30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਾਤਾ ਗੁਜਰੀ ਸਰਕਾਰੀ ਸਕੂਲ ਵਿਖੇ ਹਲ਼ਕਾਅ ਤੋਂ ਬਚਾਅ ਸੰਬੰਧੀ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡਿਮੌਲੋਜਿਸਟ ਡਾ.

Ad Position 21
No active advertisement
ਅਜੀਤ ਡੈਸਕ 01-10-2026
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡਿਮੌਲੋਜਿਸਟ ਡਾ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪ੍ਰਿੰਸੀਪਲ ਰੀਤਾ ਰਾਣੀ ਦੇ ਸਹਿਯੋਗ ਨਾਲ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਹਲਕਾਅ ਪ੍ਰਤੀ ਜਾਗਰੂਕ ਕਰਨ ਲਈ ਵਿਸੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਹਲ਼ਕਾਅ ਤੋਂ ਬਚਾਅ, ਐਂਟੀ ਰੇਬੀਜ ਵੈਕਸੀਨ, ਐਂਟੀ ਰੇਬੀਜ਼ ਸੀਰਮ ਅਤੇ ਮੁੱਢਲੀ ਸਹਾਇਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਲ਼ਕਾਅ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਲਈ ਉਪਰਾਲੇ ਹੀ ਸੰਭਵ ਹਨ। ਉਨ੍ਹਾਂ ਦੱਸਿਆ ਕਿ ਹਲ਼ਕਾਅ ਇਕ ਘਾਤਕ ਵਾਇਰਲ ਇਨਫੈਕਸ਼ਨ ਹੈ, ਜੋ ਦਿਮਾਗ਼ ਅਤੇ ਦਿਮਾਗ਼ੀ ਪ੍ਰਣਾਲੀ ਨੂੰ ਨਿਸ਼ਾਨਾ ਬਣਾਉਂਦਾ ਹੈ ਅਤੇ ਇਹ ਜਾਨਲੇਵਾ ਹੁੰਦਾ ਹੈ। ਇਸ ਲਈ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ, ਚੱਟਣ ਅਤੇ ਖਰੋਚ ਕਰਨ ਤੇ ਅਣਗਹਿਲੀ ਨਾ ਕੀਤੀ ਜਾਵੇ, ਸਗੋਂ ਸਮੇਂ ਸਿਰ ਮਰੀਜ਼ ਨੂੰ ਹਸਪਤਾਲ ਪਹੁੰਚਾ ਕੇ ਇਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੇਬੀਜ਼ ਭਾਵੇਂ ਘਾਤਕ ਹੈ ਪਰ ਇਸ ਤੋਂ ਪੂਰਨ ਬਚਾਅ ਕੀਤਾ ਜਾ ਸਕਦਾ ਹੈ। ਰੇਬੀਜ ਬਿਮਾਰੀ ਤੋਂ ਬਚਾਅ ਲਈ ਕੁੱਤਿਆਂ, ਜਾਨਵਰਾਂ ਦੇ ਕੱਟਣ ਤੇ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ , ਕਮਿਊਨਿਟੀ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕਾਂ ਵਿਚ ਐਂਟੀ ਰੇਬੀਜ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਜ਼ਖ਼ਮਾਂ ਤੇ ਲਗਾਉਣ ਲਈ ਐਂਟੀ ਰੇਬੀਜ ਸੀਰਮ ਵੀ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ। ਜਿਨ੍ਹਾਂ ਘਰਾਂ ਵਿਚ ਲੋਕਾਂ ਨੇ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਮਾਤਾ ਗੁਜਰੀ ਸਕੂਲ ਦੇ ਅਧਿਆਪਕ ਪੂਜਾ, ਮਨਦੀਪ ਕੌਰ, ਜਸਪਿੰਦਰਪਾਲ ਕੌਰ, ਰਵਿੰਦਰ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਗੱਜਣ ਸਿੰਘ, ਹਰੀ ਸਿੰਘ, ਹਰਦੀਪ ਸਿੰਘ, ਜਗਰੂਪ ਸਿੰਘ, ਇੰਸੈਕਟ ਕਲੈਕਟਰ ਮਨਦੀਪ ਕੌਰ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆਏ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ- ਰਾਜੂ ਖੰਨਾ ਅਗਲੀ ਖ਼ਬਰ ਰਤਨਗੜ੍ਹ ਵਿਖੇ ਬਲਾਕ ਪੱਧਰੀ ਖੇਤੀਬਾੜੀ ਕੈਂਪ ਲਗਾਇਆ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਵਿਸ਼ਿਆਂ ਬਾਰੇ ਜਾਗਰੂਕ ਕੀਤਾ
Ad Position 24