02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕ ਰਾਏ ਨੇ ਦਾਣਾ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ ’ਚ ਝੋਨੇ ਦੀ ਸਰਕਾਰੀ ਖ਼ਰੀਦ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਨਾਲ ਖੜੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦਾਣਾ ਮੰਡੀ ਸਰਹਿੰਦ ’ਚ ਝੋਨੇ ਦੀ ਸਰਕਾਰੀ ਖ਼ਰੀਦ ਅਰਦਾਸ ਕਰਨ ਉਪਰੰਤ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖ਼ਰੀਦੀ ਕੀਤੀ ਝੋਨੇ ਦੀ ਫ਼ਸਲ ਦੀ ਅਦਾਇਗੀ ਵੀ ਖ਼ਰੀਦ ਏਜੰਸੀਆਂ ਵਲੋਂ ਮਿਥੇ ਸਮੇਂ ਵਿਚ ਉਨ੍ਹਾਂ ਦੇ ਖਾਤਿਆਂ ਵਿਚ ਤਕਸੀਮ ਕੀਤੀ ਜਾਵੇਗੀ। ਮੰਡੀਆਂ ਅੰਦਰ ਕਿਸਾਨਾਂ ਦੀ ਆਮਦ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਰਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕੀ ਫ਼ਸਲ ਹੀ ਲੈ ਕੇ ਆਉਣ ਤਾਂ ਜੋ ਬਿਨਾਂ ਦੇਰੀ ਫ਼ਸਲ ਦੀ ਨਾਲੋਂ ਨਾਲ ਖ਼ਰੀਦ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕਰਕੇ ਸਮਾਂਬੱਧ ਢੰਗ ਨਾਲ ਅਦਾਇਗੀ ਪਾਉਣ ਲਈ ਵਚਨਬੱਧ ਹੈ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਦਿਲਪ੍ਰੀਤ ਭੱਟੀ, ਬਲਜੀਤ ਬਧੌਛੀ, ਕੁਲਵਿੰਦਰ ਸਿੰਘ ਡੇਰਾ, ਸਤਨਾਮ ਸਿੰਘ ਖਰੌੜਾ, ਜਗਜੀਤ ਰਿਉਣਾ, ਨੰਬਰਦਾਰ ਭੁਪਿੰਦਰ ਸਿੰਘ, ਤਰਸੇਮ ਉੱਪਲ, ਰਜੇਸ਼ ਉੱਪਲ, ਸਤਵੀਰ ਜੱਲ੍ਹਾ, ਸਤੀਸ਼ ਲਟੌਰ, ਸਤਵਿੰਦਰ ਮਲਕਪੁਰ, ਤਹਿਸੀਲਦਾਰ ਵਿਸ਼ਾਲ ਵਰਮਾ, ਐਫ.ਐਸ.ਓ. ਕੇਵਲ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬਲਜੀਤ ਸਿੰਘ ਭੁੱਟਾ ਦਾ ਸਨਮਾਨ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਖ਼ਿਲਾਫ਼ ਡਰਾਈ ਡੇਅ ਮੁਹਿੰਮ
Ad Position 24