05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਝੋਨੇ ਦੀ ਆਨਲਾਈਨ ਫ਼ੋਟੋ ਵਾਲਾ ਨਿਯਮ ਕਿਸਾਨਾਂ ਨਾਲ ਸਰਾਸਰ ਧੱਕੇਸ਼ਾਹੀ- ਬਲਜੀਤ ਸਿੰਘ ਭੁੱਟਾ

ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਪੱਤਰ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ਨੂੰ ਕਿਸਾਨਾਂ ਲਈ ਬੇਲੋੜੀ ਪ੍ਰੇਸ਼ਾਨੀ ਵਾਲਾ ਫ਼ੈਸਲਾ ਕਰਾਰ ਦਿੱਤਾ ਹੈ। ਅਨਾਜ ਮੰਡੀ ਸਰਹਿੰਦ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੰਡੀ ਵਿਚ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਕੁਲਰ ਦਾ ਵੇਰਵਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਜਿਹੜੇ ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚ ਰਹੇ ਹਨ, ਉਨ੍ਹਾਂ ਨੂੰ ਆਪਣੀ ਫ਼ਸਲ ਦੀ ਢੇਰੀ ਦੀ ਆਨਲਾਈਨ ਫ਼ੋਟੋ ਕਰਵਾਉਣੀ ਹੋਵੇਗੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਨਾਜ ਮੰਡੀ ਸਰਹਿੰਦ ਵਿਚ ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 05-10-2026
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ ਪੱਤਰ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਇਸ ਨੂੰ ਕਿਸਾਨਾਂ ਲਈ ਬੇਲੋੜੀ ਪ੍ਰੇਸ਼ਾਨੀ ਵਾਲਾ ਫ਼ੈਸਲਾ ਕਰਾਰ ਦਿੱਤਾ ਹੈ। ਅਨਾਜ ਮੰਡੀ ਸਰਹਿੰਦ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੰਡੀ ਵਿਚ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਕੁਲਰ ਦਾ ਵੇਰਵਾ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਜਿਹੜੇ ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚ ਰਹੇ ਹਨ, ਉਨ੍ਹਾਂ ਨੂੰ ਆਪਣੀ ਫ਼ਸਲ ਦੀ ਢੇਰੀ ਦੀ ਆਨਲਾਈਨ ਫ਼ੋਟੋ ਕਰਵਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਆਪਣੀ ਜ਼ਮੀਨ ਠੇਕੇ ’ਤੇ ਦਿੱਤੀ ਹੋਈ ਹੈ ਜਾਂ ਕਿਸੇ ਕਾਰਨ ਖ਼ੁਦ ਮੰਡੀ ਵਿਚ ਨਹੀਂ ਆ ਸਕਦੇ, ਉਨ੍ਹਾਂ ’ਤੇ ਵੀ ਅਜਿਹਾ ਨਿਯਮ ਲਾਗੂ ਕਰਨਾ ਸਰਾਸਰ ਧੱਕੇਸ਼ਾਹੀ ਹੈ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਇਹ ਕਿਸਾਨ ਵਿਰੋਧੀ ਫ਼ੈਸਲੇ ਦਿੱਲੀ ਵਾਲਿਆਂ ਦੇ ਕਹਿਣ ’ਤੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਸਰਕਾਰ ਹੋਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਿਸਾਨਾਂ ਲਈ ਨਵੇਂ-ਨਵੇਂ ਨਿਯਮ ਲਾਗੂ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਭੁੱਟਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਪਹਿਲਾਂ ਕਿਸਾਨਾਂ ਦੀ ਜ਼ਮੀਨੀ ਹਕੀਕਤ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਚਾਹੀਦਾ ਹੈ। ਭੁੱਟਾ ਨੇ ਕਿਹਾ ਕਿ ਪਿਛਲੇ ਸੀਜ਼ਨ ਦੀ ਫ਼ਸਲ ਅਜੇ ਵੀ ਕਈ ਮੰਡੀਆਂ ਅਤੇ ਗੁਦਾਮਾਂ ਵਿਚ ਪਈ ਹੋਈ ਹੈ, ਜਿਸ ਕਾਰਨ ਆਉਣ ਵਾਲੇ ਝੋਨੇ ਦੀ ਫ਼ਸਲ ਦੀ ਸਾਂਭ-ਸੰਭਾਲ ਨੂੰ ਲੈ ਕੇ ਕਿਸਾਨਾਂ, ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਵਿਚ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਫ਼ਸਲ ਦੀ ਚੁਕਾਈ ਅਤੇ ਸਟੋਰੇਜ ਦੇ ਪੁਖ਼ਤਾ ਪ੍ਰਬੰਧ ਨਾ ਕੀਤੇ ਤਾਂ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ’ਤੇ ਬੇਲੋੜੇ ਨਿਯਮ ਥੋਪਣ ਦੀ ਬਜਾਏ ਮੰਡੀਆਂ ਵਿਚ ਫ਼ਸਲ ਦੀ ਸੁਚਾਰੂ ਖ਼ਰੀਦ, ਚੁਕਾਈ ਅਤੇ ਭੰਡਾਰਨ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭੁੱਟਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਵਿਦੇਸ਼ਾਂ ਵਿਚ ਗਏ ਹੋਏ ਹਨ, ਹੋਰਨਾਂ ਰਾਜਾਂ ਵਿਚ ਰਹਿ ਰਹੇ ਹਨ ਜਾਂ ਕਿਸੇ ਬਿਮਾਰੀ ਕਾਰਨ ਹਸਪਤਾਲਾਂ ਵਿਚ ਦਾਖਲ ਹਨ ਜਾਂ ਆਪਣੇ ਖੇਤੀ ਧੰਦਿਆਂ ਵਿਚ ਰੁੱਝੇ ਹੋਏ ਹਨ, ਉਨ੍ਹਾਂ ’ਤੇ ਆਪਣੀ ਫ਼ਸਲ ਦੀ ਢੇਰੀ ਦੀ ਆਨਲਾਈਨ ਫ਼ੋਟੋ ਕਰਵਾਉਣ ਦੀ ਸ਼ਰਤ ਲਗਾਉਣਾ ਕਿੱਥੋਂ ਦਾ ਕਾਨੂੰਨ ਹੈ? ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਰਤਾਂ ਕਿਸਾਨਾਂ ਲਈ ਬੇਲੋੜੀ ਮੁਸ਼ਕਲਾਂ ਪੈਦਾ ਕਰਨ ਵਾਲੀਆਂ ਹਨ ਤੇ ਸਰਕਾਰ ਨੂੰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਸਰਕਾਰ ਹੈ, ਜਿਸ ਨੇ ਕਿਸਾਨਾਂ ਨਾਲ ਹਮਦਰਦੀ ਦਾ ਦਿਖਾਵਾ ਕਰਦਿਆਂ ਅਜਿਹੇ ਨਿਯਮ ਲਾਗੂ ਕੀਤੇ ਹਨ, ਜਿਨ੍ਹਾਂ ਨਾਲ ਕਿਸਾਨਾਂ ਦੇ ਹੱਕ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਅਸਲ ਮੁਸ਼ਕਲਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਰਾਹਤ ਦੇਣ ਵਾਲੇ ਫ਼ੈਸਲੇ ਲੈਣੇ ਚਾਹੀਦੇ ਹਨ, ਨਾ ਕਿ ਅਜਿਹੀਆਂ ਸ਼ਰਤਾਂ ਲਗਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੂੰ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਅਗਲੀ ਖ਼ਬਰ ਕਾਸੋ ਆਪ੍ਰੇਸ਼ਨ ਦੌਰਾਨ 18 ਤੋਂ ਵਧੇਰੇ ਮਾਮਲੇ ਦਰਜ ਕਰਕੇ 40 ਸ਼ੱਕੀ ਵਿਅਕਤੀ ਕੀਤੇ ਕਾਬੂ- ਡੀ. ਆਈ. ਜੀ.
Ad Position 24