮਾਰਗੇਜ ਬੈਂਕਸ ਇੰਪਲਾਇਜ਼ ਯੂਨੀਅਨ ਦੇ ਜਨਰਲ ਸਕੱਤਰ ਅੰਗਰੇਜ਼ ਸਿੰਘ ਅਤੇ ਖ਼ਜ਼ਾਨਚੀ ਵਿਸ਼ਵਦੀਪ ਸਿੰਘ ਨੇ ਦੱਸਿਆ ਕਿ ਅੱਜ ਇਹ ਧਰਨਾ ਸ਼ਾਂਤਮਈ ਅਤੇ ਲੋਕਤਾਂਤਰਿਕ ਢੰਗ ਨਾਲ ਆਪਣੀਆਂ ਜਾਇਜ਼ ਮੰਗਾਂ ਦੀ ਆਵਾਜ਼ ਸਰਕਾਰ ਅਤੇ ਸਹਿਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਕੀਤਾ ਗਿਆ। ਲੈਂਡ ਮਾਰਗੇਜ ਬੈਂਕਸ ਇੰਪਲਾਇਜ਼ ਯੂਨੀਅਨ ਵੱਲੋਂ ਸਮੂਹ ਜਥੇਬੰਦੀਆਂ, ਕੋਆਪਰੇਟਿਵ ਫੈਡਰੇਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਰੱਕੜ ਅਤੇ ਉਨ੍ਹਾਂ ਦੇ ਸਾਥੀਆਂ, ਅਤੇ ਕੋਆਪਰੇਟਿਵ ਬੈਂਕ ਇੰਪਲਾਇਜ਼ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਕੁਮਾਰ , ਹਾਉਸਫੈਡ ਪੰਜਾਬ ਦੇ ਚੇਅਰਮੈਨ ਕਰਤਾਰ ਸਿੰਘ ਅਤੇ ਪ੍ਰਧਾਨ ਕਾਕਾ ਸਿੰਘ , ਮਾਰਕਫੈੱਡ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਅੱਜ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰ ਸਾਹਮਣੇ ਦਿੱਤੇ ਗਏ ਧਰਨੇ ਵਿਚ ਸ਼ਮੂਲੀਅਤ ਕਰਕੇ ਲੈਂਡ ਮਾਰਗੇਜ ਬੈਂਕਸ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਆਪਣਾ ਭਰਪੂਰ ਸਮਰਥਨ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚ ਬੰਦ ਗੈਂਗਸਟਰਾਂ ਵਲੋਂ ਹਾਈ ਕੋਰਟ ਦੇ ਵਕੀਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਗਲੀ ਖ਼ਬਰ ਨੀਰਵ ਮੋਦੀ ਦੇ ਸਹਿਯੋਗੀ ਦੀ ਯੂ.ਏ.ਈ. ਤੋਂ ਹਵਾਲਗੀ
Ad Position 24