02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ, ਸੂਬਾ ਜਨਰਲ ਸਕੱਤਰ ਹਰਬੰਸ ਸਿੰਘ ਈਸਰਹੇਲ ਅਤੇ ਸੂਬਾ ਖ਼ਜਾਨਚੀ ਭਜਨ ਸਿੰਘ ਮੀਰਪੁਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਯੂਨੀਅਨ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ, ਸੂਬਾ ਜਨਰਲ ਸਕੱਤਰ ਹਰਬੰਸ ਸਿੰਘ ਈਸਰਹੇਲ ਅਤੇ ਸੂਬਾ ਖ਼ਜਾਨਚੀ ਭਜਨ ਸਿੰਘ ਮੀਰਪੁਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਯੂਨੀਅਨ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਨੰਬਰਦਾਰਾਂ ਦਾ ਮਾਣਭੱਤਾ ਕਈ ਮਹੀਨਿਆਂ ਤੋਂ ਖਾਤਿਆਂ ਵਿਚ ਨਹੀਂ ਪਾਇਆ ਗਿਆ, ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣਭੱਤਾ ਹਰ ਮਹੀਨੇ ਉਨ੍ਹਾਂ ਦੇ ਖਾਤਿਆਂ ਵਿਚ ਪਾਇਆ ਜਾਵੇ। ਬੁਲਾਰਿਆਂ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਲੱਗਣ ਵਾਲੀ ਸਾਲਾਨਾ ਸ਼ਹੀਦੀ ਸਭਾ ਤੋਂ ਪਹਿਲਾਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ, ਸੜਕਾਂ ’ਤੇ ਦੋਨੋਂ ਪਾਸੀਂ ਲੱਗੇ ਦਰਖਤਾਂ ਦੀ ਸ਼ਿੰਗਾਈ ਕਰਵਾਈ ਜਾਵੇ ਅਤੇ ਦਰਖਤਾਂ ਦੀ ਸਾਂਭ ਸੰਭਾਲ ਵੀ ਕੀਤੀ ਜਾਵੇ ਕਿਉਂਕਿ ਅਵਾਰਾ ਪਸ਼ੂਆਂ ਵਲੋਂ ਇਨ੍ਹਾਂ ਦਰਖਤਾਂ ਤੇ ਨਵੇਂ ਲਗਾਏ ਬੂਟਿਆਂ ਦਾ ਵੱਡੀ ਪੱਧਰ ’ਤੇ ਨੁਕਸਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਪ੍ਰਧਾਨ ਜਰਨੈਲ ਸਿੰਘ ਝਰਮੜੀ ਨੇ ਦੱਸਿਆ ਕਿ ਯੂਨੀਅਨ ਦੀ ਸਟੇਟ ਬਾਡੀ ਵਲੋਂ 7 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਲੁਧਿਆਣਾ ਵਿਖੇ ਅਹਿਮ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਸੂਬਾਈ ਆਗੂਆਂ ਤੋਂ ਇਲਾਵਾ ਸਾਰੇ ਜ਼ਿਲਿ੍ਹਆਂ ’ਚੋਂ ਅਹੁੇਦਦਾਰ ਸ਼ਾਮਿਲ ਹੋਣਗੇ ਅਤੇ ਮੀਟਿੰਗ ਵਿਚ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਨੰਬਰਦਾਰ ਬਲਦੇਵ ਸਿੰਘ ਦੀ ਨੂੰਹ ਹਰਿੰਦਰ ਕੌਰ ਦੀ ਬੇਵਕਤੀ ਮੌਤ ’ ਤੇ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਸਰਕਲ ਪ੍ਰਧਾਨ, ਮੋਹਨ ਸਿੰਘ ਚੁੰਨੀ ਖੁਰਦ ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ, ਅਮਰਜੀਤ ਸਿੰਘ ਡੇਰਾ ਮੀਰ ਮੀਰਾਂ, ਨਛੱਤਰ ਸਿੰਘ ਚੁੰਨੀ ਕਲਾਂ, ਹਰਭਜਨ ਸਿੰਘ ਸਰਕੱਪੜਾ, ਸ਼ਮਸ਼ੇਰ ਸਿੰਘ ਸੈਂਪਲਾ, ਜਸਪਾਲ ਸਿੰਘ ਡੰਘੇੜੀਆਂ, ਜਸਵੀਰ ਸਿੰਘ ਝਾਂਮਪੁਰ, ਬਲਕਾਰ ਸਿੰਘ ਨਰੈਣਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਦੇ ਸੇਵਾਦਾਰਾਂ ਵਲੋਂ ਸੰਤ ਰਾਮਪਾਲ ਦੇ ਗਿਆਨ ਚਰਚਾ ਦੇ ਸੱਦੇ ਦਾ ਸਵਾਗਤ ਅਗਲੀ ਖ਼ਬਰ ਖਮਾਣੋਂ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24