ਚੰਦੂਮਾਜਰਾ , ਢੀਂਡਸਾ ਤੇ ਪੂਨੀਆ ਦੀ ਅਗਵਾਈ ਹੇਠ ਬੰਦੀ ਸਿੰਘ ਰਿਹਾਈ ਮਾਰਚ ਵਿਚ ਸ਼ਾਮਿਲ ਹੋਇਆ ਜਥਾ
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਦੋ ਰੋਜ਼ਾ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਰਿੰਦਰ ਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ ਅਤੇ ਰਣਵੀਰ ਸਿੰਘ ਪੂਨੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਜਥੇ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਲੰਮੇ ਸਮੇਂ ਤੋਂ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ।
ਇ
ਇੰਜ. ਅੰਮ੍ਰਿਤਬੀਰ ਸਿੰਘ ਭਲਮਾਜਰਾ “ਬੰਦੀ ਸਿੰਘ ਰਿਹਾਈ ਮਾਰਚ” ਦਾ ਵਰਕਰਾਂ ਸਮੇਤ ਸਵਾਗਤ ਕਰਨ ਮੌਕੇ। ਅਜੀਤ ਤਸਵੀਰ
03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਦੋ ਰੋਜ਼ਾ ‘ਬੰਦੀ ਸਿੰਘ ਰਿਹਾਈ ਮਾਰਚ’ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਰਿੰਦਰ ਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ ਅਤੇ ਰਣਵੀਰ ਸਿੰਘ ਪੂਨੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਜਥੇ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਲੰਮੇ ਸਮੇਂ ਤੋਂ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਆਯੋਜਿਤ ਇਸ ਮਾਰਚ ਵਿਚ ਸ਼ਮੂਲੀਅਤ ਕਰਕੇ ਸੰਗਤਾਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਸੁਨੇਹਾ ਪਹੁੰਚਾਉਣਾ ਅਤੇ ਸਰਕਾਰਾਂ ਤੱਕ ਪੰਥ ਦੀ ਸਾਂਝੀ ਆਵਾਜ਼ ਪਹੁੰਚਾਉਣਾ ਸਮੇਂ ਦੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਯਤਨਾਂ ਵਿਚ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਦੀ ਇਕਜੁੱਟਤਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਰਾਹੀਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਸਰਕਾਰਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਰਣਵੀਰ ਸਿੰਘ ਪੂਨੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਲਗਾਈ ਗਈ ਡਿਊਟੀ ਅਨੁਸਾਰ ਜ਼ਿਲ੍ਹਾ ਜਥੇਬੰਦੀ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅਹੁਦੇਦਾਰਾਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਮਾਰਚ ਵਿਚ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ’ਤੇ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਐਸ.ਸੀ ਵਿੰਗ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਸਾਡੇ ਦੇਸ਼ ਵਿਚ ਦੋਹਰਾ ਕਾਨੂੰਨੀ ਸਿਸਟਮ ਕੰਮ ਕਰ ਰਿਹਾ ਹੈ, ਜੋ ਦੂਜੇ ਦੇਸ਼ ਵਾਸੀਆਂ ਲਈ ਹਮਦਰਦੀ ਨਾਲ ਵਿਚਰਦਾ ਹੈ ਪਰ ਸਿੱਖਾਂ ਵਾਸਤੇ ਹੋਰ ਤਰੀਕੇ ਨਾਲ ਕੰਮ ਕਰਦਾ ਹੈ। ਜਿਵੇਂ ਕਿ ਰਾਜੀਵ ਗਾਂਧੀ ਦੇ ਕਾਤਲ ਤਾਂ ਰਿਹਾਅ ਹੋ ਚੁੱਕੇ ਹਨ ਪਰ ਸਾਡੇ ਸਿੱਖ ਆਪਣੀ ਕੈਦ ਤੋਂ ਦੁੱਗਣੀ ਸਜਾ ਭੁਗਤਣ ਤੋਂ ਬਾਅਦ ਵੀ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਪੈਰੋਲ ਬਾਰੇ ਵੀ ਵਿਚਾਰ ਨਹੀਂ ਕੀਤਾ ਜਾਂਦਾ, ਜੋ ਕਿ ਇਕ ਕੈਦੀ ਦਾ ਅਧਿਕਾਰ ਹੁੰਦਾ ਹੈ। ਇਸ ਮੌਕੇ ਰਣਧੀਰ ਸਿੰਘ ਰੱਖੜਾ, ਰਵਿੰਦਰ ਸਿੰਘ ਬਿੰਦਾ, ਮਨਦੀਪ ਸਿੰਘ ਤਰਖਾਣ ਮਾਜਰਾ, ਜਸਵੰਤ ਸਿੰਘ ਪੁੜੈਣ, ਭੁਪਿੰਦਰ ਸਿੰਘ ਸੇਖੂਪੁਰ, ਬਲਤੇਜ ਸਿੰਘ ਮਹਿਮੂਦਪੁਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਤੇਜਿੰਦਰ ਸਿੰਘ ਪਨੂੰ, ਜਗਜੀਤ ਸਿੰਘ ਕੋਹਲੀ, ਅਵਤਾਰ ਸਿੰਘ ਕਲੇਰ, ਬਲਤੇਜ ਸਿੰਘ ਅਮਲੋਹ, ਚਰਨਜੀਤ ਸਿੰਘ ਮਾਵੀ, ਆਕਾਸ਼ਦੀਪ ਸਿੰਘ ਨੌਰੰਗਵਾਲ, ਦਰਬਾਰਾ ਸਿੰਘ ਰੰਧਾਵਾ, ਜੱਸਾ ਸਿੰਘ ਆਹਲੂਵਾਲੀਆ, ਹਰਬੰਸ ਸਿੰਘ ਕੰਧੋਲਾ, ਗੁਰਮੀਤ ਸਿੰਘ ਮਕੜੌਨਾਂ, ਜਗਦੀਪ ਸਿੰਘ ਸਿਰਥਲਾ, ਤਿਰਲੋਚਨ ਸਿੰਘ ਤੋਚੀ, ਮਾਸਟਰ ਚਰਨਜੀਤ ਸਿੰਘ ਖ਼ਾਲਸਪੁਰ, ਜਗਜੀਤ ਸਿੰਘ ਕੋਹਲੀ, ਗੁਰਦੇਵ ਸਿੰਘ ਵਿਰਕ, ਹਰਮੇਲ ਸਿੰਘ, ਡਾ. ਮਨਜੀਤ ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ, ਜੈ ਸਿੰਘ ਬਾੜਾ, ਬਲਵਿੰਦਰ ਸਿੰਘ ਸੁਹਾਗਹੇੜੀ, ਅਮਰਜੀਤ ਸਿੰਘ ਮੁਢੜੀਆਂ, ਕੇਸਰ ਸਿੰਘ ਗੋਬਿੰਦਗੜ੍ਹ ਤੇ ਕਸ਼ਮੀਰਾ ਸਿੰਘ ਖਮਾਣੋਂ ਵੀ ਸ਼ਾਮਿਲ ਸਨ।