02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀਬੀ ਲੂੰਬਾ ਦੀ ਪ੍ਰੇਰਨਾ ਨਾਲ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਸਮੇਤ ਕਈ ਪਰਿਵਾਰ ‘ਆਪ’ ’ਚ ਹੋਏ ਸ਼ਾਮਿਲ

ਪਾਤੜਾਂ 1 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਹੁਕਮਾਂ ਤਹਿਤ ਹਲਕਾ ਸ਼ੁਤਰਾਣਾ ’ਚ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕ ਮਿਲਣੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸੇ ਤਹਿਤ ਹੀ ਪਿੰਡ ਖਾਂਨੇਵਾਲ ’ ਚ ਕੀਤੀ ਜਾ ਰਹੀ ਲੋਕ ਮਿਲਣੀ ਦੇ ਸਮੇਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅਕਾਲੀ ਦਲ ਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਦੀ ਅਗਵਾਈ ’ਚ ਬਹੁਤ ਸਾਰੇ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਮੌਜੂਦ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਲੂੰਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-10-2026
ਪਾਤੜਾਂ 1 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਦੇ ਹੁਕਮਾਂ ਤਹਿਤ ਹਲਕਾ ਸ਼ੁਤਰਾਣਾ ’ਚ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਵਲੋਂ ਹਲਕੇ ਦੇ ਪਿੰਡਾਂ ਵਿਚ ਲੋਕ ਮਿਲਣੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸੇ ਤਹਿਤ ਹੀ ਪਿੰਡ ਖਾਂਨੇਵਾਲ ’ ਚ ਕੀਤੀ ਜਾ ਰਹੀ ਲੋਕ ਮਿਲਣੀ ਦੇ ਸਮੇਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅਕਾਲੀ ਦਲ ਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਦੀ ਅਗਵਾਈ ’ਚ ਬਹੁਤ ਸਾਰੇ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਮੌਜੂਦ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬੀ ਲੂੰਬਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਅੱਜ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਲਾਡੀ, ਲਾਲੀ ਮਹਿਰਾ, ਹਰਿੰਦਰ ਸਿੰਘ ਮੱਲ੍ਹੀ, ਜਤਿੰਦਰ ਸਿੰਘ ਖਹਿਰਾ ਮੈਂਬਰ ਪੰਚਾਇਤ, ਅਮਰਜੀਤ ਸਿੰਘ ਖਹਿਰਾ, ਗੁਰਚਰਨ ਸਿੰਘ ਖਾਂਨੇਵਾਲ, ਮੇਲਾ ਸਿੰਘ ਸਾਬਕਾ ਮੈਂਬਰ ਪੰਚਾਇਤ, ਅਮਰੀਕ ਸਿੰਘ ਸਾਬਕਾ ਪੰਚਾਇਤ ਮੈਂਬਰ, ਬੂਟਾ ਸਿੰਘ ਮੈਂਬਰ ਪੰਚਾਇਤ, ਜਸਵਿੰਦਰ ਸਿੰਘ ਖਾਂਨੇਵਾਲ, ਬਾਬਾ ਗੁਰਮੀਤ ਸਿੰਘ, ਬਿੱਲੂ ਪੇਂਟਰ, ਸਰੂਪ ਸਿੰਘ ਖਾਂਨੇਵਾਲ, ਸਰਬਜੀਤ ਸਿੰਘ, ਜਗਦੀਸ਼ ਸਿੰਘ ਅਤੇ ਸੁਰਿੰਦਰ ਸਿੰਘ ਨੇ ‘ਆਪ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਆਪ ’ਚ ਸ਼ਾਮਿਲ ਹੋਏ ਸੁਰਜੀਤ ਸਿੰਘ ਲਾਡੀ ਮੈਂਬਰ ਬਲਾਕ ਸੰਮਤੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਤੇ ਬੀਬੀ ਲੂੰਬਾ ਵਲੋਂ ਆਪਣੇ ਕਾਰਜ ਕਾਲ ਦੌਰਾਨ ਕੀਤੇ ਗਏ ਕੰਮਾਂ ਤੋਂ ਇਲਾਵਾ ਉਨ੍ਹਾਂ ਵਲੋਂ ਕੀਤੀ ਗਈ ਪ੍ਰੇਰਣਾਂ ਦੀ ਬਦੌਲਤ ਹੀ ਮੈ ਤੇ ਮੇਰੇ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਵੱਖ-ਵੱਖ ਜਮਾਤਾਂ ਦਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਨਾਭਾ ਵਿਖੇ 4 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ
Ad Position 24