04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨਸ਼ਿਆਂ ਦੇ ਮੁੱਦੇ ’ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਸਰਕਾਰ ਨੂੰ ਘੇਰਿਆ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਪਣੀਆਂ ਸਟੇਜਾਂ ਤੋਂ ਸੂਬੇ ਦੇ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜੇਕਰ ਪੰਜਾਬ ਵਿਚ ਕਿਸੇ ਹੋਰ ਰਾਜਨੀਤਕ ਪਾਰਟੀ ਦੀ ਸਰਕਾਰ ਬਣੀ ਤਾਂ ਲੋਕ ਭਲਾਈ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ, ਜੋ ਕੋਰਾ ਝੂਠ ਹੈ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਵਜੀਰਾਬਾਦ ਵਿਖੇ ਪਾਰਟੀ ਦੇ ਸਰਗਰਮ ਆਗੂ ਹਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਪਿੰਡ ਵਜੀਰਾਵਾਦ ਵਿਖੇ ਹਰਦੀਪ ਸਿੰਘ ਹੈਪੀ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ ਵਿਚ ਸ਼ਾਮਿਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹੋਰ ਆਗੂ। ਅਜੀਤ ਤਸਵੀਰ 04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਪਣੀਆਂ ਸਟੇਜਾਂ ਤੋਂ ਸੂਬੇ ਦੇ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜੇਕਰ ਪੰਜਾਬ ਵਿਚ ਕਿਸੇ ਹੋਰ ਰਾਜਨੀਤਕ ਪਾਰਟੀ ਦੀ ਸਰਕਾਰ ਬਣੀ ਤਾਂ ਲੋਕ ਭਲਾਈ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ, ਜੋ ਕੋਰਾ ਝੂਠ ਹੈ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਵਜੀਰਾਬਾਦ ਵਿਖੇ ਪਾਰਟੀ ਦੇ ਸਰਗਰਮ ਆਗੂ ਹਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਨਾਗਰਾ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਦੌਰਾਨ ਵੀ ਲੋਕ ਭਲਾਈ ਦੀਆਂ ਵੱਖ-ਵੱਖ ਸਕੀਮਾਂ ਨੂੰ ਤਰਜੀਹ ਦੇ ਆਧਾਰ ’ਤੇ ਲਾਗੂ ਕੀਤਾ ਗਿਆ ਸੀ। ਇਸ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਵਿਚ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਭਰਮ ਪਾਉਣ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਹਿਸਾਬ ਜਨਤਾ ਸਾਹਮਣੇ ਰੱਖਣਾ ਚਾਹੀਦਾ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਨਸ਼ਿਆਂ ਦੀ ਸਮੱਸਿਆ ਅਤੇ ਲੋਕ ਭਲਾਈ ਸਕੀਮਾਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਬਕਾ ਵਿਧਾਇਕ ਨਾਗਰਾ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਕਰਕੇ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਮਾੜੇ ਪ੍ਰਭਾਵ ਹਰ ਘਰ ਤੱਕ ਪਹੁੰਚ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਨਸ਼ਿਆਂ ਦੀ ਰੋਕਥਾਮ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ। ਮੀਟਿੰਗ ਦੌਰਾਨ ਨਾਗਰਾ ਨੇ ਕਾਂਗਰਸੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਰਗਰਮ ਰਹਿਣ ਦਾ ਸੱਦਾ ਵੀ ਦਿੱਤਾ। ਇਸ ਮੀਟਿੰਗ ਵਿਚ ਹਰਦੀਪ ਸਿੰਘ ਹੈਪੀ, ਦਵਿੰਦਰ ਸਿੰਘ ਜੱਲ੍ਹਾ ਸਾਬਕਾ ਸਰਪੰਚ, ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਭੁਪਿੰਦਰ ਸਿੰਘ ਬਧੌਛੀ, ਗੁਰਦੇਵ ਸਿੰਘ ਭੋਲਾ, ਹਰਦੀਪ ਸਿੰਘ ਵਜੀਰਾਵਾਦ, ਚਰਨਦੀਪ ਸਿੰਘ, ਪ੍ਰੇਮ ਸਿੰਘ, ਮਹਿੰਦਰ ਸਿੰਘ, ਛਿੰਦਰਪਾਲ ਸਿੰਘ ਬੀੜ ਭਮਾਰਸੀ, ਗੁਰਮੀਤ ਸਿੰਘ ਤਰਖਾਣ ਮਾਜਰਾ, ਰੋਡਾ, ਸਾਹੀ ਮਲਕਪੁਰ, ਰਾਏ ਬਹਾਦਰ ਖੇੜੀ, ਸੋਨੀ ਮਲਕੋਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਨੇ ਵਧਾਈ ਸਰਗਰਮੀ, ਦਰਜਨਾਂ ਮਹਿਲਾਵਾਂ ਨੇ ਫੜਿਆ ਕਾਂਗਰਸ ਦਾ ਹੱਥ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਪਿੰਡ ਦਾਦੂਮਾਜਰਾ ਵਿਖੇ ਹੋਈ ਮੀਟਿੰਗ
Ad Position 24