ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬਲਜੀਤ ਸਿੰਘ ਭੁੱਟਾ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਸਰਹਿੰਦ ਦੀ ਅਨਾਜ ਮੰਡੀ ਵਿਚ ਪੰਜਾਬ ਬਚਾਓ ਰੈਲੀ ਦੌਰਾਨ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਜੀਤ ਸਿੰਘ ਭੁੱਟਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ ਸੀ, ਜਿਸ ਨੂੰ ਲੈ ਕੇ ਹਲਕੇ ਦੇ ਲੋਕਾਂ ਵਲੋਂ ਬਲਜੀਤ ਸਿੰਘ ਭੁੱਟਾ ਨੂੰ ਪੂਰਨ ਸਮਰਥਨ ਵੀ ਦਿੱਤਾ ਜਾ ਰਿਹਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਲਜੀਤ ਸਿੰਘ ਭੁੱਟਾ ਨੇ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਸਰਹਿੰਦ ਦੀ ਅਨਾਜ ਮੰਡੀ ਵਿਚ ਪੰਜਾਬ ਬਚਾਓ ਰੈਲੀ ਦੌਰਾਨ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਜੀਤ ਸਿੰਘ ਭੁੱਟਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ ਸੀ, ਜਿਸ ਨੂੰ ਲੈ ਕੇ ਹਲਕੇ ਦੇ ਲੋਕਾਂ ਵਲੋਂ ਬਲਜੀਤ ਸਿੰਘ ਭੁੱਟਾ ਨੂੰ ਪੂਰਨ ਸਮਰਥਨ ਵੀ ਦਿੱਤਾ ਜਾ ਰਿਹਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬਲਜੀਤ ਸਿੰਘ ਭੁੱਟਾ ਨੇ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਵਿਚ ਸ. ਭੁੱਟਾ ਨੇ ਅੱਜ ਪਿੰਡ ਰਾਮਪੁਰ ਵਿਖੇ ਲੋਕਾਂ ਦੇ ਇਕੱਠ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨੂੰ ਆਪਣੇ ਪਰਿਵਾਰ ਦੇ ਮੈਂਬਰ ਸਮਝਦੇ ਹਨ ਤੇ ਉਨ੍ਹਾਂ ਦੀ ਸੇਵਾ ਲਈ ਉਹ ਹਰ ਵੇਲੇ ਤਿਆਰ ਹਨ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ. ਭੁੱਟਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਧਾਰਨ ਪਰਿਵਾਰ ‘ਚੋਂ ਇੱਕ ਆਮ ਵਿਅਕਤੀ ਨੂੰ ਪਾਰਟੀ ਟਿਕਟ ਦੇ ਕੇ ਹਲਕੇ ਨੂੰ ਮਾਣ ਦਿੱਤਾ ਹੈ, ਇਸ ਲਈ ਹਲਕੇ ਦੇ ਲੋਕ ਬਲਜੀਤ ਸਿੰਘ ਭੁੱਟਾ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ‘ਤੇ ਸਰਬਜੀਤ ਸਿੰਘ ਡੰਘੇੜੀਆਂ, ਮਨਦੀਪ ਸਿੰਘ ਨੰਡਿਆਲੀ, ਬਲਵਿੰਦਰ ਸਿੰਘ ਝਾਂਮਪੁਰ, ਗੁਰਪ੍ਰੀਤ ਸਿੰਘ ਪੰਜੋਲੀ ਕਲਾਂ, ਅਮਨਦੀਪ ਸਿੰਘ ਫਾਟਕਮਾਜਰੀ, ਚਰਨਜੀਤ ਸਿੰਘ ਰਾਮਪੁਰ, ਹਰਿੰਦਰ ਸਿੰਘ ਨੰਬਰਦਾਰ ਦੁਬਾਲੀ, ਕੁਲਵੀਰ ਸਿੰਘ ਰਾਮਪੁਰ, ਅਕਬਰ ਖ਼ਾਨ, ਜਗਨ ਨਾਥ, ਨੈਬ ਸਿੰਘ, ਸੁਰਜੀਤ ਸਿੰਘ, ਦਲਵਾਰਾ ਸਿੰਘ, ਜਰਨੈਲ ਸਿੰਘ, ਫੌਜਾ ਸਿੰਘ, ਸਤਵਿੰਦਰ ਸਿੰਘ, ਬਲਵੀਰ ਸਿੰਘ, ਭੁਪਿੰਦਰ ਸਿੰਘ, ਹਰਿੰਦਰ ਸਿੰਘ, ਕਮਲਜੀਤ ਸਿੰਘ, ਨਾਜ਼ਰ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਮਨਜਿੰਦਰ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ, ਹਰਦੀਪ ਸਿੰਘ, ਪਿਆਰਾ ਸਿੰਘ ਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ।