01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਤੇ ਪਲਾਸਟਿਕ ਬੈਨ ਕਮੇਟੀ ਵਲੋਂ ਵਿਸ਼ੇਸ਼ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਤੇ ਪਲਾਸਟਿਕ ਬੈਨ ਕਮੇਟੀ ਵਲੋਂ ਤਿੰਨ ਰੋਜ਼ਾ ਕਾਗ਼ਜ਼ ਦੇ ਲਿਫ਼ਾਫ਼ੇ ਬਣਾਉਣ ਦੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ‘ਕਰੀਏਟ’ ਰੀਯੂਜ਼, ਐਂਡ ਸਸਟੇਨ’ ਵਿਸ਼ੇ ’ਤੇ ਕਰਵਾਈ ਗਈ ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਵਾਤਾਵਰਨ ਪੱਖੀ ਬਦਲ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਤੇ ਪਲਾਸਟਿਕ ਬੈਨ ਕਮੇਟੀ ਵਲੋਂ ਤਿੰਨ ਰੋਜ਼ਾ ਕਾਗ਼ਜ਼ ਦੇ ਲਿਫ਼ਾਫ਼ੇ ਬਣਾਉਣ ਦੀ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ‘ਕਰੀਏਟ’ ਰੀਯੂਜ਼, ਐਂਡ ਸਸਟੇਨ’ ਵਿਸ਼ੇ ’ਤੇ ਕਰਵਾਈ ਗਈ ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਵਾਤਾਵਰਨ ਪੱਖੀ ਬਦਲ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਕਾਗ਼ਜ਼ ਦੇ ਲਿਫ਼ਾਫ਼ੇ ਬਣਾਉਣ ਦਾ ਮੁਕਾਬਲਾ ਤੇ ਪ੍ਰਦਰਸ਼ਨੀ ਵੀ ਕਰਵਾਈ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਤੇ ਤਿੰਨ ‘ਆਰ’-ਰਿਡਿਊਸ, ਰਿਯੂਜ਼ ਅਤੇ ਰਿਸਾਈਕਲ ਦੇ ਸਿਧਾਂਤ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸੁੰਦਰ, ਉਪਯੋਗੀ ਅਤੇ ਵਾਤਾਵਰਨ ਪੱਖੀ ਕਾਗ਼ਜ਼ ਦੇ ਲਿਫ਼ਾਫ਼ਿਆਂ ਦੀ ਵੀ ਸ਼ਲਾਘਾ ਕੀਤੀ। ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਅਜਿਹੀਆਂ ਰਚਨਾਤਮਿਕ ਤੇ ਸਮਾਜਿਕ ਤੌਰ ’ਤੇ ਲਾਭਦਾਇਕ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਪਲਾਸਟਿਕ ਬੈਨ ਕਮੇਟੀ ਦੀ ਕਨਵੀਨਰ ਡਾ. ਕਿਰਨ ਅਤੇ ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਟਿਕਾਊ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਰਚਨਾਤਮਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਗ਼ਜ਼ ਦੇ ਲਿਫ਼ਾਫ਼ੇ ਬਣਾਉਣ ਦੇ ਮੁਕਾਬਲੇ ਵਿਚ ਹੋਣਹਾਰ ਵਿਦਿਆਰਥੀਆਂ ਨਵਦੀਪ ਸਿੰਘ ਨੇ ਪਹਿਲਾ, ਕਰਨਵੀਰ ਸਿੰਘ ਨੇ ਦੂਸਰਾ ਅਤੇ ਨਵਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜਦਕਿ ਰੋਜ਼ੀ ਨੂੰ ਹੌਸਲਾ-ਅਫ਼ਜ਼ਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਦੌਰਾਨ ਡਾ. ਸੁਖਜੀਤ ਕੌਰ ਅਤੇ ਡਾ. ਤਰਨਪ੍ਰੀਤ ਕੌਰ ਨੇ ਜੱਜ ਸਾਹਿਬਾਨ ਦੀ ਭੂਮਿਕਾ ਨਿਭਾਈ। ਇਸ ਮੌਕੇ ਡਾ. ਲਵਨੀਤ ਕੌਰ, ਪ੍ਰੋ. ਜਸਪ੍ਰੀਤ ਕੌਰ, ਡਾ. ਗੁਰਪ੍ਰੀਤ ਕੌਰ ਤੇ ਪ੍ਰੋ. ਬਨਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਵਦੇਸ਼ੀ ਵਸਤੂਆਂ ਅਪਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਗੰਭੀਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਬੇਤੁਕੇ ਮੁੱਦੇ ਉਭਾਰ ਰਹੀ ਹੈ- ਧਾਰਨੀ
Ad Position 24