ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਪਿੰਡ ਦਾਦੂਮਾਜਰਾ ਵਿਖੇ ਹੋਈ ਮੀਟਿੰਗ
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਬਲਾਕ ਖੇੜਾ ਦੇ ਪਿੰਡ ਦਾਦੂਮਾਜਰਾ ਵਿਚ ਸਾਬਕਾ ਸਰਪੰਚ ਜਸਪਾਲ ਸਿੰਘ ਦਾਦੂਮਾਜਰਾ ਦੇ ਯਤਨਾਂ ਸਦਕਾ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਜਥੇਬੰਦੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਅ
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਦਾ ਮੀਟਿੰਗ ਤੋਂ ਬਾਅਦ ਸਨਮਾਨ ਕਰਦੇ ਹੋਏ ਪਿੰਡ ਵਾਸੀ। ਤਸਵੀਰ: ਕਰਨ
04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਬਲਾਕ ਖੇੜਾ ਦੇ ਪਿੰਡ ਦਾਦੂਮਾਜਰਾ ਵਿਚ ਸਾਬਕਾ ਸਰਪੰਚ ਜਸਪਾਲ ਸਿੰਘ ਦਾਦੂਮਾਜਰਾ ਦੇ ਯਤਨਾਂ ਸਦਕਾ ਪਿੰਡ ਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਇਲਾਵਾ ਜਥੇਬੰਦੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਇੰਦਰ ਸਿੰਘ ਲਿਬੜਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਸੱਤਾ ਸੌਂਪ ਕੇ ਪਰਖ ਲਿਆ ਹੈ, ਜਿਨ੍ਹਾਂ ਨੇ ਕੇਵਲ ਪੰਜਾਬ ਦੇ ਮੁੱਦਿਆਂ ’ਤੇ ਸਿਆਸਤ ਹੀ ਕੀਤੀ ਹੈ, ਉਨ੍ਹਾਂ ਮਸਲਿਆਂ ਨੂੰ ਹੱਲ ਕਰਨ ਦਾ ਕਦੇ ਯਤਨ ਨਹੀਂ ਕੀਤਾ। ਜਿਸ ਕਰਕੇ ਉਹ ਮਸਲੇ ਅੱਜ ਵੀ ਓਵੇਂ ਹੀ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਸਰਕਾਰ ਬਣਾਉਂਦੇ ਹਨ ਤਾਂ ਲੰਮੇਂ-ਸਮੇਂ ਤੋਂ ਲਟਕੇ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਨੀਵੇਂ ਪੱਧਰ ਦੀ ਰਾਜਨੀਤੀ ਕਰਨ ਵਿਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਜਥੇਬੰਦੀ ਦਾ ਮੁੱਖ ਮੰਤਵ ਪੰਜਾਬ ਨੂੰ ਹਰ ਪੱਖ ਤੋਂ ਖ਼ੁਸ਼ਹਾਲ ਤੇ ਤਰੱਕੀ ਪੱਖੋਂ ਦੇਸ਼ ਦਾ ਪਹਿਲਾ ਸੂਬਾ ਬਣਾਉਣਾ ਹੈ। ਲਿਬੜਾ ਨੇ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਪਾਸੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੈ ਕਿ ਸੂਬੇ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਪਿੰਡ ਵਾਸੀਆਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ। ਜਦੋਂਕਿ ਵਰਕਰਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ’ਤੇ ਪਵਿੱਤਰ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਹਰਜਿੰਦਰ ਸਿੰਘ ਬੈਦਵਾਣ, ਦਲਬੀਰ ਸਿੰਘ, ਗੁਰਦੀਪ ਸਿੰਘ, ਅਕਾਸ਼ਦੀਪ ਸਿੰਘ, ਅਮਰ ਸਿੰਘ, ਬਲਜਿੰਦਰ ਸਿੰਘ, ਲੱਖੀ ਖਾਂ, ਜਸਬੀਰ ਸਿੰਘ ਲੋਹਾਖੇੜੀ, ਦਿਲਜੋਤ ਸਿੰਘ, ਅਮਰਿੰਦਰ ਸਿੰਘ, ਮਲਾਰਾ ਸਿੰਘ, ਧਰਮਪਾਲ ਸ਼ਰਮਾ, ਗੁਰਨਾਮ ਸਿੰਘ ਪੰਚ, ਰਘਬੀਰ ਸਿੰਘ ਫ਼ੌਜੀ, ਗੁਰਚਰਨ ਸਿੰਘ ਵੀ ਹਾਜ਼ਰ ਸਨ।