ਕੌਮੀ ਇਨਸਾਫ਼ ਮੋਰਚੇ ਵਲੋਂ 2 ਨੂੰ ਕੱਢੇ ਜਾਣ ਵਾਲੇ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸੰਗਤਾਂ ਸ਼ਮੂਲੀਅਤ ਕਰਨ- ਮਾਨ
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੌਮੀ ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਵਿਸ਼ਾਲ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੌਮ ਨਾਲ ਸੰਬੰਧਿਤ ਬੰਦੀ ਸਿੰਘਾਂ ਨੂੰ ਹੁਕਮਰਾਨਾਂ ਵਲੋਂ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਕੇ ਜਬਰੀ ਕੈਦ ਕਰਕੇ ਰੱਖਿਆ ਹੋਇਆ ਹੈ, ਜੋ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ।
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੌਮੀ ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਵਿਸ਼ਾਲ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੌਮ ਨਾਲ ਸੰਬੰਧਿਤ ਬੰਦੀ ਸਿੰਘਾਂ ਨੂੰ ਹੁਕਮਰਾਨਾਂ ਵਲੋਂ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਕਰਕੇ ਜਬਰੀ ਕੈਦ ਕਰਕੇ ਰੱਖਿਆ ਹੋਇਆ ਹੈ, ਜੋ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ। ਸ. ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਜੁਝਾਰੂ ਆਗੂਆਂ ਤੇ ਵਰਕਰਾਂ ਨੂੰ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਣ ਵਾਲੇ ‘ਬੰਦੀ ਸਿੰਘ ਰਿਹਾਈ ਮਾਰਚ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਰਚ ਦਾਣਾ ਮੰਡੀ ਸਰਹਿੰਦ, ਜੀ.ਟੀ. ਰੋਡ ਬਾੜਾ, ਸਾਨੀਪੁਰ, ਖੋਜੇਮਾਜਰਾ, ਸੰਗਤਪੁਰਾ, ਵੱਡੀ ਬਧੌਛੀ, ਚਨਾਰਥਲ, ਟੌਹੜਾ, ਤਰਖੇੜੀ, ਜਿੰਦਲਪੁਰ, ਭਾਦਸੋਂ, ਚਾਸਵਾਲ, ਸਕਰਾਲੀ, ਕੱਲਰ ਮਾਜਰੀ, ਸਹੌਲੀ, ਕੈਦੂਪੁਰ, ਲੁਬਾਣਾ, ਰੋਟੀ ਪੁਲ, ਨਾਭਾ ਬਾਈਪਾਸ, ਕਕਰਾਲਾ, ਛਿੰਟਾਵਾਲਾ , ਭਲਵਾਨ ਅਤੇ ਬਾਲੀਆਂ ਤੋਂ ਹੁੰਦਾ ਹੋਇਆ 2 ਅਕਤੂਬਰ ਦੀ ਰਾਤ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਠਹਿਰੇਗਾ। ਉੱਥੇ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੂਸਰੇ ਦਿਨ 3 ਅਕਤੂਬਰ ਨੂੰ ਗੁਰਦੁਆਰਾ ਨਨਕਿਆਣਾ ਸਾਹਿਬ ਤੋਂ ਇਹ ਮਾਰਚ ਸ਼ੁਰੂ ਹੋਵੇਗਾ, ਜਿਸ ਦੌਰਾਨ ਪਾਰਟੀ ਦੇ ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਫ਼ਰੀਦਕੋਟ, ਮੋਗਾ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਜਥੇਬੰਦੀ ਸਮੇਤ ਸੰਗਤਾਂ ਸ਼ਮੂਲੀਅਤ ਕਰਨਗੀਆਂ।