ਭਾਰਤੀ ਫ਼ੌਜ, ਹਥਿਆਰਬੰਦ ਸੈਨਾਵਾਂ ਤੇ ਪੰਜਾਬ ਪੁਲਿਸ ਲਈ ਲਿਖਤੀ ਪੇਪਰ ਤੇ ਫਿਜ਼ੀਕਲ ਦੀ ਤਿਆਰੀ 12 ਤੋਂ ਸ਼ੁਰੂ
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਸਾਬਕਾ ਸੈਨਿਕਾ, ਉਨ੍ਹਾਂ ਦੀਆਂ ਵਿਧਵਾਵਾਂ/ਆਸ਼ਰਿਤਾਂ ਤੇ ਹੋਰ ਗ਼ਰੀਬੀ ਰੇਖਾ ਤੋਂ ਹੇਠਾਂ ਦੇ ਬਾਕੀ ਕਮਜ਼ੋਰ ਵਰਗਾਂ ਦੇ ਸਿੱਖਿਆਰਥੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਚ ਆਰਮੀ ਨੇਵੀ, ਏਅਰ ਫੋਰਸ (ਅਗਨੀਵੀਰ) ਹਥਿਆਰਬੰਦ ਸੈਨਾਵਾਂ, ਬੀ. ਐਸ.
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਸਾਬਕਾ ਸੈਨਿਕਾ, ਉਨ੍ਹਾਂ ਦੀਆਂ ਵਿਧਵਾਵਾਂ/ਆਸ਼ਰਿਤਾਂ ਤੇ ਹੋਰ ਗ਼ਰੀਬੀ ਰੇਖਾ ਤੋਂ ਹੇਠਾਂ ਦੇ ਬਾਕੀ ਕਮਜ਼ੋਰ ਵਰਗਾਂ ਦੇ ਸਿੱਖਿਆਰਥੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਚ ਆਰਮੀ ਨੇਵੀ, ਏਅਰ ਫੋਰਸ (ਅਗਨੀਵੀਰ) ਹਥਿਆਰਬੰਦ ਸੈਨਾਵਾਂ, ਬੀ. ਐਸ. ਐਫ., ਸੀ. ਆਈ. ਐਸ. ਐਫ., ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵਿਚ ਭਰਤੀ ਹੋਣ ਲਈ ਕੋਰਸ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਾਂਡਰ ਬਲਜਿੰਦਰ ਵਿਰਕ (ਰਿਟਾ) ਨੇ ਦੱਸਿਆ ਕਿ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਵਿਖੇ 12 ਅਕਤੂਬਰ ਤੋਂ 21 ਦਸੰਬਰ ਤੱਕ, 45 ਦਿਨਾਂ ਦੇ ਇਸ ਕੋਰਸ ਵਿਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਭਰਤੀ ਦੇ ਯੋਗ ਬਣਾਉਣ ਲਈ ਲਿਖਤੀ ਪੇਪਰ ਅਤੇ ਫਿਜੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਸਬੰਧੀ ਹੋਰ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ, ਨੇੜੇ ਬੱਚਤ ਭਵਨ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਸੰਪਰਕ ਕੀਤਾ ਜਾ ਸਕਦਾ ਹੈ