02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਮਲੋਹ ਮੰਡੀ ’ਚ ਪਹਿਲੇ ਹੀ ਦਿਨ 11 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਅਮਲੋਹ, 2 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਅਨਾਜ ਮੰਡੀ ਅਮਲੋਹ ਵਿਚ ਝੋਨੇ ਦੀ ਖ਼ਰੀਦ ਦੇ ਪਹਿਲੇ ਹੀ ਦਿਨ ਲਗਪਗ 11 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ, ਜਦੋਂਕਿ ਮੰਡੀ ਵਿਚ 2500 ਦੇ ਮੀਟ੍ਰਿਕ ਟਨ ਦੇ ਕਰੀਬ ਝੋਨੇ ਦੀ ਆਮਦ ਹੋਈ ਸੀ । ਮਾਰਕੀਟ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 03-10-2026
ਅਮਲੋਹ, 2 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਅਨਾਜ ਮੰਡੀ ਅਮਲੋਹ ਵਿਚ ਝੋਨੇ ਦੀ ਖ਼ਰੀਦ ਦੇ ਪਹਿਲੇ ਹੀ ਦਿਨ ਲਗਪਗ 11 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ, ਜਦੋਂਕਿ ਮੰਡੀ ਵਿਚ 2500 ਦੇ ਮੀਟ੍ਰਿਕ ਟਨ ਦੇ ਕਰੀਬ ਝੋਨੇ ਦੀ ਆਮਦ ਹੋਈ ਸੀ । ਮਾਰਕੀਟ ਕਮੇਟੀ ਦੇ ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਕੱਤਰ ਨੇ ਦੱਸਿਆ ਕਿ ਇਸ ਸਾਲ ਅਨਾਜ ਮੰਡੀ ਅਮਲੋਹ ਵਿਚੋਂ ਪਨਗ੍ਰੇਨ, ਮਾਰਕਫੈੱਡ, ਵੇਅਰ ਹਾਊਸ, ਅਤੇ ਪਨਸਪ ਵਲੋਂ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮਾਰਕੀਟ ਕਮੇਟੀ ਅਮਲੋਹ ਦੇ ਅਧੀਨ ਬੁੱਗਾ ਕਲਾਂ, ਰਾਮਗੜ੍ਹ, ਪਹੇੜੀ, ਸ਼ਮਸ਼ਪੁਰ ਅਤੇ ਮਛਰਾਏ ਕਲਾਂ ਆਦਿ ਸਬ-ਸੈਂਟਰ ਵੀ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਸਕੱਤਰ ਗੁਰਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਮਾਰਕੀਟ ਕਮੇਟੀ ਅਮਲੋਹ ਅਧੀਨ ਆਉਂਦੇ ਸਾਰੇ ਸਬ-ਸੈਂਟਰਾਂ ਅਤੇ ਅਨਾਜ ਮੰਡੀ ਅਮਲੋਹ ਵਿਚ ਕੁੱਲ 8 ਲੱਖ ਕੁਇੰਟਲ ਦੇ ਕਰੀਬ ਝੋਨੇ ਦੀ ਆਮਦ ਹੋਈ ਸੀ, ਜਦੋਂਕਿ ਇਕੱਲੀ ਅਨਾਜ ਮੰਡੀ ਅਮਲੋਹ ਵਿਚ ਸਾਢੇ 6 ਲੱਖ ਕੁਇੰਟਲ ਦੇ ਕਰੀਬ ਝੋਨਾ ਵਿਕਣ ਲਈ ਆਇਆ ਸੀ। ਇਸ ਵਾਰ ਖੇਤੀਬਾੜੀ ਵਿਭਾਗ ਤੋਂ ਮਿਲ ਰਹੀ ਜਾਣਕਾਰੀ ਅਨੁਸਾਰ ਖੇਤਾਂ ਵਿਚ ਝੋਨੇ ਦੀ ਫ਼ਸਲ ਭਰਪੂਰ ਹੈ ਤੇ ਇਸ ਦਾ ਝਾੜ ਵੀ ਚੰਗਾ ਰਿਹਾ ਹੈ। ਇਸ ਕਾਰਨ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਥੋੜ੍ਹੀ ਵਧੇਰੇ ਆਮਦ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਇੱਕਜੁੱਟ ਹੋ ਕੇ ਆਪਣੇ ਹੱਕਾਂ ਤੇ ਮਸਲਿਆਂ ਲਈ ਸਰਕਾਰ ਤੋਂ ਜਵਾਬ ਮੰਗਣ- ਕਿਰਨਦੀਪ ਕੌਰ ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਗਾਂਧੀ ਜੈਅੰਤੀ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
Ad Position 24