02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਸੀ ਪਠਾਣਾਂ ਅਨਾਜ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ

ਬਸੀ ਪਠਾਣਾਂ, 2 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੀ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਆਪਣੀ ਫ਼ਸਲ ਲਿਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਵਧਣ ਦੇ ਨਾਲ ਜਿੱਥੇ ਕਿਸਾਨਾਂ ਵਿਚ ਫ਼ਸਲ ਦੀ ਸਮੇਂ ਸਿਰ ਵਿੱਕਰੀ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਉਮੀਦਾਂ ਹਨ, ਉੱਥੇ ਹੀ ਇਸ ਵਾਰ ਫ਼ਸਲ ਦੇ ਝਾੜ ਨੂੰ ਲੈ ਕੇ ਝੋਨੇ ਦਾ ਝਾੜ ਚੰਗਾ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅਨਾਜ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੇਗੀ ਤਾਂ ਉਨ੍ਹਾਂ ਨੂੰ ਮੰਡੀ ਵਿਚ ਲੰਮਾ ਸਮਾਂ ਬੈਠਣਾ ਨਹੀਂ ਪਵੇਗਾ।

Ad Position 21
No active advertisement
ਅਜੀਤ ਡੈਸਕ 03-10-2026
ਬਸੀ ਪਠਾਣਾਂ, 2 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੀ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਆਪਣੀ ਫ਼ਸਲ ਲਿਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਅਤੇ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਵਧਣ ਦੇ ਨਾਲ ਜਿੱਥੇ ਕਿਸਾਨਾਂ ਵਿਚ ਫ਼ਸਲ ਦੀ ਸਮੇਂ ਸਿਰ ਵਿੱਕਰੀ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਉਮੀਦਾਂ ਹਨ, ਉੱਥੇ ਹੀ ਇਸ ਵਾਰ ਫ਼ਸਲ ਦੇ ਝਾੜ ਨੂੰ ਲੈ ਕੇ ਝੋਨੇ ਦਾ ਝਾੜ ਚੰਗਾ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅਨਾਜ ਮੰਡੀ ਵਿਚ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੇਗੀ ਤਾਂ ਉਨ੍ਹਾਂ ਨੂੰ ਮੰਡੀ ਵਿਚ ਲੰਮਾ ਸਮਾਂ ਬੈਠਣਾ ਨਹੀਂ ਪਵੇਗਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫ਼ਸਲ ਦੀ ਖ਼ਰੀਦ, ਤੋਲ, ਭਰਾਈ ਅਤੇ ਭੁਗਤਾਨ ਦਾ ਕੰਮ ਨੇਪਰੇ ਚਾੜ੍ਹਿਆ ਜਾਵੇ। ਕਿਸਾਨਾਂ ਨੇ ਪ੍ਰਸ਼ਾਸਨ ਅਤੇ ਖ਼ਰੀਦ ਏਜੰਸੀਆਂ ਤੋਂ ਮੰਗ ਕੀਤੀ ਕਿ ਮੰਡੀ ਵਿਚ ਝੋਨੇ ਦੀ ਆਮਦ ਨੂੰ ਦੇਖਦਿਆਂ ਖ਼ਰੀਦ ਪ੍ਰਬੰਧਾਂ ਨੂੰ ਸਰਗਰਮ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਲਈ ਮੰਡੀ ਵਿਚ ਫ਼ਸਲ ਦੀ ਖ਼ਰੀਦ, ਸਮੇਂ ਸਿਰ ਭੁਗਤਾਨ ਸਭ ਤੋਂ ਮਹੱਤਵਪੂਰਨ ਹਨ। ਇਸ ਦੌਰਾਨ ਮੰਡੀ ਦੇ ਆੜ੍ਹਤੀਆਂ, ਸ਼ੈਲਰ ਮਾਲਕਾਂ ਨੇ ਕਿਹਾ ਕਿ ਅਨਾਜ ਮੰਡੀ ’ਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ ਅਤੇ ਸਰਕਾਰ ਦੇ ਤੈਅ ਕੀਤੇ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਪੈਸਿਆਂ ਦੇ ਲੈਣ-ਦੇਣ ਕਰ ਕੇ ਇਕ ਵਿਅਕਤੀ ਦਾ ਕਤਲ ਅਗਲੀ ਖ਼ਬਰ ਚੰਦੂਮਾਜਰਾ , ਢੀਂਡਸਾ ਤੇ ਪੂਨੀਆ ਦੀ ਅਗਵਾਈ ਹੇਠ ਬੰਦੀ ਸਿੰਘ ਰਿਹਾਈ ਮਾਰਚ ਵਿਚ ਸ਼ਾਮਿਲ ਹੋਇਆ ਜਥਾ
Ad Position 24