03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੜਕੀ ਹਾਦਸਿਆਂ ਨੂੰ ਰੋਕਣ ਤੇ ਲੋਕਾਂ ਦੀ ਜਾਨ ਬਚਾਉਣ ਲਈ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ- ਵਧੀਕ ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿਚ ਏ. ਡੀ.

Ad Position 21
No active advertisement
ਅਜੀਤ ਡੈਸਕ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿਚ ਏ. ਡੀ. ਸੀ. ਵਲੋਂ ਸੜਕੀ ਹਾਦਸੇ ਰੋਕਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਜੁਗਾੜੂ ਵਾਹਨਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਵਾਹਨਾਂ ਦੀ ਲਗਾਤਾਰ ਚੈਕਿੰਗ ਕਰਕੇ ਉਨ੍ਹਾਂ ਨੂੰ ਸੜਕਾਂ ’ਤੇ ਚੱਲਣ ਤੋਂ ਰੋਕਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸੁਪਰੀਮ ਕੋਰਟ ਦੇ ਸੜਕ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ, ਸੜਕਾਂ ’ਤੇ ਆਵਾਰਾ ਪਸ਼ੂਆਂ ਦੀ ਰੋਕਥਾਮ, ਗੈਰ-ਕਾਨੂੰਨੀ ਕਬਜ਼ਿਆਂ ਤੇ ਸੜਕ ਕਿਨਾਰੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਹਿੱਟ ਐਂਡ ਰਨ ਮਾਮਲਿਆਂ, ਵਾਹਨਾਂ ਦੀ ਚੈਕਿੰਗ ਤੇ ਇਨਫੋਰਸਮੈਂਟ, ਸੇਫ਼ ਸਕੂਲ ਵਾਹਨ ਸਕੀਮ ਅਤੇ ਬਲੈਕ ਸਪੌਟਸ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਪੀ. ਐਮ. ਰਾਹਤ ਯੋਜਨਾ ਤਹਿਤ ਕੇਸਾਂ ਦੀ ਸਥਿਤੀ, ਈ-ਡੀ.ਏ.ਆਰ. ਪੋਰਟਲ ’ਤੇ ਡਾਟਾ ਅੱਪਲੋਡ ਕਰਨ, ਰੋਡ ਸੇਫ਼ਟੀ ਫ਼ੰਡ ਅਤੇ ਰੋਡ ਸੇਫ਼ਟੀ ਸਬੰਧੀ ਵੈੱਬ ਪੇਜ ਦੀ ਪ੍ਰਗਤੀ ਬਾਰੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਦੌਰਾਨ ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਨ, ਐਸ. ਡੀ. ਐਮ. ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਦੀਪਜੋਤ ਕੌਰ, ਐਸ.ਡੀ.ਐਮ. ਅਮਲੋਹ ਹਰਵੀਰ ਕੌਰ, ਐਸ. ਡੀ. ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਡੀ. ਐਸ. ਪੀ. ਇੰਦਰਪ੍ਰੀਤ ਸਿੰਘ, ਸਹਾਇਕ ਰਿਜਨਲ ਟਰਾਂਸਪੋਰਟ ਅਫ਼ਸਰ, ਮਨਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਦੂਮਾਜਰਾ , ਢੀਂਡਸਾ ਤੇ ਪੂਨੀਆ ਦੀ ਅਗਵਾਈ ਹੇਠ ਬੰਦੀ ਸਿੰਘ ਰਿਹਾਈ ਮਾਰਚ ਵਿਚ ਸ਼ਾਮਿਲ ਹੋਇਆ ਜਥਾ ਅਗਲੀ ਖ਼ਬਰ ‘ ਆਪ’ ਨਾਲ ਲਗਾਤਾਰ ਜੁੜਨਾ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ- ਗੈਰੀ ਬੜਿੰਗ
Ad Position 24