02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਾਹਰਾ ਕਾਲਜ ਆਫ਼ ਲਾਅ ਵਲੋਂ ਦੋ ਰੋਜ਼ਾ ਇੰਟਰ - ਕਾਲਜ ਸ਼ਤਰੰਜ ਟੂਰਨਾਮੈਂਟ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਬਾਹਰਾ ਕਾਲਜ ਆਫ਼ ਲਾਅ ਵਲੋਂ ਧੁਨ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦੋ ਰੋਜ਼ਾ ਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿਚ ਵੱਖ-ਵੱਖ ਕਾਲਜਾਂ ਦੀਆਂ ਪੁਰਸ਼ਾਂ ਤੇ ਮਹਿਲਾਵਾਂ ਦੀਆਂ ਕੁੱਲ 28 ਟੀਮਾਂ ਨੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਬਾਹਰਾ ਕਾਲਜ ਆਫ਼ ਲਾਅ ਵਲੋਂ ਧੁਨ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਦੋ ਰੋਜ਼ਾ ਇੰਟਰ-ਕਾਲਜ ਸ਼ਤਰੰਜ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿਚ ਵੱਖ-ਵੱਖ ਕਾਲਜਾਂ ਦੀਆਂ ਪੁਰਸ਼ਾਂ ਤੇ ਮਹਿਲਾਵਾਂ ਦੀਆਂ ਕੁੱਲ 28 ਟੀਮਾਂ ਨੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪ੍ਰਿੰਸੀਪਲ ਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਡਾ. ਬਿਕਰਮਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਰਨਣਯੋਗ ਹੈ ਕਿ ਡਾ. ਬਿਕਰਮਜੀਤ ਸਿੰਘ ਖ਼ੁਦ ਸ਼ਤਰੰਜ ਦੇ ਅੰਤਰਰਾਸ਼ਟਰੀ ਰੇਟਿਡ ਖਿਡਾਰੀ ਹਨ ਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਦੇ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਆਪਣੇ ਲੰਮੇ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਸ਼ਤਰੰਜ ਦੇ ਖੇਤਰ ਵਿਚ ਨਿਰੰਤਰ ਮਿਹਨਤ, ਅਨੁਸ਼ਾਸਨ ਤੇ ਸਮਰਪਣ ਨਾਲ ਅੱਗੇ ਵਧਣ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬੀ ਯੂਨੀਵਰਸਿਟੀ ਤੋਂ ਦਿਨੇਸ਼ ਗੇਰਾ ਨੇ ਮੁੱਖ ਅੰਪਾਇਰ ਵਜੋਂ ਟੂਰਨਾਮੈਂਟ ਨੂੰ ਸੁਚਾਰੂ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਯੂਨੀਵਰਸਿਟੀ ਵਲੋਂ ਪੰਜ ਅਬਜ਼ਰਵਰਾਂ ਨੇ ਵੀ ਮੁਕਾਬਲਿਆਂ ਦੀ ਨਿਗਰਾਨੀ ਕੀਤੀ। ਕੈਂਪਸ ਡਾਇਰੈਕਟਰ ਡਾ. ਸੰਜੀਵ ਕੁਮਾਰ ਅਤੇ ਬਾਹਰਾ ਕਾਲਜ ਆਫ਼ ਲਾਅ ਦੀ ਵਾਈਸ ਪ੍ਰਿੰਸੀਪਲ ਬਲਜਿੰਦਰ ਕੌਰ ਨੇ ਖਿਡਾਰੀਆਂ ਅਤੇ ਕੋਚਾਂ ਦਾ ਨਿੱਘਾ ਸਵਾਗਤ ਕੀਤਾ। ਕੈਂਪਸ ਡਾਇਰੈਕਟਰ ਡਾ. ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਚੈੱਸ ਖੇਡ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਚੈੱਸ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਇਹ ਵਿਦਿਆਰਥੀਆਂ ਵਿਚ ਇਕਾਗਰਤਾ, ਫ਼ੈਸਲਾ ਲੈਣ ਦੀ ਸਮਰੱਥਾ, ਧੀਰਜ ਅਤੇ ਰਣਨੀਤਿਕ ਸੋਚ ਵਿਕਸਿਤ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਚੇਅਰਪਰਸਨ ਲੀਨਾ ਮਲਿਕ ਅਤੇ ਸਕੱਤਰ ਡਾ. ਸਚਿਨ ਮਲਿਕ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਖੇਡ ਤੇ ਜੀਵਨ ਵਿਚ ਮਿਹਨਤ, ਲਗਨ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਦਿਆਂ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੇ ਹੀ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ- ਡਾ. ਅਰਜਨ ਸਿੰਘ ਅਗਲੀ ਖ਼ਬਰ ਮਹਿਲਾਵਾਂ ਇੱਕਜੁੱਟ ਹੋ ਕੇ ਆਪਣੇ ਹੱਕਾਂ ਤੇ ਮਸਲਿਆਂ ਲਈ ਸਰਕਾਰ ਤੋਂ ਜਵਾਬ ਮੰਗਣ- ਕਿਰਨਦੀਪ ਕੌਰ
Ad Position 24