05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਗੁਰਪ੍ਰੀਤ ਸਿੰਘ ਜੀ. ਪੀ. ਦੇ ਕਾਫ਼ਲੇ ’ਚ ਹੋਇਆ ਵਾਧਾ, ਲੋਕ ਮਿਲਣੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਸੰਘੋਲ, 4 ਅਕਤੂਬਰ (ਪਰਮਵੀਰ ਸਿੰਘ ਧਨੋਆ)- ਆਮ ਆਦਮੀ ਪਾਰਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 05-10-2026
ਸੰਘੋਲ, 4 ਅਕਤੂਬਰ (ਪਰਮਵੀਰ ਸਿੰਘ ਧਨੋਆ)- ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਵਲੋਂ ਪਿੰਡ ਮੀਰਪੁਰ ਵਿਖੇ ਲੋਕ ਮਿਲਣੀ ਕੀਤੀ ਗਈ। ਜਿਸ ਵਿਚ ਵੱਡੀ ਸੰਖਿਆ ਵਿਚ ਪਿੰਡ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਰਪੰਚ ਮਨਪ੍ਰੀਤ ਕੌਰ ਦੀ ਅਗਵਾਈ ਵਿਚ ਪੰਚਾਇਤ ਨੇ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਹਰ ਸੰਭਵ ਸਮਰਥਨ ਦੇਣ ਦਾ ਭਰੋਸਾ ਦਿੱਤਾ। ਜੀ.ਪੀ ਨੇ ਸਰਪੰਚ ਮਨਪ੍ਰੀਤ ਕੌਰ, ਪੰਚ ਹਰਨੇਕ ਸਿੰਘ, ਪੰਚ ਹਰਬੰਸ ਸਿੰਘ, ਪੰਚ ਸੁਰਿੰਦਰ ਸਿੰਘ ਤੇ ਹੋਰ ਪਤਵੰਤਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਜੀ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਹਲਕੇ ਦੀਆਂ ਵੱਡੀ ਗਿਣਤੀ ਪੰਚਾਇਤਾਂ ਸਮਰਥਨ ਦਾ ਭਰੋਸਾ ਦੇ ਚੁੱਕੀਆਂ ਹਨ ਤੇ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈਆਂ ਲੋਕ ਪੱਖੀ ਨੀਤੀਆਂ ਨੂੰ ਪੂਰੀ ਤਰ੍ਹਾਂ ਸੰਤੁਸ਼ਟ ਹਨ, ਜਿਸ ਕਰਕੇ ਉਹ ਭਗਵੰਤ ਮਾਨ ਨੂੰ ਮੁੜ ਤੋਂ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਦੂਜੀਆਂ ਸਿਆਸੀ ਪਾਰਟੀਆਂ ਕੋਲ ਕੋਈ ਏਜੰਡਾ ਨਾ ਹੋਣ ਕਰਕੇ ਲੋਕ ਉਨ੍ਹਾਂ ਨੂੰ ਮੂੰਹ ਲਾਉਣ ਤੋਂ ਕਤਰਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਉਣ ਕਰਕੇ ਔਰਤਾਂ ਬਹੁਤ ਖ਼ੁਸ਼ ਹਨ। ਜਿਸ ਕਰਕੇ ਉਹ ਹੁਣ ਤੋਂ ਹੀ ਭਗਵੰਤ ਮਾਨ ਦੀ ਦੁਬਾਰਾ ਤੋਂ ਸਰਕਾਰ ਬਣਾਉਣ ਲਈ ਉਤਾਵਲੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਗੋਗੀ, ਜੁਝਾਰ ਸਿੰਘ, ਬਲਾਕ ਸੰਮਤੀ ਮੈਂਬਰ ਨਰਿੰਦਰ ਸਿੰਘ ਔਜਲਾ, ਸੁਸਾਇਟੀ ਪ੍ਰਧਾਨ ਬਲਵਿੰਦਰ ਸਿੰਘ ਮਾਜਰੀ, ਹਰਦੀਪ ਸਿੰਘ ਭੁੱਲਰ, ਰਾਜਵੀਰ ਸਿੰਘ ਸੇਖੋਂ, ਜਗਤਾਰ ਸਿੰਘ ਸੇਖੋਂ, ਪਰਮਜੀਤ ਸਿੰਘ ਸੇਖੋਂ, ਹਰਜਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ ਸੇਖੋਂ , ਪੀਏ ਜਸਵੀਰ ਸਿੰਘ ਭਾਦਲਾ, ਸਰਪੰਚ ਪਰਮਜੀਤ ਸਿੰਘ ਕਾਲੇਵਾਲ, ਟਿੰਕੂ ਖੇੜੀ, ਸਤੀਸ਼ ਬਿਰਲਾ, ਜਸਵੰਤ ਸਿੰਘ ਖੇੜੀ, ਨਰਿੰਦਰ ਸਿੰਘ ਮੁੱਲਾਂਪੁਰ, ਸੁਰਜੀਤ ਸਿੰਘ ਕਾਲੇਵਾਲ ਮਲਕੀਤ ਸਿੰਘ ਤੇ ਰਣਜੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ- ਰਾਜੂ ਖੰਨਾ ਅਗਲੀ ਖ਼ਬਰ ਰਮਨਦੀਪ ਸਿੰਘ ਸੂਬਾ ਕਾਰਜਕਾਰੀ ਮੈਂਬਰ ਕਿਸਾਨ ਮੋਰਚਾ ਭਾਜਪਾ ਨਿਯੁਕਤ
Ad Position 24