ਮੰਡੀ ਗੋਬਿੰਦਗੜ੍ਹ ’ਚ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਖ਼ਿਲਾਫ਼ ਡਰਾਈ ਡੇਅ ਮੁਹਿੰਮ
ਮੰਡੀ ਗੋਬਿੰਦਗੜ੍ਹ, 1 ਅਕਤੂਬਰ (ਇਕਬਾਲਦੀਪ ਸੰਧੂ)- ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਰਗੀਆਂ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਂਝੇ ਤੌਰ ’ਤੇ ਡਰਾਈ ਡੇਅ ਅਤੇ ਡੇਂਗੂ ਫੀਵਰ ਸਰਵੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਪੱਕਾ ਸ਼ਾਂਤੀ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਸਰਵੇ ਕੀਤਾ ਗਿਆ।
ਮ
ਮੰਡੀ ਗੋਬਿੰਦਗੜ੍ਹ ਵਿਚ ਲੋਕਾਂ ਦੇ ਘਰਾਂ ਵਿਚ ਲਾਰਵੇ ਦੀ ਜਾਂਚ ਕਰਦੇ ਨਗਰ ਕੌਂਸਲ ਤੇ ਸਿਹਤ ਵਿਭਾਗ ਦੇ ਕਰਮਚਾਰੀ। ਅਜੀਤ ਤਸਵੀਰ
02-10-2026
ਮੰਡੀ ਗੋਬਿੰਦਗੜ੍ਹ, 1 ਅਕਤੂਬਰ (ਇਕਬਾਲਦੀਪ ਸੰਧੂ)- ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਡੇਂਗੂ, ਚਿਕਨਗੁਣੀਆ ਤੇ ਮਲੇਰੀਆ ਵਰਗੀਆਂ ਮੱਛਰ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਂਝੇ ਤੌਰ ’ਤੇ ਡਰਾਈ ਡੇਅ ਅਤੇ ਡੇਂਗੂ ਫੀਵਰ ਸਰਵੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਪੱਕਾ ਸ਼ਾਂਤੀ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਸਰਵੇ ਕੀਤਾ ਗਿਆ। ਟੀਮ ਨੇ ਕੂਲਰਾਂ, ਫ਼ਰਿਜ ਦੀਆਂ ਟਰੇਆਂ, ਗਮਲਿਆਂ, ਟਾਇਰਾਂ ਤੇ ਹੋਰ ਟੁੱਟੇ-ਫੁੱਟੇ ਸਮਾਨ ਦੀ ਜਾਂਚ ਕੀਤੀ ਅਤੇ ਜਿੱਥੇ ਵੀ ਪਾਣੀ ਖੜ੍ਹਾ ਮਿਲਿਆ, ਉਸ ਨੂੰ ਮੌਕੇ ’ਤੇ ਖ਼ਾਲੀ ਕਰਵਾਇਆ ਗਿਆ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ ’ਤੇ 11 ਚਲਾਨ ਵੀ ਕੱਟੇ ਗਏ। ਇਸ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਡੇਂਗੂ, ਚਿਕਨਗੁਣੀਆ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਜਾਗਰੂਕਤਾ ਪੰਫ਼ਲੈਟ ਵੀ ਵੰਡੇ ਗਏ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਛੱਤਾਂ ਜਾਂ ਘਰਾਂ ਦੇ ਆਲੇ-ਦੁਆਲੇ ਪਏ ਟਾਇਰ, ਪਲਾਸਟਿਕ ਦਾ ਸਮਾਨ, ਟੁੱਟੇ ਗਮਲੇ ਤੇ ਹੋਰ ਅਜਿਹੀਆਂ ਵਸਤੂਆਂ ਹਟਾਈਆਂ ਜਾਣ, ਜਿਨ੍ਹਾਂ ਵਿਚ ਪਾਣੀ ਇਕੱਠਾ ਹੋ ਸਕਦਾ ਹੈ। ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਵੀ ਢੱਕ ਕੇ ਰੱਖਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਬਦਲਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਨਾ ਕਰਨਾ ਜ਼ਰੂਰੀ ਹੈ। ਇਸ ਮੁਹਿੰਮ ਦੌਰਾਨ ਨਗਰ ਕੌਂਸਲ ਦੀ ਸੈਨੀਟੇਸ਼ਨ ਸ਼ਾਖਾ ਤੋਂ ਸੁਯੋਗਤਾ ਸੈਨੇਟਰੀ ਇੰਸਪੈਕਟਰ, ਬਰਿੰਦਰਪਾਲ ਸਿੰਘ ਤੇ ਸਿਹਤ ਵਿਭਾਗ ਤੋਂ ਹਰਮਿੰਦਰਪਾਲ ਹੈਲਥ ਇੰਸਪੈਕਟਰ, ਜਸਵਿੰਦਰ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ ਤੇ ਪਰਮਿੰਦਰ ਸਿੰਘ ਸਮੇਤ ਹੋਰ ਕਰਮਚਾਰੀ ਮੌਜੂਦ ਸਨ।