30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਜਿਮਨਾਸਟਿਕ ਮੁਕਾਬਲਿਆਂ ਵਿਚ ਮੀਨਾਕਸ਼ੀ ਨੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜ਼ਿਲ੍ਹਾ ਪੱਧਰ ਦੇ ਸਕੇਟਿੰਗ ਮੁਕਾਬਲੇ ਵਿਚ ਦਲਜੀਤ ਕੌਰ ਨੇ ਤਿੰਨ ਸੋਨ ਤਗਮੇ ਜਿੱਤੇ ਅਤੇ ਲੌਂਗ ਜੰਪ ਮੁਕਾਬਲੇ ਵਿਚ ਗੁਰਪਰਮਜੋਤ ਸਿੰਘ ਨੇ ਸੋਨ ਤਗਮਾ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 01-10-2026
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਜਿਮਨਾਸਟਿਕ ਮੁਕਾਬਲਿਆਂ ਵਿਚ ਮੀਨਾਕਸ਼ੀ ਨੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਜ਼ਿਲ੍ਹਾ ਪੱਧਰ ਦੇ ਸਕੇਟਿੰਗ ਮੁਕਾਬਲੇ ਵਿਚ ਦਲਜੀਤ ਕੌਰ ਨੇ ਤਿੰਨ ਸੋਨ ਤਗਮੇ ਜਿੱਤੇ ਅਤੇ ਲੌਂਗ ਜੰਪ ਮੁਕਾਬਲੇ ਵਿਚ ਗੁਰਪਰਮਜੋਤ ਸਿੰਘ ਨੇ ਸੋਨ ਤਗਮਾ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ, ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਵੈ-ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਚ ਸਰਗਰਮ ਭਾਗੀਦਾਰੀ ਵਿਦਿਆਰਥੀਆਂ ਦੀ ਸੰਪੂਰਨ ਸ਼ਖ਼ਸੀਅਤ ਅਤੇ ਚਰਿੱਤਰ ਨਿਰਮਾਣ ਲਈ ਬੇਹੱਦ ਮਹੱਤਵਪੂਰਨ ਹੈ। ਖੇਡ ਵਿਭਾਗ ਦੀ ਮੁਖੀ ਪ੍ਰੋ. ਪਵਨਪ੍ਰੀਤ ਕੌਰ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਇਹ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਗੀਆਂ। ਇਸ ਮੌਕੇ ਖੇਡ ਵਿਭਾਗ ਦੇ ਪ੍ਰੋ. ਜਸਪ੍ਰੀਤ ਸਿੰਘ, ਫੁੱਟਬਾਲ ਕੋਚ ਬਹਾਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵ-ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਵਲੋਂ ਗ੍ਰਾਜ਼ਾਟੀ ਇੰਟਰਐਕਟਿਵ ਸਕਿੱਲਸਟੋਨ ਦਾ ਉਦਯੋਗਿਕ ਦੌਰਾ
Ad Position 24