03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜੀ.ਬੀ. ਆਈ ਸਕੂਲ ਦੀ ‘ਸਿਰਜਣ’ ਕਲਾ ਪ੍ਰਦਰਸ਼ਨੀ ’ਚ ਦਿਖੀ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ

ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਸਥਿਤ ਜੀ. ਬੀ.

Ad Position 21
No active advertisement
ਅਜੀਤ ਡੈਸਕ 04-10-2026
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਵਿਚ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਆਯੋਜਿਤ ਮਾਪੇ-ਅਧਿਆਪਕ ਮਿਲਣੀ ਦੇ ਮੌਕੇ ’ਤੇ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਦੇ ਹੋਏ ‘ਸਿਰਜਣ-ਜਿੱਥੇ ਕਲਪਨਾਵਾਂ ਨੂੰ ਮਿਲਦੀ ਹੈ ਉਡਾਣ’ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨੀ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਹਾਜ਼ਰ ਸਕੂਲ ਦੀ ਡਾਇਰੈਕਟਰ ਅੰਸ਼ੂ ਬਾਂਸਲ ਵੱਲੋਂ ਪ੍ਰੰਪਰਾਗਤ ਦੀਪ ਪ੍ਰਜਵਲਨ ਸਮਾਰੋਹ ਨਾਲ ਕੀਤੀ ਗਈ। ਉਪਰੰਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਕਲਾਕ੍ਰਿਤੀਆਂ ਅਤੇ ਪੋਸਟਰ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਧੀਰਜ, ਰਚਨਾਤਮਕਤਾ ਅਤੇ ਸਮਰਪਣ ਨਾਲ ਤਿਆਰ ਕੀਤੀਆਂ ਕਲਾਕ੍ਰਿਤੀਆਂ ਰਾਹੀਂ ਆਪਣੀ ਕਲਪਨਾਸ਼ਕਤੀ ਅਤੇ ਕਲਾਤਮਕ ਅਭਿਵਿਅਕਤੀ ਨੂੰ ਬੇਹੱਦ ਖੂਬਸੂਰਤੀ ਨਾਲ ਪੇਸ਼ ਕੀਤਾ। ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ, ਵੱਧ ਰਹੀ ਜਨਸੰਖਿਆ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤ ਦੀ ਸਾਂਭ ਸੰਭਾਲ ਵਰਗੇ ਮਹੱਤਵਪੂਰਨ ਸਮਾਜਿਕ ਮੁੱਦਿਆਂ ’ਤੇ ਆਧਾਰਿਤ ਆਕਰਸ਼ਕ ਅਤੇ ਸੰਦੇਸ਼ਪੂਰਨ ਪੋਸਟਰ ਵੀ ਤਿਆਰ ਕੀਤੇ ਗਏ। ਇਨ੍ਹਾਂ ਪੋਸਟਰਾਂ ਰਾਹੀਂ ਵਿਦਿਆਰਥੀਆਂ ਨੇ ਸਮਾਜ ਅਤੇ ਵਾਤਾਵਰਣ ਪ੍ਰਤੀ ਆਪਣੀ ਜਾਗਰੂਕਤਾ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕੀਤਾ। ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਕਲਾ ਪ੍ਰਦਰਸ਼ਨੀ ਦਾ ਦੌਰਾ ਕਰਕੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਖੂਬ ਸਰਾਹਨਾ ਕੀਤੀ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਮਾਪਿਆਂ ਦੀ ਪ੍ਰਸ਼ੰਸਾ ਅਤੇ ਹੌਸਲਾ-ਅਫ਼ਜ਼ਾਈ ਨੇ ਨੰਨ੍ਹੇ ਕਲਾਕਾਰਾਂ ਦੇ ਚਿਹਰਿਆਂ ’ਤੇ ਖੁਸ਼ੀ ਲਿਆ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਬਿਹਤਰ ਰਚਨਾਤਮਕ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਪ੍ਰਭਾਵਸ਼ਾਲੀ ਸਿੱਖਣ ਦਾ ਸਾਧਨ ਹੋਈ ਸਾਬਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ
Ad Position 24